ਨਾਭਾ: ਪੰਜਾਬ ਸਰਕਾਰ ਵਲੋਂ ਮੰਡੀਆਂ 'ਚ ਪੁਖ਼ਤਾ ਇੰਤਜ਼ਾਮ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਮੰਡੀਆਂ 'ਚ ਬਾਰਦਾਨੇ ਦੀ ਆ ਰਹੀ ਕਮੀ ਕਾਰਨ ਸਰਕਾਰੀ ਦਾਅਵਿਆਂ ਦੀ ਪੋਲ ਖੁੱਲ੍ਹਦੀ ਨਜ਼ਰ ਆ ਰਹੀ ਹੈ। ਇਸ ਦੇ ਤਹਿਤ ਨਾਭਾ ਦੀ ਸਬ ਤਹਿਸੀਲ ਭਾਦਸੋਂ 'ਚ ਕਿਸਾਨਾਂ ਅਤੇ ਆੜ੍ਹਤੀਆਂ ਵਲੋਂ ਬਾਰਦਾਨੇ ਦੀ ਕਮੀ ਨੂੰ ਲੈਕੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਕਿ ਸਰਕਾਰ ਵਲੋਂ ਜੋ ਵਾਅਦੇ ਕੀਤੇ ਗਏ ਸੀ, ਉਨ੍ਹਾਂ 'ਚ ਕੋਈ ਵੀ ਪੂਰਾ ਨਹੀਂ ਹੋਇਆ। ਉਨ੍ਹਾਂ ਦਾ ਕਹਿਣਾ ਕਿ ਮੰਡੀਆਂ 'ਚ ਪ੍ਰਬੰਧਾਂ ਨੂੰ ਲੈਕੇ ਸਰਕਾਰ ਵਲੋਂ ਪੁਖ਼ਤਾ ਇੰਤਜ਼ਾਮਾਂ ਦੀ ਗੱਲ ਕੀਤੀ ਜਾ ਰਹੀ, ਪਰ ਬਾਰਦਾਨੇ ਦੀ ਕਮੀ ਕਾਰਨ ਉਹ ਮੰਡੀਆਂ 'ਚ ਰੁਲਣ ਲਈ ਪ੍ਰੇਸ਼ਾਨ ਹਨ।
ਇਸ ਮੌਕੇ ਆੜ੍ਹਤੀਆਂ ਦਾ ਕਹਿਣਾ ਕਿ ਸਰਕਾਰ ਵਲੋਂ ਫਸਲ ਦੀ ਖਰੀਦ ਤਾਂ ਸ਼ੁਰੂ ਕਰ ਦਿੱਤੀ ਗਈ ਪਰ ਆੜ੍ਹਤੀ ਵੀ ਫਸਲ ਦੀ ਖਰੀਦ ਤਾਂ ਹੀ ਕਰ ਸਕਦੇ ਹਨ, ਜੇਕਰ ਮੰਡੀਆਂ 'ਚ ਬਾਰਦਾਨਾ ਹੋਵੇਗਾ। ਉਨ੍ਹਾਂ ਦਾ ਕਹਿਣਾ ਕਿ ਸਰਕਾਰ ਨੂੰ ਮੰਡੀਆਂ 'ਚ ਬਾਰਦਾਨਾ ਦੇਣਾ ਚਾਹੀਦਾ ਹੈ ਤਾਂ ਜੋ ਫਸਲ ਦੀ ਖਰੀਦ ਕੀਤੀ ਜਾ ਸਕੇ। ਇਸ ਦੇ ਨਾਲ ਹੀ ਫਸਲ ਦੀ ਸਿੱਧੀ ਅਦਾਇਗੀ 'ਤੇ ਆੜ੍ਹਤੀਆਂ ਦਾ ਕਹਿਣਾ ਕਿ ਜਦੋਂ ਫਸਲ ਦੀ ਖਰੀਦ ਹੋਵੇਗੀ ਤਾਂ ਹੀ ਅਦਾਇਗੀ ਹੋਵੇਗੀ।
ਇਹ ਵੀ ਪੜ੍ਹੋ:ਕੋਰੋਨਾ ਕਾਲ ਦੌਰਾਨ ਤਿਹਾੜ ਜੇਲ ਚ 3400 ਤੋਂ ਵੱਧ ਕੈਦੀ ਪੈਰੋਲ ਅਤੇ ਜ਼ਮਾਨਤ ਤੋਂ ਬਾਅਦ ਵਾਪਸ ਨਹੀਂ ਪਰਤੇ