ਪਟਿਆਲਾ: ਪਟਿਆਲਾ 'ਚ ਜ਼ਮੀਨ ਬਚਾਓ ਸੰਘਰਸ਼ ਕਮੇਟੀ ਵੱਲੋਂ ਵਿਸ਼ਾਲ ਟਰੈਕਟਰਾਂ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿਦਰ ਸਿੰਘ ਦੇ ਮੋਤੀ ਮਹਿਲ ਵੱਲ ਮਾਰਚ ਕੱਢਿਆ ਗਿਆ। ਇਸ ਮੌਕੇ ਪੁਲਿਸ ਵਲੋਂ ਵੱਡੇ ਪੱਧਰ 'ਤੇ ਸੁਰੱਖਿਆ ਦੇ ਪ੍ਰਬੰਧ ਕਰਦਿਆਂ ਬੈਰੀਕੇਡਿੰਗ ਵੀ ਕੀਤੀ ਗਈ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਕਿਸਾਨਾਂ ਵਿਚਾਲੇ ਟਕਰਾਅ ਦੀ ਸਥਿਤੀ ਵੀ ਬਣੀ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਵਲੋਂ ਪੁਲਿਸ ਦੀ ਬੈਰੀਕੇਡਿੰਗ ਤੋੜ ਅੱਗੇ ਵੱਧਦਿਆਂ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਇਸ ਪ੍ਰਦਰਸ਼ਨ ਦੌਰਾਨ ਪੁਲਿਸ ਵਲੋਂ ਕਿਸਾਨਾਂ 'ਤੇ ਹਲਕਾ ਲਾਠੀਚਾਰਜ ਵੀ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਕਿ ਸਰਜਾਰ ਵਲੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਕਾਰਨ ਉਹ ਸੜਕਾਂ 'ਤੇ ਪ੍ਰਦਰਸ਼ਨ ਕਰਨ ਲਈ ਮਜ਼ਬੂਰ ਹਨ। ਉਨ੍ਹਾਂ ਦਾ ਕਹਿਣਾ ਕਿ ਉਹ ਕਈ ਦਿਨ ਪਹਿਲਾਂ ਹੀ ਟਰੈਕਟਰ ਮਾਰਚ ਸਬੰਧੀ ਜਾਣਕਾਰੀ ਦੇ ਚੁੱਕੇ ਸੀ, ਪਰ ਬਾਵਜੂਦ ਇਸਦੇ ਪੁਲਿਸ ਵਲੋਂ ਮਾਹੌਲ ਤਣਾਅਪੂਰਨ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ:ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਉਤੇ ਸੁਖਬੀਰ ਬਾਦਲ ਖ਼ਿਲਾਫ਼ ਪਰਚਾ ਦਰਜ