ETV Bharat / state

ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਇਮੀਗ੍ਰੇਸ਼ਨ ਏਜੰਟ ਕਾਬੂ - defrauding people in the name of Sending abroad

ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਉਡਾਣ ਇਮੀਗ੍ਰੇਸ਼ਨ ਵਲੋਂ ਉਨ੍ਹਾਂ ਨਾਲ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀਆਂ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਕਿ ਗੁਰਪ੍ਰੀਤ ਸਿੰਘ ਵਲੋਂ ਅਰਬਨ ਅਸਟੇਟ ਦੇ ਇਲਾਕੇ ਅਧੀਨ ਇਮੀਗ੍ਰੇਸ਼ਨ ਦਫ਼ਤਰ ਖੋਲ੍ਹਿਆ ਗਿਆ ਸੀ, ਜਿਸ ਰਾਹੀ ਉਕਤ ਮੁਲਜ਼ਮ ਵਲੋਂ ਠੱਗੀਆਂ ਮਾਰੀਆਂ ਗਈਆਂ ਸੀ।

ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਇਮੀਗ੍ਰੇਸ਼ਨ ਏਜੰਟ ਕਾਬੂ

author img

By

Published : Jun 15, 2022, 10:19 AM IST

ਪਟਿਆਲਾ: ਸੂਬੇ 'ਚ ਧੋਖਾਧੜੀ ਦੇ ਮਾਮਲੇ ਅਕਸਰ ਸੁਣਨ ਨੂੰ ਮਿਲਦੇ ਹਨ। ਜਿਸ 'ਚ ਲੋਕਾਂ ਨੂੰ ਝੂਠ ਬੋਲ ਕੇ ਆਮ ਹੀ ਠੱਗਿਆ ਜਾਂਦਾ ਹੈ। ਅਜਿਹਾ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ, ਜਿਥੇ ਇਮੀਗ੍ਰੇਸ਼ਨ ਦਫ਼ਤਰ ਇਕ ਵਿਅਕਤੀ ਵਲੋਂ ਲੋਕਾਂ ਨਾਲ ਪੈਸਿਆਂ ਦੀ ਠੱਗੀ ਮਾਰੀ ਗਈ ਸੀ।

ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਸਨ ਕਿ ਉਡਾਣ ਇਮੀਗ੍ਰੇਸ਼ਨ ਵਲੋਂ ਉਨ੍ਹਾਂ ਨਾਲ ਵਿਦੇਸ਼ ਭੇਜਣ ਦੇ ਨਾਂ 'ਤੇ ਠੱਗੀਆਂ ਕੀਤੀਆਂ ਗਈਆਂ ਹਨ। ਪੁਲਿਸ ਦਾ ਕਹਿਣਾ ਕਿ ਗੁਰਪ੍ਰੀਤ ਸਿੰਘ ਵਲੋਂ ਅਰਬਨ ਅਸਟੇਟ ਦੇ ਇਲਾਕੇ ਅਧੀਨ ਇਮੀਗ੍ਰੇਸ਼ਨ ਦਫ਼ਤਰ ਖੋਲ੍ਹਿਆ ਗਿਆ ਸੀ, ਜਿਸ ਰਾਹੀ ਉਕਤ ਮੁਲਜ਼ਮ ਵਲੋਂ ਠੱਗੀਆਂ ਮਾਰੀਆਂ ਗਈਆਂ ਸੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਮੰਦਰ ਨੇੜੇ ਲਿਖੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ

ਵਿਦੇਸ਼ ਭੇਜਣ ਦੇ ਨਾਂ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਾ ਇਮੀਗ੍ਰੇਸ਼ਨ ਏਜੰਟ ਕਾਬੂ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਠੱਗੀ ਮਾਰਨ ਤੋਂ ਬਾਅਦ ਉਕਤ ਮੁਲਜ਼ਮ ਦਫ਼ਤਰ ਬੰਦ ਕਰਕੇ ਫਰਾਰ ਸੀ, ਜਿਸ ਨੂੰ ਕਾਬੂ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ 'ਤੇ ਪਹਿਲਾਂ ਵੀ ਧੋਖਾਧੜੀ ਦੇ 9 ਮਾਮਲੇ ਵੱਖ-ਵੱਖ ਥਾਣਿਆਂ 'ਚ ਦਰਜ ਹਨ।

ਪੁਲਿਸ ਦਾ ਕਹਿਣਾ ਕਿ ਉਕਤ ਮੁਲਜ਼ਮ ਖਿਲਾਫ਼ ਸ਼ਿਕਾਇਤਾਂ ਮਿਲਣ ਤੋਂ ਬਾਅਦ ਪੁਲਿਸ ਵਲੋਂ ਇਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੋਂ ਇਸ ਦਾ ਚਾਰ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਇਆ ਹੈ। ਉਧਰ ਇਸ ਸਬੰਧੀ ਜਦੋਂ ਉਕਤ ਮੁਲਜ਼ਮ ਦੇ ਨਾਲ ਗੱਲਬਾਤ ਕਰਕੇ ਪੱਖ ਲੈਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਵਲੋਂ ਕੋਈ ਵੀ ਜਵਾਬ ਨਹੀਂ ਦਿੱਤਾ ਗਿਆ।

ਇਹ ਵੀ ਪੜ੍ਹੋ: ਲਾਰੈਂਸ ਨੂੰ ਪੁੱਛਗਿਛ ਲਈ ਖਰੜ CIA ਸਟਾਫ਼ ਦੇ ਦਫ਼ਤਰ ਲਿਆਂਦਾ

ETV Bharat Logo

Copyright © 2025 Ushodaya Enterprises Pvt. Ltd., All Rights Reserved.