ਨਾਭਾ: ਰਾਜ ਸਭਾ ਮੈਂਬਰ ਸੰਜੇ ਸਿੰਘ ਨਾਭਾ ਪਹੁੰਚੇ ਜਿੱਥੇ ਉਹਨਾਂ ਨੇ ਬਿਕਰਮ ਮਜੀਠੀਆ ਅਤੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਲੁਧਿਆਣਾ ਕੋਰਟ ਦੇ ਵਿੱਚ ਕੇਸ ਚੱਲ ਰਿਹਾ ਹੈ, ਉਸ ਦਾ ਫੈਸਲਾ ਹਾਲੇ ਆਉਣਾ ਬਾਕੀ ਹੈ ਪਰ ਬਿਕਰਮ ਮਜੀਠੀਆ ਕੋਰਟ ਦੇ ਬਾਹਰ ਆ ਕੇ ਮੈਨੂੰ ਜੇਲ੍ਹ ਭੇਜਣ ਦੀਆਂ ਗੱਲਾਂ ਕਰ ਰਿਹਾ ਹੈ ਪਰ ਉਸ ਨੂੰ ਇਹ ਨਹੀਂ ਪਤਾ ਕਿ ਕਾਨੂੰਨ ਪੂਰੇ ਦੇਸ਼ ਦਾ ਹੈ ਬਿਕਰਮ ਮਜੀਠੀਆ ਦੇ ਘਰ ਦਾ ਨਹੀਂ।
ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਜੋ ਦਿੱਲੀ ਦੀ ਬਰੂਹਾਂ ਤੇ ਕਿਸਾਨ ਧਰਨੇ ਪ੍ਰਦਰਸ਼ਨ ਕਰ ਰਹੇ ਨੇ ਇਹ ਭਾਰਤ ਦੇਸ਼ ਦੇ ਹੀ ਨੇ ਨਾ ਕਿ ਪਾਕਿਸਤਾਨ ਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਰਾਹਾਂ ਦੇ ਵਿੱਚ ਮੁਸ਼ਕਲਾਂ ਖੜ੍ਹੀਆਂ ਕਰ ਰਹੀ ਹੈ। ਉਨ੍ਹਾਂ ਮੋਦੀ ਤੇ ਤੰਜ ਕੱਸਦਿਆਂ ਕਿਹਾ ਕਿ ਜੋ ਅੰਨਦਾਤਾ ਦੇ ਸਿਰ ਤੋਂ ਰੋਟੀ ਖਾ ਕੇ ਉਨ੍ਹਾਂ ਬਾਰੇ ਹੀ ਗ਼ਲਤ ਬਿਆਨਬਾਜ਼ੀਆਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੂਰੇ ਦੇਸ਼ ਨੂੰ ਵੇਚਣਾ ਚਾਹੁੰਦੀ ਹੈ। ਜੋ 11 ਹਜ਼ਾਰ ਕਰੋੜ ਰੁਪਏ ਦੇ ਬੈਂਕਾਂ 'ਚ ਘਪਲੇ ਕਰਕੇ ਵਿਦੇਸ਼ੀ ਧਰਤੀ ਤੇ ਬੈਠੇ ਹਨ ਉਨ੍ਹਾਂ ਨੂੰ ਕੋਈ ਪੁੱਛਣ ਵਾਲਾ ਨਹੀਂ।
ਜਦੋਂ ਸੰਜੇ ਸਿੰਘ ਨੂੰ ਪੁੱਛਿਆ ਗਿਆ ਕਿ ਪੰਜਾਬ ਦੇ ਵਿੱਚ ਅਕਾਲੀ ਅਤੇ ਕਾਂਗਰਸੀ ਇੱਕੋ ਹੀ ਲੀਹ ਤੇ ਚੱਲ ਰਹੇ ਨੇ ਤਾਂ ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ 2022 ਦੇ ਵਿੱਚ ਇਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣਗੇ।
ਇਹ ਵੀ ਪੜੋ: ਅੰਮ੍ਰਿਤਸਰ ਪੁਲਿਸ ਵੱਲੋਂ ਕੀਤਾ ਗਿਆ ਸਰਚ ਅਪ੍ਰੇਸ਼ਨ, ਕਈ ਵਿਅਕਤੀ ਕੀਤੇ ਰਾਊਂਡ ਅੱਪ