ਪਟਿਆਲਾ: ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਨੇ ਪਟਿਆਲਾ 'ਚ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਚਾਈਨਾ ਦੇ ਸਮਾਨ ਸਮੇਤ ਚਾਈਨਾ ਦੇ ਮੋਬਾਇਲ ਨੂੰ ਤੋੜ ਕੇ ਆਪਣਾ ਗੁੱਸਾ ਜ਼ਾਹਿਰ ਕੀਤਾ।
ਇਸ ਤੋਂ ਇਲਾਵਾ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਦੇ ਮੈਂਬਰ ਨੇ ਮੀਡੀਆ ਨਾਲ ਰੂ ਬ ਰੂ ਹੁੰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਭਾਰਤ-ਚੀਨ ਦਰਮਿਆਨ ਹੋਈ ਹਿੰਸਕ ਝੜਪ ਵਿੱਚ ਭਾਰਤ ਦੇ 20 ਜਵਾਨ ਸ਼ਹੀਦ ਹੋਏ ਹਨ, ਉਹ ਸਰਾਸਰ ਗ਼ਲਤ ਹੈ।
ਹੋਰ ਪੜ੍ਹੋ: ਪਟਿਆਲਾ: ਡੀਸੀ ਵੱਲੋਂ ਮਿਸ਼ਨ ਫਤਿਹ ਤਹਿਤ ਪੱਤਰਕਾਰਾਂ ਨੂੰ ਬੈਚ ਲਗਾ ਕੇ ਕੀਤਾ ਗਿਆ ਉਤਸ਼ਾਹਿਤ
ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਆਉਣ ਵਾਲੇ ਸਮੇਂ ਵਿੱਚ ਚਾਈਨਾ ਦਾ ਕੋਈ ਵੀ ਸਮਾਨ ਇਸਤੇਮਾਲ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸ਼ਹੀਦ ਹੋਏ ਜਵਾਨਾਂ ਨੂੰ ਮੋਮਬੱਤੀਆਂ ਜਗਾ ਕੇ ਤੇ 2 ਮਿੰਟਾਂ ਦਾ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ।