ਪਟਿਆਲਾ: ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ ਜਿਸ ਕਾਰਨ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਿਸਾਨਾਂ ਨੂੰ ਬਦਲਵੀਂ ਖੇਤੀ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਕਈ ਕਿਸਾਨਾਂ ਵੱਲੋਂ ਰਵਾਇਤੀ ਖੇਤੀ ਨੂੰ ਛੱਡ ਕੇ ਬਦਲਵੀਂ ਖੇਤੀ ਕੀਤੀ ਵੀ ਜਾ ਰਹੀ ਹੈ ਪਰ ਉਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ।
ਪੰਜਾਬ 'ਚ ਪਿਛਲੇ ਕੁੱਝ ਦਿਨਾਂ ਤੋਂ ਮੌਸਮ ਨੇ ਕਰਵਟ ਲੈ ਲਈ ਹੈ ਅਤੇ ਤੇਜ਼ ਹਵਾਵਾ ਦੇ ਨਾਲ ਝੱਖੜ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਨਾਲ ਬਾਗਾਂ ਵਿੱਚ ਫਲਾਂ ਦੀ ਫਸਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਬਾਗਬਾਨੀ ਅਧਿਕਾਰੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਸਾਰੇ ਫਲ ਜਿਵੇਂ ਕਿ ਆੜੂ, ਲੀਚੀ, ਅੰਬ ਆਦਿ ਫਲਾਂ ਨੂੰ ਭਾਰੀ ਨੁਕਸਾਨ ਹੋਇਆ ਹੈ।
ਇਹ ਵੀ ਪੜ੍ਹੋ: 1188 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਪਹਿਲੀ ਸ਼੍ਰਮਿਕ ਟ੍ਰੇਨ ਫਿਰੋਜ਼ਪੁਰ ਤੋਂ ਕਾਨਪੁਰ ਲਈ ਰਵਾਨਾ
ਇਸ ਦੇ ਨਾਲ ਉਨ੍ਹਾਂ ਦੱਸਿਆ ਕਿ ਪੱਕੇ ਹੋਏ ਅੰਬ ਦਾ ਝੱਖੜ ਕਾਰਨ 50 ਫੀਸਦੀ ਤੋਂ ਵੱਧ ਨੁਕਸਾਨ ਹੋ ਗਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਰਵਾਇਤੀ ਖੇਤੀ ਵਾਂਗ ਫਲਾਂ ਦੀ ਖੇਤੀ ਕਰਨ ਵਾਲਿਆਂ ਨੂੰ ਵੀ ਸਹੂਲਤਾਂ ਦਿੱਤੀਆਂ ਜਾਣ।