ETV Bharat / state

ਹਰਪਾਲ ਚੀਮਾ ਦਾ ਸੁਖਬੀਰ 'ਤੇ ਵਾਰ, ਕਿਹਾ ਧਰਨੇ ਵਾਲੇ ਡਰਾਮੇ ਨਾਲ ਜੱਗ-ਹਸਾਈ ਕਰਵਾ ਰਹੇ ਨੇ ਬਾਦਲ - ਬਰਗਾੜੀ-ਬਹਿਬਲ ਕਲਾਂ

ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਦੇ ਨੇੜਲੇ ਪਿੰਡ ਕਲਿਆਣ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੀ ਚੋਰੀ ਹੋਈ ਪਵਿੱਤਰ ਬੀੜ ਦੇ ਮੁੱਦੇ 'ਤੇ ਅਮਰਿੰਦਰ ਸਿੰਘ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀ ਲਿਆ।

ਹਰਪਾਲ ਚੀਮਾ ਦਾ ਸੁਖਬੀਰ 'ਤੇ ਵਾਰ, ਕਿਹਾ ਧਰਨੇ ਵਾਲੇ ਡਰਾਮੇ ਨਾਲ ਜੱਗ-ਹਸਾਈ ਕਰਵਾ ਰਹੇ ਹਨ ਬਾਦਲ

author img

By

Published : Aug 12, 2020, 5:21 AM IST

ਪਟਿਆਲਾ: ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪਟਿਆਲਾ ਦੇ ਨੇੜਲੇ ਪਿੰਡ ਕਲਿਆਣ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੀ ਚੋਰੀ ਹੋਈ ਪਵਿੱਤਰ ਬੀੜ ਦੇ ਮੁੱਦੇ 'ਤੇ ਅਮਰਿੰਦਰ ਸਿੰਘ ਸਰਕਾਰ ਅਤੇ ਸੁਖਬੀਰ ਸਿੰਘ ਬਾਦਲ ਨੂੰ ਆੜੇ ਹੱਥੀ ਲਿਆ।

ਹਰਪਾਲ ਚੀਮਾ ਦਾ ਸੁਖਬੀਰ 'ਤੇ ਵਾਰ, ਕਿਹਾ ਧਰਨੇ ਵਾਲੇ ਡਰਾਮੇ ਨਾਲ ਜੱਗ-ਹਸਾਈ ਕਰਵਾ ਰਹੇ ਨੇ ਬਾਦਲ

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਲਿਆਣ ਪਿੰਡ ਤੋਂ ਚੋਰੀ ਹੋਈ ਪ੍ਰਾਚੀਨ ਬੀੜ ਦੇ ਮਾਮਲੇ 'ਚ ਕਾਂਗਰਸ ਸਰਕਾਰ ਅਕਾਲੀਆਂ ਦੀ ਤਰ੍ਹਾਂ ਰਹੱਸਮਈ ਸੁਸਤੀ ਦਿਖਾ ਰਹੀ ਹੈ ਅਤੇ ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੂੰ ਘੇਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਟਿਆਲਾ 'ਚ ਧਰਨਿਆਂ ਦੇ ਡਰਾਮੇ ਕਰਨ ਵਾਲੇ ਸੁਖਬੀਰ ਸਿੰਘ ਬਾਦਲ ਅਤੇ ਉਸ ਦੇ ਜੀ-ਹਜ਼ੂਰੀਏ ਬਰਗਾੜੀ ਸਮੇਤ ਅਪਣੇ (ਬਾਦਲਾਂ) ਦੇ ਰਾਜ ਸਮੇਂ ਹੋਈਆਂ ਬੇਅਦਬੀਆਂ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀਕਾਂਡ ਵੇਲੇ ਕਿਥੇ ਸਨ? ਹਰਪਾਲ ਸਿੰਘ ਚੀਮਾ ਨੇ ਕਿਹਾ, ''ਬਰਗਾੜੀ-ਬਹਿਬਲ ਕਲਾਂ ਬੇਇਨਸਾਫ਼ੀਆਂ ਵਿਰੁਧ ਇਨਸਾਫ਼ ਦੀ ਮੰਗ ਕਰਨ ਵਾਲੀ ਸੰਗਤ ਨੂੰ ਵਿਹਲੀ ਜਨਤਾ ਦੱਸਣ ਵਾਲੇ ਸੁਖਬੀਰ ਸਿੰਘ ਬਾਦਲ ਕਿਹੜੇ ਮੂੰਹ ਨਾਲ ਅਜਿਹੇ ਡਰਾਮੇ ਕਰ ਰਹੇ ਹਨ?

ਹਰਪਾਲ ਸਿੰਘ ਚੀਮਾ ਨੇ ਭੇਦ ਭਰੇ ਢੰਗ ਨਾਲ ਗੁੰਮ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 267 ਪਵਿੱਤਰ ਸਰੂਪਾਂ ਦੇ ਮਾਮਲੇ 'ਤੇ ਸੁਖਬੀਰ ਸਿੰਘ ਬਾਦਲ ਅਤੇ ਐਸਜੀਪੀਸੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਕੋਲੋਂ ਸਪਸ਼ਟੀਕਰਨ ਮੰਗਿਆ।ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਲਿਆਣ ਪਿੰਡ ਦੀ ਪਵਿੱਤਰ ਬੀੜ ਸਮੇਤ 267 ਸਰੂਪਾਂ ਦੇ ਮਾਮਲੇ ਦੀ ਸਮਾਂਬੱਧ ਜਾਂਚ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਹਵਾਲੇ ਕੀਤੀ ਜਾਵੇ। ਚੀਮਾ ਨੇ ਐਲਾਨ ਕੀਤਾ ਕਿ 267 ਪਾਵਨ ਸਰੂਪਾਂ ਦੇ ਮਾਮਲੇ 'ਤੇ ਆਮ ਆਦਮੀ ਪਾਰਟੀ ਸੰਗਤ ਨੂੰ ਨਾਲ ਲੈ ਕੇ ਸ੍ਰੀ ਅੰਮ੍ਰਿਤਸਰ ਵਿਖੇ ਧਰਨੇ ਲਗਾਏਗੀ ਅਤੇ ਲੋਕਾਂ ਨੂੰ ਜਾਗਰੂਕ ਕਰੇਗੀ ਕਿ ਬੇਅਦਬੀਆਂ ਦੇ ਮਾਮਲਿਆਂ 'ਚ ਕਿਵੇਂ ਅਮਰਿੰਦਰ ਸਿੰਘ ਸਰਕਾਰ ਬਾਦਲਾਂ ਨੂੰ ਬਚਾ ਰਹੀ ਹੈ। ਚੀਮਾ ਨੇ ਕਿਹਾ ਕਿ ਕਲਿਆਣ ਪਿੰਡ ਦੀ ਪਵਿੱਤਰ ਬੀੜ ਸਮੇਤ 267 ਸਰੂਪਾਂ ਦੇ ਮਾਮਲੇ ਦੀ ਸਮਾਂਬੱਧ ਜਾਂਚ ਮਾਨਯੋਗ ਹਾਈਕੋਰਟ ਦੀ ਨਿਗਰਾਨੀ ਹੇਠ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ਵਿਸ਼ੇਸ਼ ਜਾਂਚ ਟੀਮ (ਸਿਟ) ਦੇ ਹਵਾਲੇ ਕੀਤੀ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.