ਪਟਿਆਲਾ: ਕੇਂਦਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਬਰੂਹਾਂ ਤੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਇਸ ਸੰਘਰਸ਼ ਦੇ ਦੌਰਾਨ ਦਿੱਲੀ ਦੀਆਂ ਬਰੂਹਾਂ 'ਤੇ ਅਨੇਕਾਂ ਹੀ ਕਿਸਾਨ ਸ਼ਹੀਦੀਆਂ ਪਾ ਗਏ ਸਨ।
ਦਿੱਲੀ (Delhi) ਦੀਆਂ ਬਰੂਹਾਂ 'ਤੇ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਪੰਜ ਲੱਖ ਰੁਪਿਆ ਅਤੇ ਇੱਕ ਸਰਕਾਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ। ਜਿਸ ਦੇ ਤਹਿਤ ਨਾਭਾ (NABHA) ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 15 ਕਿਸਾਨ ਸ਼ਹੀਦ ਹੋਏ ਸਨ ਅਤੇ ਦੋ ਸ਼ਹੀਦ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਕੈਬਨਿਟ ਮੰਤਰੀ ਦੇ ਸਪੁੱਤਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ।
ਇਸ ਮੌਕੇ 'ਤੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੇ ਕਿਹਾ ਕਿ ਜੋ ਪੰਜਾਬ ਸਰਕਾਰ (PUNJAB GOVERMENT) ਵੱਲੋਂ ਵਾਅਦਾ ਕੀਤਾ ਗਿਆ ਸੀ ਅਸੀਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਨੂੰ ਅੱਜ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਨਾਭਾ ਬਲਾਕ ਦੇ ਪਿੰਡ ਖੇੜੀ ਜੱਟਾਂ ਦਾ ਨਵਜੋਤ ਸਿੰਘ ਜਿਸ ਦੀ ਉਮਰ ਕਰੀਬ 19 ਸਾਲ ਸੀ। ਜੋ ਦਿੱਲੀ ਅੰਦੋਲਨ ਵਿੱਚ ਸ਼ਹੀਦੀ ਪਾ ਗਿਆ ਸੀ ਅਤੇ ਦੂਸਰੀ ਨਾਭਾ ਬਲਾਕ ਦੇ ਪਿੰਡ ਥੂਹੀ ਦੇ ਕਿਸਾਨ ਜੀਤ ਸਿੰਘ ਦੀ ਇਸ ਕਿਸਾਨ ਨੇ ਵੀ ਦਿੱਲੀ ਦੀਆਂ ਬਰੂਹਾਂ ਤੇ ਸ਼ਹੀਦੀ ਪਾਈ ਸੀ ਅਤੇ ਹੁਣ ਸਰਕਾਰ ਵੱਲੋਂ ਜੋ ਵਾਅਦਾ ਕੀਤਾ ਗਿਆ ਸੀ।
ਜੋ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਸ਼ਹੀਦੀ ਪਾ ਗਏ ਹੈ, ਉਨ੍ਹਾਂ ਨੂੰ ਪੰਜ ਲੱਖ ਰੁਪਿਆ ਅਤੇ ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਹ ਵਾਅਦਾ ਨਿਭਾਇਆ ਵੀ ਜਾ ਰਿਹਾ ਹੈ। ਜਿਸ ਦੇ ਤਹਿਤ ਨਾਭਾ ਵਿਖੇ ਹਲਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਦੇ ਸਪੁੱਤਰ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ।
ਇਸ ਮੌਕੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਅਤੇ ਹਲਕਾ ਵਿਧਾਇਕ ਧਰਮਸੋਤ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਾਤਿਸ਼ ਵੀ ਮੌਜੂਦ ਰਹੇ। ਇਸ ਮੌਕੇ 'ਤੇ ਸ਼ਹੀਦ ਨਵਜੋਤ ਸਿੰਘ ਦੇ ਪਿਤਾ ਜਸਵਿੰਦਰ ਸਿੰਘ ਅਤੇ ਸ਼ਹੀਦ ਕਿਸਾਨ ਜੀਤ ਸਿੰਘ ਦੇ ਸਪੁੱਤਰ ਲਖਵੀਰ ਸਿੰਘ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਗਿਆ ਸੀ ਉਹ ਬਿਲਕੁਲ ਨਿਭਾਇਆ ਗਿਆ ਹੈ।
ਪੰਜਾਬ ਸਰਕਾਰ (PUNJAB GOVERMENT) ਵੱਲੋਂ ਪੰਜ ਲੱਖ ਰੁਪਿਆ ਅਤੇ ਇੱਕ ਸਰਕਾਰੀ ਨੌਕਰੀ ਸਾਨੂੰ ਦਿੱਤੀ ਗਈ ਹੈ। ਅਸੀਂ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਸਾਡੇ ਮਾੜੇ ਸਮੇਂ ਵਿਚ ਸਾਡੀ ਬਾਂਹ ਫੜੀ ਹੈ।
ਇਸ ਮੌਕੇ 'ਤੇ ਹਲਕਾ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਸਪੁੱਤਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਪੰਜਾਬ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ ਉਹ ਅੱਜ ਨਿਭਾਇਆ ਜਾ ਰਿਹਾ ਅਸੀਂ ਹਲਕੇ ਦੇ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ।
ਇਸ ਮੌਕੇ 'ਤੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਅਤੇ ਹਲਕਾ ਨਾਭਾ ਦੇ ਵਿਧਾਇਕ ਸਾਧੂ ਸਿੰਘ ਧਰਮਸੋਤ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਾਤਿਸ਼ ਨੇ ਕਿਹਾ ਕਿ ਨਾਭਾ ਹਲਕੇ ਵਿੱਚ ਕਰੀਬ 15 ਕਿਸਾਨ ਸ਼ਹੀਦ ਹੋ ਗਏ ਸਨ ਅਤੇ ਸਰਕਾਰ ਵੱਲੋਂ ਜੋ ਵਾਅਦਾ ਕੀਤਾ ਗਿਆ ਸੀ, ਪਰਿਵਾਰਕ ਮੈਂਬਰ ਨੂੰ ਪੰਜ ਲੱਖ ਰੁਪਿਆ ਅਤੇ ਸਰਕਾਰੀ ਨੌਕਰੀ ਉਹ ਵਾਅਦਾ ਸਰਕਾਰ ਵੱਲੋਂ ਪੂਰਾ ਕੀਤਾ ਜਾ ਰਿਹਾ ਹੈ।
ਅੱਜ ਅਸੀਂ ਦੋ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿਚ ਚੋਂ ਬਾਕੀ ਸ਼ਹੀਦ ਪਰਿਵਾਰ ਰਹਿ ਗਏ ਹਨ ਉਨ੍ਹਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ:ਬਿਜਲੀ ਸੰਕਟ ਨੂੰ ਲੈਕੇ ਪਰਗਟ ਸਿੰਘ ਦਾ ਅਹਿਮ ਬਿਆਨ