ਪਟਿਆਲਾ: ਭਾਸ਼ਾ ਵਿਭਾਗ ਵੱਲੋਂ ਹਿੰਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਕਈ ਉੱਘੇ ਸਾਹਿਤਕਾਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸਾਹਿਤਕਾਰ ਡਾ. ਇੰਦਰਪਾਲ ਸਿੰਘ ਨੇ ਕਿਹਾ ਕਿ ਹਿੰਦੀ ਭਾਸ਼ਾ ਦਾ ਪ੍ਰਚਾਰ ਜਿੰਨਾ ਹੋ ਸਕੇ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ, ਕਿਉਂਕਿ ਹਿੰਦੀ ਇੱਕ ਅਜਿਹੀ ਭਾਸ਼ਾ ਹੈ ਜਿਸ ਦੀ ਵਰਤੋਂ ਹਰ ਜਗ੍ਹਾ ਕੀਤੀ ਜਾਂਦੀ ਹੈ। ਇਸ ਦੌਰਾਨ ਉਨ੍ਹਾਂ ਨੇ ਇੱਕ ਗੀਤ ਰਾਹੀਂ ਹਿੰਦੀ ਭਾਸ਼ਾ ਪ੍ਰਤੀ ਆਪਣੇ ਜਜ਼ਬਾਤਾਂ ਨੂੰ ਸਾਂਝਾ ਕੀਤਾ।
ਹੋਰ ਪੜ੍ਹੋ: 13 ਸਾਲ ਦੀ ਉਮਰ 'ਚ 116 ਭਾਸ਼ਾਵਾਂ 'ਚ ਗਾਣੇ ਗਾਉਂਦੀ ਹੈ ਸੁਚੇਤਾ
ਇਸ ਤੋਂ ਇਲਾਵਾ ਭਾਸ਼ਾ ਵਿਭਾਗ ਦੀ ਡਾਇਰੈਕਟਰ ਕਰਮਜੀਤ ਕੌਰ ਨੇ ਦੱਸਿਆ ਕਿ ਜਿਸ ਤਰ੍ਹਾਂ ਜ਼ੋਰਾਂ ਸ਼ੋਰਾਂ ਨਾਲ ਹਿੰਦੀ ਤੇ ਸੰਸਕ੍ਰਿਤ ਭਾਸ਼ਾ ਦਿਵਸ ਮਨਾਇਆ ਜਾਂਦਾ ਹੈ, ਉਸੇ ਤਰ੍ਹਾਂ ਪੰਜਾਬੀ ਬੋਲੀ ਦਾ ਪ੍ਰਚਾਰ ਵੀ ਕੀਤਾ ਜਾਂਦਾ ਹੈ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਨਵੰਬਰ ਵਿੱਚ 7 ਦਿਨਾਂ ਪੰਜਾਬੀ ਬੋਲੀ ਦਾ ਸਮਾਗਮ ਕਰਵਾਇਆ ਜਾਵੇਗਾ ਤੇ ਇਹ ਪੂਰਾ ਸਮਾਗਮ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਹੋਵੇਗਾ। ਜ਼ਿਕਰਯੋਗ ਹੈ ਕਿ ਇਹ ਸਮਾਗਮ 1 ਨਵੰਬਰ ਤੋਂ ਸ਼ੁਰੂ ਹੋਵੇਗਾ।
ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀਨੀਅਰ ਨੈਸ਼ਨਲ ਕੁਸ਼ਤੀ ਚੈਂਪੀਅਨਸ਼ੀਪ
ਉਨ੍ਹਾਂ ਦੱਸਿਆ ਕਿ ਪੰਜਾਬ ਤੇ ਕਈ ਬਾਹਰਲੀ ਸੂਬਿਆਂ ਤੋਂ ਸਾਹਿਤਕਾਰ ਇਸ ਸਮਾਗਮ 'ਚ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਸਹਿਪਾਠੀ ਕਵਿ ਦਰਬਾਰ, ਪ੍ਰਸ਼ਨ ਮੁਕਾਬਲਿਆਂ ਤੋਂ ਇਲਾਵਾ ਕਈ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ ਜੋ ਪਹਿਲਾ ਹੀ ਜ਼ਿਲ੍ਹਾ ਪੱਧਰ 'ਤੇ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸੱਭਿਆਚਾਰ ਅਤੇ ਸਾਹਿਤਕ ਸਮਾਗਮ ਵੀ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵੱਜੋਂ ਰਤਨਜੀਤ ਸਿੰਘ ਜੱਗੀ ਸ਼ਿਰਕਤ ਕਰਨਗੇ। ਇਸ ਸਮਾਗਮ ਦੀ ਵਿਸ਼ੇਸ਼ ਗੱਲ ਇਹ ਹੈ ਕਿ ਇਹ ਸਮਾਗਮ ਹਿੰਦੀ ਭਾਸ਼ਾ ਤੋਂ ਇਲਾਵਾ ਕਈ ਹੋਰਨਾਂ ਭਾਸ਼ਾਵਾਂ ਨੂੰ ਪ੍ਰਫੁੱਲਿਤ ਕਰੇਗਾ।