ਪਟਿਆਲਾ: ਗੁਰੂ ਤੇਗ ਬਹਾਦਰ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਬੀਤੇ ਦਿਨ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਟੀਕਾਕਰਨ ਕੈਂਪ ਲਗਾਇਆ ਗਿਆ। ਇਸ ਟੀਕਾਕਰਨ ਕੈਂਪ ’ਚ 50 ਤੋਂ ਵੱਧ ਲੋਕਾਂ ਨੇ ਲਗਵਾਇਆ, ਇਹ ਕੈਂਪ 45 ਸਾਲ ਤੋਂ ਉੱਪਰ ਦੀ ਉਮਰ ਵਾਲਿਆਂ ਦੇ ਟੀਕਾਕਰਨ ਲਈ ਲਗਇਆ ਗਿਆ ਸੀ।
ਟੀਕਾਕਰਨ ਕੈਂਪ ਇਸ ਮੌਕੇ ਤੇ ਪਟਿਆਲਾ ਦੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਮੁੱਖ ਤੌਰ ’ਤੇ ਸ਼ਾਮਲ ਹੋਏ ਅਤੇ ਨਾਲ ਹੀ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜੋ ਧਾਰਮਿਕ ਸਥਾਨ ’ਤੇ ਟੀਕਾਕਰਨ ਕੈਂਪ ਲਗਾਇਆ ਗਿਆ ਇਸ ਨਾਲ ਲੋਕਾਂ ਨੂੰ ਕਾਫ਼ੀ ਫਾਇਦਾ ਹੋ ਰਿਹਾ ਹੈ।
ਇਸ ਮੌਕੇ ਗੱਲਬਾਤ ਦੌਰਾਨ ਗੁਰੂਦਵਾਰਾ ਦੁਖਨਿਵਾਰਨ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਨੇ ਆਖਿਆ ਕਿ ਅੱਜ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਟੀਕਾਕਰਣ ਕੈਂਪ ਲਗਾਇਆ ਗਿਆ ਹੈ। ਇਸ ਮੌਕੇ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਨੇ ਕਿਹਾ ਕਿ ਉਹ ਸਮੂਹਕ ਤੌਰ ’ਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਇਸ ਮੌਕੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਇਸ ਟੀਕਾਕਰਨ ਕੈਂਪ ਦਾ ਹਿੱਸਾ ਬਣੋ ਅਤੇ ਆਪਣੀ ਸਿਹਤ ਬਚਾਓ।