ETV Bharat / state

ਕਿਸਾਨੀ ਸੰਘਰਸ਼ ਦੇ ਦੌਰਾਨ ਨਗਰ ਕੌਂਸਲ ਚੋਣਾਂ ਨੂੰ ਕਰ ਦੇਣਾ ਚਾਹੀਦਾ ਹੈ ਅੱਗੇ: ਹਰਿੰਦਰਪਾਲ ਸਿੰਘ ਚੰਦੂਮਾਜਰਾ - ਕੇਂਦਰ ਸਰਕਾਰ

ਜੋ ਕਿਸਾਨ ਮੋਰਚੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਥਰਾਅ ਅਤੇ ਲਾਠੀਚਾਰਜ ਕੀਤਾ ਗਿਆ ਹੈ ਉਹ ਸਭ ਕੇਂਦਰ ਦੀ ਸ਼ਹਿ ’ਤੇ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

ਤਸਵੀਰ
ਤਸਵੀਰ
author img

By

Published : Feb 7, 2021, 12:13 PM IST

ਨਾਭਾ: ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੀਐੱਮ ਨਰਿੰਦਰ ਮੋਦੀ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਨੇ ਮੋਰਚੇ ’ਤੇ ਬੈਠੇ ਕਿਸਾਨਾਂ ’ਤੇ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਜੋ ਕਿਸਾਨ ਮੋਰਚੇ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪਥਰਾਅ ਅਤੇ ਲਾਠੀਚਾਰਜ ਕੀਤਾ ਗਿਆ ਹੈ ਉਹ ਸਭ ਕੇਂਦਰ ਦੀ ਸ਼ਹਿ ’ਤੇ ਕੀਤਾ ਜਾ ਰਿਹਾ ਹੈ। ਨਾਲ ਹੀ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਕਾਲੇ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ।

ਚੰਦੂਮਾਜਰਾ ਨੇ ਕਿਸਾਨਾਂ ’ਤੇ ਪਰਚੇ ਦਰਜ ਦਾ ਕੀਤਾ ਵਿਰੋਧ

ਇਸ ਤੋਂ ਇਲਾਵਾ ਚੰਦੂਮਾਜਰਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਤੇ ਜੋ ਦੇਸ਼ਧਰੋਹ ਦੇ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ ਜੋ ਸਰਾਸਰ ਗਲਤ ਹੈ। ਇਹ ਕਿਹੜਾ ਪਾਕਿਸਤਾਨ ਤੋਂ ਆਏ ਸਨ ਜੋ ਇਨ੍ਹੀਆਂ ਵੱਡੀਆਂ ਧਾਰਾਵਾਂ ਲਗਾ ਦਿੱਤੀਆਂ ਗਈਆਂ ਹਨ।

ਕੈਪਟਨ ਸਾਹਿਬ ਨੂੰ ਮੰਗਣੀ ਚਾਹੀਦੀ ਹੈ ਮੁਆਫੀ

ਚੰਦੂਮਾਜਰਾ ਨੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦੇ 26 ਜਨਵਰੀ ਨੂੰ ਭਾਸ਼ਣ ’ਤੇ ਟਿੱਪਣੀ ਕਰਦਿਆਂ ਹੋਏ ਕਿਹਾ ਕਿ ਜਿਸ ਨੂੰ ਪੰਜਾਬ ਨੇ 7 ਵਾਰ ਐਮ.ਐਲ.ਏ ਤੇ 2 ਵਾਰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ, ਉਨ੍ਹਾਂ ਨੇ ਉਸ ਪੰਜਾਬ ਨੂੰ ਟੁੱਟਿਆ ਫੁੱਟਿਆ ਪੰਜਾਬ ਕਿਹਾ ਕੈਪਟਨ ਸਾਹਿਬ ਨੂੰ ਇਸ ਤੇ ਪੰਜਾਬ ਵਾਸੀਆਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਿਸਾਨੀ ਸੰਘਰਸ਼ ਦੇ ਦੌਰਾਨ ਕਾਂਗਰਸ ਨੂੰ ਨਗਰ ਕੌਂਸਲ ਚੋਣਾਂ ਅੱਗੇ ਕਰ ਦੇਣੀਆਂ ਚਾਹੀਦੀਆਂ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.