ਪਟਿਆਲਾ: ਸ਼ਹਿਰ ਦੇ ਦੇਵੀਗੜ੍ਹ ਰੋਡ ’ਤੇ ਭਿਆਨਕ ਹਾਦਸਾ ਵਾਪਰਿਆ। ਹਾਦਸਾ ਇਨ੍ਹਾਂ ਜਿਆਦਾ ਰੂਹ ਕੰਬਾਉ ਸੀ ਕਿ ਮੌਕੇ ੇਤ ਹੀ 5 ਲੋਕਾਂ ਦੀ ਮੌਤ ਹੋ ਗਈ ਜਦਕਿ 40 ਤੋਂ ਵੱਧ ਲੋਕ ਬੂਰੀ ਤਰ੍ਹਾਂ ਨਾਲ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਸਕਾਰਪੀਓ ਕਾਰ ਟਰੈਕਟਰ ਟਰਾਲੀ ਨਾਲ ਭਿਆਨਕ ਤਰੀਕੇ ਨਾਲ ਜਾ ਟਕਰਾਈ ਜਿਸ ਕਾਰਨ ਟਰਾਲੀ ਪਲਟ ਗਈ। ਇਨ੍ਹਾਂ ਹੀ ਨਹੀਂ ਟਰਾਲੀ ਦੇ ਪਲਟਣ ਦੇ ਕਾਰਨ ਟਰਾਲੀ ਚ ਬੈਠੇ ਕਈ ਲੋਕ ਉਸ ਹੇਠਾਂ ਦਬ ਗਏ। ਜਿਨ੍ਹਾਂ ਚੋਂ ਇੱਕ ਬੱਚੇ ਸਣੇ 5 ਲੋਕਾਂ ਦੀ ਮੌਤ ਹੋ ਗਈ। ਜਦਕਿ ਬਾਕੀ ਲੋਕ ਬੂਰੀ ਤਰ੍ਹਾਂ ਜ਼ਖਮੀ ਹੋ ਗਏ।
ਦੱਸ ਦਈਏ ਕਿ ਲੋਕਾਂ ਨਾਲ ਭਰੀ ਟਰੈਕਟਰ ਟਰਾਲੀ ਕਰਨਾਲ ਤੋਂ ਧਾਰਮਿਕ ਸਥਾਨ ਤੋਂ ਵਾਪਸ ਆ ਰਹੀ ਸੀ ਰਸਤੇ ’ਚ ਉਸਦੀ ਟੱਕਰ ਸਕਾਰਪੀਓ ਕਾਰ ਨਾਲ ਹੋ ਗਈ। ਜ਼ਖਮੀਆਂ ਚ ਦੋ ਦੀ ਗੰਭੀਰ ਹਾਲਤ ਹੋਣ ਕਾਰਨ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਹੈ। ਜਦਕਿ ਬਾਕੀਆਂ ਦਾ ਇਲਾਜ ਰਾਜਿੰਦਰ ਹਸਪਤਾਲ ਵਿਖੇ ਕੀਤਾ ਜਾ ਰਿਹਾ ਹੈ।
ਜ਼ਖਮੀਆਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਾਰ ਤੇਜ਼ ਰਫਤਾਰ ਨਾਲ ਆਈ ਅਤੇ ਟਰੈਕਟਰ ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ 40 ਤੋਂ ਵੱਧ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ 5 ਲੋਕਾਂ ਦੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਦਾ ਇਹ ਵੀ ਕਹਿਣਾ ਹੈ ਕਿ ਕਾਰ ਦਾ ਡਰਾਈਵਰ ਨਸ਼ੇ ਚ ਸੀ। ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ। ਪਰਿਵਾਰਿਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ ਹੈ ਅਤੇ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਫਿਲਹਾਲ ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।