ਪਟਿਆਲਾ: ਭਾਸ਼ਾ ਵਿਭਾਗ ਪੰਜਾਬ (Department of Languages Punjab) ਵੱਲੋਂ ਪੰਜਾਬ ਦਿਵਸ ਨੂੰ ਸਮਰਪਿਤ ਪੰਜਾਬੀ ਮਾਹ-2021 ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ (Minister of Higher Education and Languages of Punjab) ਪਰਗਟ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਉਚੇਰੀ ਸਿੱਖਿਆ ਤੇ ਭਾਸ਼ਾ ਮੰਤਰੀ ਪਰਗਟ ਸਿੰਘ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਪੰਜਾਬੀ ਭਾਸ਼ਾ ਨੂੰ ਵੱਡੇ ਪੱਧਰ 'ਤੇ ਲਗਾਉਣ ਦੇ ਲਈ ਹਰ ਕਦਮ ਪੰਜਾਬ ਸਰਕਾਰ ਨਵੀਆਂ ਨੀਤੀਆਂ ਲੈ ਕੇ ਆ ਰਹੀ ਹੈ। ਪੰਜਾਬੀ ਭਾਸ਼ਾ (Punjabi language) ਨੂੰ ਵੱਡੇ ਪੱਧਰ ਤੇ ਲਿਜਾਣ ਦੇ ਲਈ ਜੋ ਵੀ ਪਹਿਲ ਕਦਮੀ ਕਰਨੀ ਪਈ, ਉਹ ਪਹਿਲ ਦੇ ਆਧਾਰ 'ਤੇ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਭਾਸ਼ਾ ਕਿਸੇ ਵੀ ਸਮਾਜ ਦਾ ਅਹਿਮ ਪਹਿਲੂ ਹੁੰਦੀ ਹੈ ਅਤੇ ਜੋ ਆਪਣੀ ਮਾਂ ਬੋਲੀ ਨੂੰ ਭੁੱਲ ਜਾਂਦੇ ਹਨ ਉਹ ਆਪਣੀਆਂ ਜੜ੍ਹਾਂ ਗਵਾ ਲੈਂਦੇ ਹਨ। ਜੋ ਕੌਮਾਂ ਆਪਣੀ ਮਾਂ ਬੋਲੀ ਤੋਂ ਦੂਰ ਹੋ ਜਾਂਦੀਆਂ ਹਨ, ਉਹ ਖ਼ਤਮ ਹੋ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਮੈਨੂੰ ਨਿੱਜੀ ਤੌਰ ਤੇ ਲੱਗਦਾ ਹੈ ਕਿ ਸ਼ੜਕਾਂ ਭਾਵੇ ਚਾਰ ਘੱਟ ਬਣ ਜਾਣ ਪਰ ਸਾਨੂੰ ਨੌਜਵਾਨ ਵਰਗ ਨੂੰ ਇੱਕ ਨਰੋਈ ਸਿੱਖਿਆ ਅਤੇ ਸਮਾਜ ਪ੍ਰਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਇਹ ਸਾਡੇ ਲਈ ਗਹਿਰੀ ਚਿੰਤਾਂ ਵਾਲੀ ਗੱਲ ਹੈ।
ਉਨ੍ਹਾਂ ਆਖਿਆ ਕਿ ਚੰਡੀਗੜ੍ਹ ਦੇ ਵਿਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵੱਲੋਂ ਦੀਵਾਲੀ ਦਾ ਨਵਾਂ ਤੋਹਫਾ ਦਿੱਤਾ ਜਾਵੇਗਾ।
ਉਨ੍ਹਾਂ ਨੇ ਆਖਿਆ ਕਿ ਰਿਲਿਜ਼ਨ ਵਿਭਾਗ (Department of Religion) ਦੀਆਂ ਜੋ ਨੌਕਰੀਆਂ ਬੰਦ ਪਈਆਂ ਹਨ, ਉਨ੍ਹਾਂ ਨੂੰ ਮੁੜ ਖੋਲ੍ਹਿਆ ਜਾਵੇਗਾ। ਇਸਦੇ ਨਾਲ ਹੀ ਮੁੜ ਭਰਤੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਤੀਸਰੇ ਮੋਰਚੇ ਦਾ ਕੀ ਭਵਿੱਖ ?