ETV Bharat / state

ਪਟਿਆਲਾ ਟਕਰਾਅ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ, ਲੱਗਿਆ ਨਾਈਟ ਕਰਫਿਊ - major action over Patiala clashes

ਪਟਿਆਲਾ 'ਚ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਦੇ ਸਮਰਥਕਾਂ 'ਚ ਹੋਈ ਝੜਪ ਤੋਂ ਬਾਅਦ ਮਾਹੌਲ ਤਣਾਅਪੁਰਨ ਬਣ ਗਿਆ, ਜਿਸ ਕਾਰਨ ਸਰਕਾਰ ਵਲੋਂ ਨਾਈਟ ਕਰਿਫਿਊ ਵੀ ਲਗਾਇਆ ਗਿਆ ਹੈ।

ਪਟਿਆਲਾ ਟਕਰਾਅ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ

author img

By

Published : Apr 29, 2022, 5:58 PM IST

ਪਟਿਆਲਾ: ਅੱਜ ਪਟਿਆਲਾ 'ਚ ਸ਼ਿਵ ਸੈਨਾ ਅਤੇ ਸਿੱਖ ਜਥੇਬੰਦੀਆਂ 'ਚ ਟਕਰਾਅ ਕਾਰਨ ਮਾਹੌਲ ਤਣਾਅਪੂਰਨ ਬਣ ਗਿਆ। ਜਿਸ ਤੋਂ ਬਾਅਦ ਪਟਿਆਲਾ 'ਚ ਹੋਏ ਟਕਰਾਅ ਨੂੰ ਲੈ ਕੇ ਸਰਕਾਰ ਨੇ ਵੱਡਾ ਫ਼ੈਸਲਾ ਲਿਆ ਹੈ। ਆਮ ਆਦਮੀ ਪਾਰਟੀ ਸਰਕਾਰ ਨੇ ਸ਼ਾਂਤੀ ਤੇ ਕਾਨੂੰਨੀ ਵਿਵਸਥਾ ਬਣਾਏ ਰੱਖਣ ਲਈ ਪਟਿਆਲਾ 'ਚ ਨਾਈਟ ਕਰਫਿਊ ਲਗਾ ਦਿੱਤਾ ਹੈ।

ਸਰਕਾਰ ਵਲੋਂ ਇਹ ਨਾਈਟ ਕਰਫਿਊ 29 ਅਪ੍ਰੈਲ ਸ਼ਾਮ 7 ਵਜੇ ਤੋਂ 30 ਅਪ੍ਰੈਲ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ ਤਾਂ ਜੋ ਕਿਸੇ ਪ੍ਰਕਾਰ ਦੀ ਕੋਈ ਉਲੰਘਣਾ ਨਾ ਹੋ ਸਕੇ ਅਤੇ ਕਿਸੇ ਤਰ੍ਹਾਂ ਦੀ ਅਣਸੁਖਾਵੀ ਘਟਨਾ ਨੂੰ ਹੋਣ ਤੋਂ ਰੋਕਿਆ ਜਾ ਸਕੇ।

ਪਟਿਆਲਾ ਟਕਰਾਅ ਨੂੰ ਲੈ ਕੇ ਸਰਕਾਰ ਦਾ ਵੱਡਾ ਐਕਸ਼ਨ, ਲੱਗਿਆ ਨਾਈਟ ਕਰਫਿਊ

ਜ਼ਿਕਰਯੋਗ ਹੈ ਕਿ ਅੱਜ ਪਟਿਆਲਾ 'ਚ ਸਿੱਖ ਜਥੇਬੰਦੀਆਂ ਵੱਲੋਂ ਖਾਲਿਸਤਾਨ ਦੇ ਹੱਕ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਖਾਲਿਸਤਾਨ ਦੇ ਵਿਰੋਧ 'ਚ ਮਾਰਚ ਕੱਢਣ ਦੇ ਐਲਾਨ ਕਾਰਨ ਦੋਵਾਂ ਧਿਰਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਕਾਰਨ ਟਕਰਾਅ ਵਾਲੇ ਹਾਲਾਤ ਬਣੇ ਹੋਏ ਹਨ।

ਇਥੇ ਕਾਲੀ ਮਾਤਾ ਮੰਦਰ ਦੇ ਨਜ਼ਦੀਕ ਮਾਲ ਰੋਡ ’ਤੇ ਦੋਵਾਂ ਧਿਰਾਂ ਦਰਮਿਆਨ ਪਥਰਾਅ ਹੋਇਆ, ਜਿਸ ਕਾਰਨ ਪੁਲਿਸ ਨੂੰ ਹਵਾਈ ਫਾਇਰ ਵੀ ਕਰਨੇ ਪਏ। ਇਸ ਦੌਰਾਨ ਝੜਪਾਂ ਵੀ ਹੋਈਆਂ, ਜਿਸ ਕਾਰਨ ਕਈ ਲੋਕ ਜ਼ਖਮੀ ਵੀ ਹੋਏ।

ਇਹ ਵੀ ਪੜ੍ਹੋ:ਵੀਡੀਓ ਰਾਹੀਂ ਵੇਖੋ ਕਿਵੇਂ ਸੁਲਗਿਆ ਪਟਿਆਲਾ

ETV Bharat Logo

Copyright © 2025 Ushodaya Enterprises Pvt. Ltd., All Rights Reserved.