ਪਟਿਆਲਾ: ਜ਼ਿਲ੍ਹੇ ਦੇ ਸਿੱਧੂਵਾਲ ਪਿੰਡ ਵਿਖੇ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ ਵਿਦਿਆਰਥੀਆਂ ਵੱਲੋਂ ਯੂਨੀਵਰਸਿਟੀ ਪ੍ਰਸਾਸ਼ਨ ਦੇ ਵਿਰੁੱਧ ਰਾਤ ਤੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਜਿਕਰਯੋਗ ਹੈ ਕਿ ਬੀਤੇ ਦਿਨੀਂ ਯੂਨੀਵਰਸਿਟੀ ਵੱਲੋਂ 6 ਵਿਦਿਆਰਥੀਆਂ ਨੂੰ ਮੁਅੱਤਲ ਕੀਤਾ ਗਿਆ ਸੀ। ਜਿਸ ਦੇ ਵਿਰੋਧ ਵਿੱਚ ਸਾਰੇ ਵਿਦਿਆਰਥੀ ਇਕੱਠੇ ਹੋਕੇ ਪ੍ਰਦਰਸ਼ਨ ਕਰ ਰਹੇ ਹਨ।
ਵਿਦਿਆਰਥੀਆਂ ਨੇ ਪ੍ਰਬੰਧਕੀ ਅਫ਼ਸਰ ਐੱਸ.ਪੀ ਸਿੰਘ ਉਪਰ ਮਾੜਾ ਵਿਵਹਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਤੋਂ ਬਾਹਰ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ। ਵਿਦਿਆਰਥੀਆਂ ਨੇ ਦੱਸਿਆ ਕਿ ਯੂਨੀਵਰਸਿਟੀ ਦੀ ਮੈਸ ਵਿੱਚ ਖਾਣਾ ਵਧੀਆ ਨਾਲ ਮਿਲਣ ਕਰਕੇ ਉਨ੍ਹਾਂ ਵੱਲੋਂ ਵਿਰੋਧ ਕੀਤਾ ਗਿਆ ਜਿਸਦੇ ਚਲਦੇ ਹੀ 6 ਵਿਦਿਆਰਥੀਆਂ ਨੂੰ ਮੁਅੱਤਲ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਯੂਨੀਵਰਸਿਟੀ ਅੰਦਰ ਮੀਡੀਆ ਕਰਮੀਆਂ ਨੂੰ ਜਾਣ ਉਪਰ ਵੀ ਰੋਕ ਲਗਾ ਦਿੱਤੀ ਗਈ ਹੈ।