ETV Bharat / state

ਨਾਭਾ ਪੁਲਿਸ ਵੱਲੋਂ ਦੋ ਵਿਅਕਤੀ 2000 ਨਸ਼ੀਲੀਆਂ ਗੋਲੀਆਂ ਸਣੇ ਕਾਬੂ - ਦੋ ਮੋਟਰਸਾਈਕਲ ਸਵਾਰ

ਪੁਲਿਸ ਵੱਲੋਂ ਕੀਤੀ ਗਈ ਨਾਕੇਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ਮੌਕੇ ਉਨ੍ਹਾਂ ਦੇ ਥੈਲੇ ਵਿੱਚੋਂ 2000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਨਾਭਾ ਪੁਲਿਸ ਵੱਲੋਂ ਦੋ ਵਿਅਕਤੀ 2000 ਨਸ਼ੀਲੀਆਂ ਗੋਲੀਆਂ ਸਣੇ ਕਾਬੂ

author img

By

Published : Jan 20, 2021, 5:26 PM IST

ਨਾਭਾ: ਸਰਕਾਰ ਵੱਲੋਂ ਸੂਬੇ ਵਿੱਚ ਨਸ਼ਾ ਖਤਮ ਕਰਨ ਲਈ ਵਿੱਢੀ ਮੁਹਿੰਮ ਲਗਾਤਾਰ ਰੰਗ ਲਿਆ ਰਹੀ ਹੈ, ਜਿਸ ਤਹਿਤ ਪੁਲਿਸ ਵੱਲੋਂ ਕੀਤੀ ਗਈ ਨਾਕੇਬੰਦੀ ਦੌਰਾਨ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲੈਣ ਮੌਕੇ ਉਨ੍ਹਾਂ ਦੇ ਥੈਲੇ ਵਿੱਚੋਂ 2000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ।

ਦੋਸ਼ੀ ਅਮਜਦ ਖ਼ਾਨ ਪਹਿਲਾਂ ਹੀ ਨਸ਼ਾ ਤਸਕਰੀ ਦੇ ਮਾਮਲੇ ’ਚ ਭੁਗਤ ਰਿਹਾ ਹੈ ਸਜ਼ਾ

ਦੋਸ਼ੀਆਂ ਦੀ ਪਹਿਚਾਣ ਅਮਜ਼ਦ ਖਾਨ ਪੁੱਤਰ ਭੋਲਾ ਖਾਨ ਵਾਸੀ ਪਿੰਡ ਖੇੜੀ ਜੱਟਾਂ, ਢਢੋਗਲ ਜ਼ਿਲ੍ਹਾ ਸੰਗਰੂਰ ਅਤੇ ਦੂਜਾ ਅਬਦੁਲ ਹਮੀਦ ਪੁੱਤਰ ਅਬਦੁਲ ਗਫ਼ੂਰ ਵਾਸੀ ਨਾਭਾ ਰੋਡ ਕਿਲ੍ਹਾ ਰਹਿਮਤਗੜ੍ਹ ਮਾਲੇਰਕੋਟਲਾ ਵਜੋ ਹੋਈ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਅਮਜਦ ਖ਼ਾਨ ਜੋ ਪਹਿਲਾਂ ਹੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸੀ ਤੇ ਪੈਰੋਲ 'ਤੇ ਬਾਹਰ ਆਇਆ ਹੋਇਆ ਹੈ।

ਇਸ ਮੌਕੇ ਚੌਕੀ ਇੰਚਾਰਜ ਵਿੰਨਰਪ੍ਰੀਤ ਸਿੰਘ ਨੇ ਕਿਹਾ ਕਿ ਪੁਲਿਸ ਦੁਆਰਾ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ 2000 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ, ਜਿਨ੍ਹਾਂ ਨੂੰ ਅਦਾਲਤ ਸਾਹਮਣੇ ਪੇਸ਼ ਕਰਕੇ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਦੁਆਰਾ ਜਾਂਚ ਦੌਰਾਨ ਪਤਾ ਲਗਾਇਆ ਜਾਵੇਗਾ ਕਿ ਇਹ ਕਿਥੋਂ ਲਿਆਂਦੇ ਸਨ ਤੇ ਕਿਸ ਨੂੰ ਵੇਚ ਰਹੇ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.