ਪਟਿਆਲਾ: ਪਟਿਆਲਾ ਰਾਜਪੁਰਾ ਰੋਡ ਉੱਤੇ ਕਿਸਾਨਾਂ ਵੱਲੋਂ ਲਗਾਇਆ ਗਿਆ ਧਰਨਾ ਦੂਜੇ ਦਿਨ ਵੀ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਨੇ ਸਾਡੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਹੈ। ਉਹਨਾਂ ਕਿਹਾ ਕੀ ਚਾਈਨਾ ਵਾਰਿਸ ਨਾਲ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਸਨ, ਉਹਨਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਇਸੇ ਦੌਰਾਨ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਕੀਤੀ ਗਈ ਅਤੇ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆਂ ਮੰਨੀਆਂ ਮੰਗਾ ਲਾਗੂ ਨਹੀਂ ਕਰਦੀ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। Farmers protest on Patiala Rajpura road.
'ਜਦੋਂ ਤੱਕ ਸਰਕਾਰ ਸਾਡੀਆ ਮੰਗਾਂ ਲਾਗੂ ਨਹੀਂ ਕਰਦੀ ਉਦੋਂ ਤੱਕ ਧਰਨਾ ਰਹੇਗਾ ਜਾਰੀ': ਇਸੇ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਸਾਡੀਆ ਮੰਗਾਂ ਲਾਗੂ ਨਹੀਂ ਕਰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸ ਤੋਂ ਅੱਗੇ ਕਿਸਾਨਾਂ ਨੇ ਕਿਹਾ ਗਿਆ ਕਿ ਅਸੀਂ ਕੱਲ ਦਾ ਧਰਨਾ ਲਾਇਆ ਹੋਇਆ ਹੈ ਪਰ ਸਰਕਾਰ ਦਾ ਕੋਈ ਨੁਮਾਇੰਦਾ ਅਤੇ ਮੰਤਰੀ ਵੱਲੋਂ ਸਾਡੇ ਤੱਕ ਪਹੁੰਚ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਨਹੀਂ ਹੋਣਗੀਆਂ ਇਹ ਜਾਮ ਇਸੇ ਤਰ੍ਹਾਂ ਹੀ ਰਹੇਗਾ ਅਤੇ ਲੋਕਾਂ ਨੂੰ ਜਿਹੜੀ ਪ੍ਰੇਸ਼ਾਨੀ ਆ ਰਿਹਾ ਹੈ ਉਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ।
'ਲੰਬੇ ਸਮੇਂ ਤੋ ਸਰਕਾਰਾਂ ਦੇ ਵੱਲੋਂ ਝੂਠੇ ਦਿਲਾਸੇ ਦਾ ਹੋ ਰਹੇ ਸੀ ਸ਼ਿਕਾਰ': ਇਸੇ ਦੌਰਾਨ ਉਨਾਂ ਕਿਹਾ ਕਿ ਕਿਸਾਨ ਪਿਛਲੇ ਲੰਬੇ ਸਮੇਂ ਤੋ ਸਰਕਾਰਾਂ ਦੇ ਵੱਲੋਂ ਝੂਠੇ ਦਿਲਾਸੇ ਦਾ ਸ਼ਿਕਾਰ ਹੋ ਰਹੇ ਸੀ ਪਰ ਹੁਣ ਅਸੀਂ ਲਿਖਤ ਵਿੱਚ ਜਿਹੜੀਆਂ ਸਾਡੀਆਂ ਮੰਗਾਂ ਨੇ ਉਹ ਲਿਖਤ ਵਿੱਚ ਲਵਾਂਗੇ। ਇਸੇ ਦੌਰਾਨ ਉਨ੍ਹਾਂ ਕਿਹਾ ਕਿ ਇਸ ਧਰਨੇ ਨਾਲ ਜੋ ਆਮ ਜਨਤਾ ਨੂੰ ਜੋ ਪ੍ਰੇਸ਼ਾਨੀ ਆ ਰਹੀ ਅਸੀਂ ਹੱਥ ਜੋੜ ਕੇ ਅਪੀਲ ਕਰਦੇ ਹਾਂ ਕਿ ਉਹ ਲੋਕੀ ਦੂਜੇ ਰਸਤੇ ਤੋਂ ਜਾਣ। ਇਸ ਧਰਨੇ ਦੌਰਾਨ ਦੌਰਾਨ ਕਿਸਾਨਾਂ ਵੱਲੋਂ ਲੰਗਰ ਵੀ ਲਗਾਇਆ ਗਿਆ। Farmers protest on Patiala Rajpura road.
6 ਥਾਵਾਂ ਉਤੇ ਕੀਤਾ ਗਿਆ ਸੀ ਚੱਕਾ ਜਾਮ: ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚਾ ਗੈਸ ਸਿਆਸੀ ਵੱਲੋਂ 16 ਨਵੰਬਰ ਨੂੰ ਪੰਜਾਬ ਵਿਚ 6 ਥਾਵਾਂ ਉਤੇ ਚੱਕਾ ਜਾਮ ਕੀਤਾ ਗਿਆ ਸੀ। ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਸਲ ਰੂਪ ਵਿਚ ਲਾਗੂ ਨਹੀਂ ਕੀਤਾ ਗਿਆ। ਇਸ ਦੇ ਵਿਰੋਧ ਵਿਚ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਫਰੀਦਕੋਟ ਟਹਿਣਾ ਟੀ-ਪੁਆਇੰਟ ’ਤੇ ਪ੍ਰਦਰਸ਼ਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹਨਾਂ ਨੇ ਵੱਖ-ਵੱਖ ਮੀਟਿੰਗਾਂ ਵਿਚ ਸਰਕਾਰ ਨੂੰ ਕੁੱਲ 42 ਮੰਗਾਂ ਦੱਸੀਆਂ ਸਨ, ਜਿਨ੍ਹਾਂ ਵਿਚੋਂ ਸਿਰਫ਼ ਇਕ ਮੰਗ ਪੂਰੀ ਕੀਤੀ ਗਈ ਹੈ। ਸਰਕਾਰ ਨੇ ਝੋਨੇ ਦਾ ਇਕ-ਇਕ ਦਾਣਾ ਚੁੱਕਣ ਦੀ ਮੰਗ ਨੂੰ ਪੂਰਾ ਕੀਤਾ ਹੈ ਜਦਕਿ ਬਾਕੀ ਮੰਗਾਂ ਲਟਕ ਰਹੀਆਂ ਹਨ। ਇਹਨਾਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹਨਾਂ ਵਿਚ ਫਸਲਾਂ ਦਾ ਮੁਆਵਜ਼ਾ, ਪਰਾਲੀ ਦਾ ਮੁੱਦਾ, ਭਾਰਤ ਮਾਲਾ ਪ੍ਰਾਜੈਕਟ, ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਨੌਕਰੀ ਆਦਿ ਮੰਗਾਂ ਸ਼ਾਮਲ ਹਨ।
ਇਹ ਵੀ ਪੜ੍ਹੋ: ਜਲੰਧਰ ਦੇ ਇਸ ਪਿੰਡ 'ਚ 70 ਫੀਸਦ ਲੋਕ NRI, ਪਿੰਡ ਦੀ ਤਰੱਕੀ 'ਚ ਵੀ ਪਾ ਰਹੇ ਯੋਗਦਾਨ