ਨਾਭਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਦੀ ਪ੍ਰਧਾਨ ਬੀਬੀ ਜਗੀਰ ਕੌਰ (President Bibi Jagir Kaur) ਗੁਰਦੁਆਰਾ ਸ੍ਰੀ ਝਰਵਾਣਾ ਸਾਹਿਬ ਪਿੰਡ ਦਿੱਤੂਪੁਰ ਜੱਟਾਂ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦਾ ਜਾਇਜ਼ਾ ਲਇਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੋ ਗੁਰਦੁਆਰਾ ਸਾਹਿਬ 'ਚ ਬੇਅਦਬੀਆ ਹੋ ਰਹੀਆਂ ਹਨ। ਇਸ ਸਬੰਧੀ ਪਿੰਡ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਦਰਅਸਲ ਬੀਤੇ ਦਿਨ ਹਲਕੇ ਦੇ ਪਿੰਡ ਦਿੱਤੂਪੁਰ ਜੱਟਾਂ (Dittupur Jatts) ‘ਚ ਪਿੰਡ ਦੇ ਹੀ ਅਪਾਹਜ ਵਿਅਕਤੀ ਵੱਲੋਂ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਸੀ। ਜਿਸ ਤੋਂ ਬਾਅਦ ਮੁਲਜ਼ਮਾਂ ਨੂੰ ਪੁਲਿਸ (POLICE) ਦੇ ਹਵਾਲੇ ਕੀਤਾ ਗਿਆ ਸੀ। ਪੁਲਿਸ (POLICE) ਨੇ ਮੁਲਜ਼ਮ ਨੂੰ ਅਦਾਲਤ (Court) ਵਿੱਚ ਪੇਸ਼ ਕਰਕੇ ਉਸ ਦਾ ਜੁਡੀਸ਼ੀਅਲ ਰਿਮਾਂਡ (Judicial remand) ਹਾਸਲ ਕੀਤਾ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਬੇਅਦਬੀਆਂ ਕੀਤੀਆਂ ਜਾਂਦੀਆਂ ਹਨ, ਉਨ੍ਹਾਂ ਬਾਰੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੋਣ ਦਾ ਬਹਾਨਾ ਬਣਾ ਕੇ ਪੁਲਿਸ ਉਨ੍ਹਾਂ ਨੂੰ ਤੁਰੰਤ ਰਿਹਾ ਕਰ ਰਹੀ ਹੈ। ਜਿਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ।
ਗੁਰੂ ਸਾਹਿਬ ਦੀਆਂ ਲਗਾਤਾਰ ਹੋ ਰਹੀਆਂ ਬੇਅਦਬੀਆਂ ਦੇ ਲਈ ਉਨ੍ਹਾਂ ਨੇ ਡੇਰਾ ਸੱਚਾ ਸੌਦਾ ਨੂੰ ਪੂਰਨ ਤੌਰ ‘ਤੇ ਜ਼ਿੰਮੇਵਾਰ ਦੱਸਿਆ ਹੈ। ਉਨ੍ਹਾਂ ਕਿਹਾ ਕਿ ਡੇਰਾ ਸੱਦਾ ਸੌਦਾ ਦੇ ਇਸ਼ਾਰੇ ‘ਤੇ ਕੁਝ ਲੋਕ ਗੁਰੂ ਸਾਹਿਬ ਦੀਆਂ ਬੇਅਦਬੀਆਂ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਮੌਕੇ ਇਨ੍ਹਾਂ ਮਾਮਲੇ ਵਿੱਚ ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਪੁਲਿਸ ਤੇ ਪੰਜਾਬ ਸਰਕਾਰ ਨੂੰ ਫੇਲ੍ਹ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮੁਲਜ਼ਮਾਂ ‘ਤੇ ਸਖ਼ਤ ਐਕਸ਼ਨ ਨਾ ਲੈਣ ਕਰਕੇ ਮੁਲਜ਼ਮਾਂ ਦੇ ਹੋਰ ਹੌਂਸਲੇ ਵੱਧ ਰਹੇ ਹਨ। ਜਿਸ ਕਰਕੇ ਉਹ ਲਗਾਤਾਰ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।
ਐੱਸ.ਜੀ.ਪੀ.ਸੀ. ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇਕਰ ਪੁਲਿਸ ਨੇ ਗੁਰੂ ਸਾਹਿਬ ਦੀਆਂ ਬੇਅਦਬੀਆਂ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਕੋਈ ਸਖ਼ਤ ਐਕਸ਼ਨ ਨਹੀਂ ਲਿਆ ਤਾਂ ਐੱਸ.ਜੀ.ਪੀ.ਸੀ. ਵੱਲੋਂ ਪੁਲਿਸ ਤੇ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਐਕਸ਼ਨ ਲਿਆ ਜਾਵੇਗਾ।
ਇਹ ਵੀ ਪੜ੍ਹੋ:ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸਾਂਸਦ ਹਰਸਿਮਰਤ ਕੌਰ ਬਾਦਲ