ਪਟਿਆਲਾ: ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ 132 ਵੇਂ ਦਿਨ ਵੀ ਟਾਵਰ ਉਪਰ ਡਟਿਆ ਹੋਇਆ ਹੈ। ਲੰਮੇ ਸਮੇਂ ਤੋਂ ਟਾਵਰ ਉਪਰ ਬੈਠੇ ਸੁਰਿੰਦਰਪਾਲ ਦੇ ਸੰਘਰਸ਼ ਨੂੰ ਅੱਜ ਬੂਰ ਪੈਣਾ ਸ਼ੁਰੂ ਹੋਇਆ ਜਦੋਂ ਸਵੇਰੇ ਈਟੀਟੀ ਦੀਆਂ ਅਧਿਆਪਕਾਂ ਦੀਆਂ ਪੋਸਟਾਂ ਵਿੱਚ ਈਟੀਟੀ ਉਮੀਦਵਾਰਾਂ ਨੂੰ ਹੀ ਪਹਿਲ ਮਿਲੇ ਜਿਸਦਾ ਗਜਟ ਸਾਈਟ ਦੇ ਉਪਰ ਪਾਇਆ ਗਿਆ। ਬੇਰੁਜ਼ਗਾਰ ਅਧਿਆਪਕਾਂ ਦੀ ਹਮਾਇਤ ਲਈ ਟਾਵਰ ਨੀਚੇ ਲੱਖਾ ਸਿਧਾਣਾ ਤੇ ਜਗਦੀਪ ਰੰਧਾਵਾ ਵੀ ਪਹੁੰਚੇ।
ਇਹ ਵੀ ਪੜੋ: ਪੰਜਾਬ ਦੇ ਇਸ ਸਰਕਾਰੀ ਸਕੂਲ ਚੋਂ ਮਿਲਿਆ ਬੰਬ
ਇਸ ਮੌਕੇ ਮੌਜੂਦ ਸੂਬਾ ਪ੍ਰਧਾਨ ਦੀਪਕ ਕੰਬੋਜ ਨੇ ਕਿਹਾ ਕਿ ਬੇਰੁਜ਼ਗਾਰ ਈ.ਟੀ.ਟੀ. ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦ ਤੋਂ ਜਲਦ ਹੱਲ ਕੀਤਾ ਜਾਵੇ ਤਾਂ ਕਿ ਟਾਵਰ ਤੇ ਬੈਠੇ ਸੁਰਿੰਦਰਪਾਲ ਗੁਰਦਾਸਪੁਰ ਦੀ ਜਾਨ ਬਚਾਈ ਜਾ ਸਕੇ। ਇਸ ਮੌਕੇ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਨਵੀਂ ਭਰਤੀ ਦੇ ਇਸ਼ਤਿਹਾਰ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੂੰ ਕੋਈ ਹੋਰ ਨਵੀਂ ਸ਼ਰਤ ਥੋਪੀ ਗਈ ਤਾਂ ਬੇਰੁਜ਼ਗਾਰ ਅਧਿਆਪਕ ਮੁੜ ਆਪਣੇ ਸੰਘਰਸ਼ ਨੂੰ ਤਿੱਖੇ ਕਰਨ ਲਈ ਮਜਬੂਰ ਹੋਣਗੇ। ਜਿਸ ਦੌਰਾਨ ਜੋ ਵੀ ਜਾਨੀ ਮਾਲੀ ਨੁਕਸਾਨ ਹੋਵੇਗਾ ਉਸਦੀ ਜ਼ਿੰਮੇਵਾਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਹੋਵੇਗਾ।