ETV Bharat / state

ਸਰਕਾਰ ਦੀ ਸ਼ਹਿ 'ਤੇ ਪੁਲਿਸ ਕਰ ਰਹੀ ਗੁੰਡਾਗਰਦੀ: ਚੰਦੂਮਾਜਰਾ

author img

By

Published : Jun 26, 2019, 5:19 PM IST

Updated : Jun 26, 2019, 5:37 PM IST

ਪਟਿਆਲਾ ਦੇ ਹਲਕਾ ਸਨੌਰ ਵਿਖੇ ਪੁਲਿਸ ਕਰਮਚਾਰੀਆਂ ਸਾਹਮਣੇ ਕੁੱਝ ਲੋਕਾਂ ਨੇ ਇੱਕ ਵਿਅਕਤੀ ਨਾਲ ਕੁੱਟਮਾਰ ਕੀਤੀ। ਜ਼ਖ਼ਮੀ ਵਿਅਕਤੀ ਦਾ ਹਾਲ ਪੁੱਛਣ ਲਈ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਪਹੁੰਚੇ।

ਜ਼ਖ਼ਮੀ ਵਿਅਕਤੀ

ਪਟਿਆਲਾ: ਪਟਿਆਲਾ ਦੇ ਹਲਕਾ ਸਨੌਰ ਵਿਖੇ ਬੀਤੇ ਦਿਨੀਂ ਇੱਕ ਵਿਅਕਤੀ ਨੂੰ ਥਾਣੇ ਵਿੱਚ ਬੁਲਾ ਕੇ ਪੁਲਿਸ ਕਰਮਚਾਰੀਆਂ ਦੇ ਸਾਹਮਣੇ ਕੁਝ ਵਿਅਕਤੀਆਂ ਵੱਲੋਂ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਕੁੱਟਮਾਰ ਦਾ ਸ਼ਿਕਾਰ ਇਹ ਵਿਅਕਤੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ।

ਹੁਣ ਇਹ ਮਾਮਲਾ ਕਾਫ਼ੀ ਗਰਮ ਹੁੰਦਾ ਜਾ ਰਿਹਾ ਹੈ ਅਤੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਉੱਤੇ ਵਿਰੋਧੀ ਪਾਰਟੀਆਂ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ। ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਇਸ ਵਿਅਕਤੀ ਦਾ ਹਾਲ ਚਾਲ ਪੁੱਛਣ ਲਈ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਪੁੱਜੇ।

ਵੇਖੋ ਵੀਡੀਓ
ਜਿੱਥੇ ਕੁੱਟਮਾਰ ਦਾ ਸ਼ਿਕਾਰ ਹੋਏ ਇਸ ਵਿਅਕਤੀ ਨੇ ਆਪਣੀ ਹੱਡ ਬੀਤੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸੁਣਾਈ, ਉੱਥੇ ਹੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਲਿਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵਿਰੁੱਧ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੁਲਿਸ ਦੀ ਗੁੰਡਾਗਰਦੀ ਦਿਨੋ-ਦਿਨ ਸਾਹਮਣੇ ਆ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਸ਼ਹਿ ਉੱਤੇ ਪੁਲਿਸ ਪ੍ਰਸ਼ਾਸਨ ਲੋਕਾਂ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਖੇਡ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਜਿਸ ਦੇ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਅਤੇ ਪੁਲਿਸ ਪ੍ਰਸ਼ਾਸਨ ਦੀ ਸ਼ਹਿ ਉੱਤੇ ਕੁੱਟਮਾਰ ਕਰਨ ਵਾਲੇ ਬਾਹਰਲੇ ਅਨਸਰਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਉਹ ਹਾਈਕੋਰਟ ਤੱਕ ਵੀ ਜਾਣਗੇ ਅਤੇ ਇਸ ਵਿਅਕਤੀ ਨੂੰ ਜ਼ਰੂਰ ਇਨਸਾਫ਼ ਦਿਵਾਉਣਗੇ।

Download link 

ਸਨੌਰ ਥਾਣੇ 'ਚ ਕੁੱਟ ਖਾਣ ਵਾਲੇ ਵਿਅਕਤੀ ਨੂੰ ਇਨਸਾਫ਼ ਦਿਵਾਉਣਗੇ ਚੰਦੂਮਾਜਰਾ
ਪਟਿਆਲਾ,ਆਸ਼ੀਸ਼ ਕੁਮਾਰ
ਪਟਿਆਲਾ ਦੇ ਹਲਕਾ ਸਨੌਰ ਵਿਖੇ ਬੀਤੇ ਦਿਨੀਂ ਇੱਕ ਵਿਅਕਤੀ ਨੂੰ ਠਾਣੇ ਦੇ ਵਿੱਚ ਬੁਲਾ ਕੇ ਪੁਲਿਸ ਕਰਮਚਾਰੀਆਂ ਦੇ ਸਾਹਮਣੇ ਕੁਝ ਪ੍ਰਾਈਵੇਟ ਅਨਸਰਾਂ ਦੁਆਰਾ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਕੁੱਟਮਾਰ ਦਾ ਸ਼ਿਕਾਰ ਇਹ ਵਿਅਕਤੀ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਇਲਾਜ ਅਧੀਨ ਹੈ   ਹੁਣ ਇਹ ਮਾਮਲਾ ਕਾਫੀ ਗਰਮ ਹੁੰਦਾ ਜਾ ਰਿਹਾ ਹੈ ਅਤੇ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਉੱਤੇ ਵਿਰੋਧੀ ਪਾਰਟੀਆਂ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਖੇ ਇਲਾਜ ਅਧੀਨ ਇਸ ਵਿਅਕਤੀ ਦਾ ਹਾਲ ਚਾਲ ਪੁੱਛਣ ਵਾਸਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਰਜਿੰਦਰਾ ਹਸਪਤਾਲ ਪੁੱਜੇ ਜਿੱਥੇ ਕੁੱਟਮਾਰ ਦਾ ਸ਼ਿਕਾਰ ਹੋਏ ਇਸ ਵਿਅਕਤੀ ਨੇ ਆਪਣੀ ਹੱਡ ਬੀਤੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਸੁਣਾਈ ਉੱਥੇ ਹੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੁਲਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਪੁਲਸ ਦੀ ਗੁੰਡਾਗਰਦੀ ਦਿਨ ਬ ਦਿਨ ਸਾਹਮਣੇ ਆ ਰਹੀ ਹੈ ਅਤੇ ਪੰਜਾਬ ਸਰਕਾਰ ਦੀ ਸ਼ਹਿ ਉੱਤੇ ਪੁਲਿਸ ਪ੍ਰਸ਼ਾਸਨ ਲੋਕਾਂ ਨਾਲ ਗੁੰਡਾਗਰਦੀ ਦਾ ਨੰਗਾ ਨਾਚ ਖੇਡ ਰਿਹਾ ਹੈ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ ਜਿਸ ਦੇ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ ਨਾਲ ਹੀ ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਅਤੇ ਪੁਲਸ ਪ੍ਰਸ਼ਾਸਨ ਦੀ ਸ਼ਹਿ ਉੱਤੇ ਕੁੱਟਮਾਰ ਕਰਨ ਵਾਲੇ ਬਾਹਰਲੇ ਅਨਸਰਾਂ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਉਹ ਹਾਈਕੋਰਟ ਜਾਣਗੇ ਅਤੇ ਇਸ ਵਿਅਕਤੀ ਨੂੰ ਜ਼ਰੂਰ ਇਨਸਾਫ ਦਿਵਾਉਣਗੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਵਾਰ ਫਿਰ ਪੰਜਾਬ ਵਿੱਚ ਐਮਰਜੈਂਸੀ ਵਰਗੇ ਹਾਲਾਤ ਬਣਦੇ ਦਿਖਾਈ ਦੇ ਰਹੇ ਹਨ ਜਿਸ ਦੀ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਨ ਜਿਨ੍ਹਾਂ ਦੀ ਸਰਕਾਰ ਵੇਲੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਹਰ ਰੋਜ਼ ਲੋਕਾਂ ਨਾਲ ਪੁਲਸ ਦੁਆਰਾ ਕੀਤੀ ਜਾ ਰਹੀ ਗੁੰਡਾਗਰਦੀ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ

Byte ਪ੍ਰੇਮ ਸਿੰਘ ਚੰਦੂਮਾਜਰਾ ਸਾਬਕਾ ਸੰਸਦ ਮੈਂਬਰ
Last Updated : Jun 26, 2019, 5:37 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.