ਪਟਿਆਲਾ: ਬੀਤੇ ਦਿਨ ਪਟਿਆਲਾ 'ਚ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਦੇ ਸਮਰਥਕਾਂ 'ਚ ਝੜਪਾਂ ਦੇਖਣ ਨੂੰ ਮਿਲੀਆਂ ਸੀ। ਜਿਸ ਤੋਂ ਬਾਅਦ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਜਿਸ ਨੂੰ ਲੈਕੇ ਪੁਲਿਸ ਵਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਟਿਆਲਾ 'ਚ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਹਰ ਤਰ੍ਹਾਂ ਦਾ ਮੋਬਾਈਲ ਇੰਟਰਨੈਟ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵਲੋਂ ਇਹ ਕਾਰਵਾਈ ਸੁਰੱਖਿਆ ਦੇ ਮੁਦੇਨਜ਼ਰ ਕੀਤੀ ਗਈ ਹੈ।
ਵੱਡੀ ਘਟਨਾ ਨੂੰ ਰੋਕਿਆ: ਇਸ ਸਬੰਧੀ ਆਈ.ਜੀ ਰਾਕੇਸ਼ ਅਗਰਵਾਲ ਦਾ ਕਹਿਣਾ ਕਿ ਸਥਿਤੀ ਪ੍ਰਸ਼ਾਸਨ ਦੇ ਕੰਟਰੋਲ 'ਚ ਹੈ। ਉਨ੍ਹਾਂ ਕਿਹਾ ਕਿ ਜੋ ਹਿੰਦੂ ਸੰਗਠਨਾਂ ਵਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ,ਉਸ ਸਬੰਧੀ ਉਨ੍ਹਾਂ ਨਾਲ ਪ੍ਰਸ਼ਾਸਨ ਵਲੋਂ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਕਿਹਾ ਕਿ ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਦੀ ਉਨ੍ਹਾਂ ਨੂੰ ਇਜ਼ਾਜਤ ਨਹੀਂ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾਵੇਗੀ ਕਿ ਘਟਨਾਕ੍ਰਮ 'ਚ ਢਿੱਲ ਕਿਥੇ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਮੁਸਤੈਦੀ ਨਾਲ ਵੱਡੀ ਘਟਨਾ ਨੂੰ ਹੋਣ ਤੋਂ ਟਾਲਿਆ ਹੈ।
ਅਫ਼ਵਾਹਾਂ ਤੋਂ ਸੁਚੇਤ ਰਹਿਣ ਲੋਕ: ਇਸ ਦੌਰਾਨ ਮੌਕੇ 'ਤੇ ਮੌਜੂਦ ਐਸ.ਐਸ.ਪੀ ਪਟਿਆਲਾ ਡਾ. ਨਾਨਕ ਸਿੰਘ ਵਲੋਂ ਵੀ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਗੱਲ ਆਖੀ ਗਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਜੋ ਵੀ ਜਾਣਕਾਰੀ ਪ੍ਰਸ਼ਾਸਨ ਤੁਹਾਡੇ ਤੱਕ ਪਹੁੰਚਾਉਂਦਾ ਹੈ, ਉਸ ਨੂੰ ਹੀ ਮੰਨਿਆ ਜਾਵੇ ਅਤੇ ਅਫ਼ਵਾਹਾਂ 'ਤੇ ਯਕੀਨ ਨਾ ਕੀਤਾ ਜਾਵੇ।
-
ਅੱਜ 30 ਅਪ੍ਰੈਲ ਨੂੰ ਸਵੇਰੇ 9:30 ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ ਸੀਮਤ ਕੀਤੀਆਂ, ਘਬਰਾਉਣ ਦੀ ਲੋੜ ਨਹੀਂ ਕੇਵਲ ਅਫਵਾਹਾਂ ਫੈਲਣ ਤੋਂ ਰੋਕਣ ਲਈ ਇਹਤਿਆਤ ਵਜੋਂ ਗ੍ਰਹਿ ਵਿਭਾਗ ਨੇ ਕੀਤਾ ਫੈਸਲਾ pic.twitter.com/F7VIPrbcMs
— DC Patiala (@DCPatialaPb) April 30, 2022 " class="align-text-top noRightClick twitterSection" data="
">ਅੱਜ 30 ਅਪ੍ਰੈਲ ਨੂੰ ਸਵੇਰੇ 9:30 ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ ਸੀਮਤ ਕੀਤੀਆਂ, ਘਬਰਾਉਣ ਦੀ ਲੋੜ ਨਹੀਂ ਕੇਵਲ ਅਫਵਾਹਾਂ ਫੈਲਣ ਤੋਂ ਰੋਕਣ ਲਈ ਇਹਤਿਆਤ ਵਜੋਂ ਗ੍ਰਹਿ ਵਿਭਾਗ ਨੇ ਕੀਤਾ ਫੈਸਲਾ pic.twitter.com/F7VIPrbcMs
— DC Patiala (@DCPatialaPb) April 30, 2022ਅੱਜ 30 ਅਪ੍ਰੈਲ ਨੂੰ ਸਵੇਰੇ 9:30 ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ ਸੀਮਤ ਕੀਤੀਆਂ, ਘਬਰਾਉਣ ਦੀ ਲੋੜ ਨਹੀਂ ਕੇਵਲ ਅਫਵਾਹਾਂ ਫੈਲਣ ਤੋਂ ਰੋਕਣ ਲਈ ਇਹਤਿਆਤ ਵਜੋਂ ਗ੍ਰਹਿ ਵਿਭਾਗ ਨੇ ਕੀਤਾ ਫੈਸਲਾ pic.twitter.com/F7VIPrbcMs
— DC Patiala (@DCPatialaPb) April 30, 2022
ਇੰਟਰਨੈਟ ਸੇਵਾਵਾਂ ਪ੍ਰਭਾਵਿਤ: ਇਸ ਸਬੰਧੀ ਪਟਿਆਲਾ ਡੀ ਸੀ ਵਲੋਂ ਟਵੀਟ ਕਰਦਿਆਂ ਕਿਹਾ ਗਿਆ ਕਿ ਅੱਜ 30 ਅਪ੍ਰੈਲ ਨੂੰ ਸਵੇਰੇ 9:30 ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਇੰਟਰਨੈਟ ਸੇਵਾਵਾਂ ਸੀਮਤ ਕੀਤੀਆਂ ਹਨ, ਘਬਰਾਉਣ ਦੀ ਲੋੜ ਨਹੀਂ ਕੇਵਲ ਅਫਵਾਹਾਂ ਫੈਲਣ ਤੋਂ ਰੋਕਣ ਲਈ ਇਹਤਿਆਤ ਵਜੋਂ ਗ੍ਰਹਿ ਵਿਭਾਗ ਨੇ ਫੈਸਲਾ ਕੀਤਾ ਹੈ।
ਮੁਲਜ਼ਮਾਂ ਨੂੰ ਕੀਤਾ ਜਾਵੇਗਾ ਗ੍ਰਿਫ਼ਤਾਰ: ਇਸ ਦੇ ਨਾਲ ਹੀ ਡੀ.ਸੀ ਪਟਿਆਲਾ ਸਾਕਸ਼ੀ ਸਾਹਨੀ ਨੇ ਕਾਲੀ ਦੇਵੀ ਮੰਦਿਰ ਦੇ ਬਾਹਰ ਦੌਰਾ ਕੀਤਾ ਅਤੇ ਬਿਆਨ ਦਿੱਤਾ ਕਿ ਕੱਲ੍ਹ ਜੋ ਘਟਨਾ ਹੋਈ ਹੈ ਉਸ ਨੂੰ ਲੈ ਕੇ ਮੁੱਖ ਮੁਲਜ਼ਮ ਹਰੀਸ਼ ਸਿੰਗਲਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 2 ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ ਹੋਇਆ ਹੈ। ਇਸ ਦੇ ਨਾਲ ਹੀ ਸਾਡੇ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਵੀਡੀਓ ਇਥੇ ਬਣੀਆਂ ਨੇ ਉਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਿੰਨੇ ਵੀ ਦੋਸ਼ੀ ਨੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਵੱਖ-ਵੱਖ ਥਾਵਾਂ 'ਤੇ ਚੱਲ ਰਹੀ ਰੇਡ: ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ 'ਤੇ ਰੇਡ ਜਾਰੀ ਹੈ। ਘਟਨਾ ਦੇ ਮੁਲਜ਼ਮਾਂ ਦੇ ਘਰਾਂ ਵਿੱਚ ਰੇਡ ਚੱਲ ਰਹੀ ਹੈ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਜੋ ਅੱਜ ਪਟਿਆਲਾ ਬੰਦ ਦਾ ਸੱਦਾ ਹਿੰਦੂ ਸਮਾਜ ਵਲੋਂ ਦਿੱਤਾ ਗਿਆ ਹੈ, ਉਸ ਦੀ ਸਾਡੇ ਵੱਲੋਂ ਕੋਈ ਵੀ ਇਜ਼ਾਜਤ ਨਹੀ ਲਈ ਗਈ। ਫਿਲਹਾਲ ਪਟਿਆਲਾ ਦੀ ਸਥਿਤੀ ਸਾਡੇ ਕੰਟਰੋਲ ਵਿੱਚ ਹੈ ਕੋਈ ਵੀ ਅਜਿਹੀ ਸਥਿਤੀ ਹੁਣ ਦੁਬਾਰਾ ਨਹੀਂ ਬਣਨ ਦਿੱਤੀ ਜਾਵੇਗੀ।
ਬੀਤੇ ਦਿਨ ਹੋਇਆ ਸੀ ਟਕਰਾਅ: ਦੱਸ ਦਈਏ ਕਿ ਬੀਤੇ ਕੱਲ੍ਹ ਸ਼ਿਵ ਸੈਨਾ ਦੇ ਸਮਰਥਕਾਂ ਵਲੋਂ ਖਾਲਿਸਤਾਨ ਮੁਰਦਾਬਾਦ ਦਾ ਮਾਰਚ ਕੱਢਿਆ ਜਾਣਾ ਸੀ, ਜਿਸ ਤੋਂ ਬਾਅਦ ਸਿੱਖ ਜਥੇਬੰਦੀਆਂ ਅਤੇ ਸ਼ਿਵ ਸੈਨਾ ਦੇ ਸਮਰਥਕਾਂ 'ਚ ਟਕਰਾਅ ਹੋ ਗਿਆ, ਜਿਸ 'ਚ ਪੁਲਿਸ ਨੂੰ ਹਵਾਈ ਗੋਲੀਆਂ ਵੀ ਚਲਾਉਣੀਆਂ ਪਈਆਂ ਸਨ।
ਲਗਾਇਆ ਗਿਆ ਸੀ ਕਰਫਿਊ: ਇਸ ਦੇ ਨਾਲ ਹੀ ਤਣਾਅ ਵਾਲਾ ਮਾਹੌਲ ਬਣਨ ਕਾਰਨ ਡੀ.ਸੀ ਸਾਕਸ਼ੀ ਸਾਹਨੀ ਨੇ ਸਮੁੱਚੇ ਪਟਿਆਲਾ ਜ਼ਿਲ੍ਹੇ ’ਚ ਸ਼ੁੱਕਰਵਾਰ ਸ਼ਾਮ 7 ਵਜੇ ਤੋਂ ਲੈ ਕੇ ਸ਼ਨੀਵਾਰ ਸਵੇਰੇ ਸਾਢੇ 6 ਵਜੇ ਤੱਕ ਕਰਫਿਊ ਲਗਾ ਦਿੱਤਾ ਸੀ। ਦੂਜੇ ਪਾਸੇ ਵੱਖ-ਵੱਖ ਹਿੰਦੂ ਸੰਗਠਨਾਂ ਨੇ ਰੋਸ ਵਜੋਂ 30 ਅਪਰੈਲ ਨੂੰ ਪਟਿਆਲਾ ਸ਼ਹਿਰ ਬੰਦ ਰੱਖਣ ਦਾ ਸੱਦਾ ਦਿੱਤਾ ਹੈ।
ਇਹ ਵੀ ਪੜ੍ਹੋ: ਸ਼ਿਵ ਸੈਨਾ ਆਗੂ ਦਾ ਵੱਡਾ ਬਿਆਨ, ਕਿਹਾ- ਪਟਿਆਲਾ ਝੜਪ ਨਾਲ ਸ਼ਿਵ ਸੈਨਾ ਦਾ ਨਹੀਂ ਕੋਈ ਸਬੰਧ