ਪਟਿਆਲਾ: ਨਾਭਾ ਵਿਖੇ ਪਹੁੰਚੇ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਨੇ ਮੋਦੀ ਸਰਕਾਰ 'ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਂਜਵਾਨ ਨੂੰ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਪੰਜਾਬ ਦੇ ਨੌਂਜਵਾਨਾ ਨੇ ਅਹਿਮਦ ਸ਼ਾਹ ਅਬਦਾਲੀ ਅਤੇ ਮੁਗਲਾਂ ਦੇ ਨਾਲ ਵੀ ਜੰਗ ਲੜੀ ਦਿੱਲੀ ਕੂਚ ਕੀਤਾ। ਪੰਜਾਬ ਦੇ ਕਿਸਾਨਾਂ ਨੇ 70 ਫੀਸਦੀ ਲੋਕਾਂ ਦਾ ਢਿੱਡ ਭਰਿਆ ਹੈ। ਉਨ੍ਹਾਂ ਨੂੰ ਆਪਣੀਆਂ ਮੰਗਾਂ ਮਨਾਉਣ ਵਾਸਤੇ ਜਲੀਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਜੋ ਪੰਜਾਬ ਦੇ ਕਿਸਾਨਾਂ ਤੇ ਜ਼ੁਲਮ ਕੀਤਾ ਹਨ, ਡੰਡੇ ਵਰ੍ਹਾਏ ਅਤੇ ਪਾਣੀ ਦੀਆਂ ਬੁਛਾਰਾਂ ਨਾਲ ਉਨ੍ਹਾਂ ਤੇ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਇਤਹਾਸ ਵਿੱਚ ਕਾਲੇ ਅੱਖਰਾਂ ਨਾਲ ਲਿਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅੰਡਾਨੀਆਂ ਅੰਬਾਨੀਆਂ ਨੂੰ ਰਾਹਤ ਦੇਵੇ ਪਰ ਕਿਸਾਨੀ ਨੂੰ ਮਾਰੂ ਨਤੀਆਂ ਅਪਨਾ ਕੇ ਨਹੀਂ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਕਿਸਾਨਾਂ 'ਤੇ ਜੋ ਜ਼ੁਲਮ ਕੀਤਾ ਉਹ ਬਹੁਤ ਨਿੰਦਣਯੋਗ ਹਨ। ਉਨ੍ਹਾਂ ਕਿਹਾ ਕਿ ਦਿੱਲੀ ਸਾਡੇ ਦੇਸ਼ ਦੀ ਰਾਜਧਾਨੀ ਹੈ ਕਿਸਾਨਾਂ ਨੇ ਦਿੱਲੀ ਜਾ ਕੇ ਕੋਈ ਮਾੜਾ ਕੰਮ ਨਹੀਂ ਕੀਤਾ ਆਪਣੇ ਹੱਕਾਂ ਦੀ ਲੜਾਈ ਲੜ੍ਹ ਰਹੇਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਕੋਈ ਵੀ ਮੁਸ਼ਕਲ ਆਵੇ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਖੱਟਰ ਸਰਕਾਰ ਨੇ ਕਿਸਾਨਾਂ 'ਤੇ ਪਰਚੇ ਦਰਜ ਕਰ ਰਹੀ ਹੈ। ਇਸ 'ਤੇ ਪਲਟਵਾਰ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਭਗਤ ਸਿੰਘ ਅਤੇ ਊਧਮ ਸਿੰਘ ਨੇ ਹੱਸਦੇ ਹੱਸਦੇ ਫਾਂਸੀ ਦੇ ਫੰਦਿਆਂ ਨੂੰ ਗਲੇ ਲਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਜੀ ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਜੋ ਕਿ ਤੁਸੀਂ ਕਿਸਾਨਾਂ 'ਤੇ ਪਰਚੇ ਦਰਜ ਕਰਵਾ ਰਹੇਂ ਹੋ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਦਿੱਲੀ ਗਏ ਹਨ।
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵਾਰ ਕਰਦਿਆਂ ਧਰਮਸੋਤ ਨੇ ਕਿਹਾ ਕਿ ਹੁਣ ਤਾਂ ਪੰਜਾਬ ਦਾ ਕਿਸਾਨ ਦਿੱਲੀ ਬੈਠ ਗਿਆ ਹੈ, ਕੇਜਰੀਵਾਲ ਉਨ੍ਹਾਂ ਦਾ ਕੀ ਸਵਾਗਤ ਕਰੇਗਾ। ਧਰਮਸੋਤ ਨੇ ਕੇਜਰੀਵਾਲ 'ਤੇ ਤੰਜ ਕੱਸਦਿਆਂ ਕਿਹਾ ਕਿ ਸੱਦੀ ਨਾ ਬੁਲਾਈ ਮੈਂ ਲਾੜੇ ਦੀ ਤਾਈਂ। ਇਹ ਉਹੀ ਕੇਜਰੀਵਾਲ ਹੈ ਜੋ ਕਿ ਆਪਣੇ ਬਿਆਨ ਬਦਲਦਾ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ ਜਿਸਨੇ ਹੱਥ ਜੋੜ ਕੇ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗੀ ਸੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਤਾਂ ਡਰਾਮੇਬਾਜ਼ ਹੈ।