ਪਟਿਆਲਾ: ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਮੈਰੀਟੋਰੀਅਸ ਅਧਿਆਪਕਾਂ ਵੱਲੋਂ ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਅਤੇ ਕਾਲੇ ਕੱਪੜੇ ਪਾ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਧਿਆਪਕਾਂ ਨੇ ਮੋਤੀ ਮਹਿਲ ਵੱਲ ਨੂੰ ਮਾਰਚ ਵੀ ਕੀਤਾ।
ਇਸ ਦੌਰਾਨ ਮੈਰੀਟੋਰੀਅਸ ਅਧਿਆਪਕਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੰਬੇ ਸਮੇਂ ਤੋਂ ਆਪਣੀ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ, ਉਨ੍ਹਾਂ ਨੂੰ ਸਿੱਖਿਆ ਵਿਭਾਗ ਵੱਲੋਂ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਕਾਰ ਨਾਲ ਹੋਈ ਮੀਟਿੰਗ ਦੌਰਾਨ ਵੀ ਇਸ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ ਹੈ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਸਰਕਾਰ ਕੋਲੋਂ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲੋਂ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ। ਰੱਖੜੀ ਮੌਕੇ ਵੀ ਉਨ੍ਹਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਇਸ ਦੌਰਾਨ ਮੁੱਖ ਮੰਤਰੀ ਦੇ ਓਐਸਡੀ ਐਮਪੀ ਸਿੰਘ ਨਾਲ ਉਨ੍ਹਾਂ ਦੀ ਪੈਨਲ ਮੀਟਿੰਗ ਹੋਈ ਪਰ ਇਸਦਾ ਨਤੀਜੇ ਕੁਝ ਨਹੀਂ ਨਿਕਲਿਆ।
ਇਹ ਵੀ ਪੜੋ: ਕਰਨਾਲ ਮਹਾਂਪੰਚਾਇਤ: ਕੇਂਦਰ ਤੇ ਹਰਿਆਣਾ ਸਰਕਾਰ 'ਤੇ ਵਰ੍ਹੇ ਗੁਰਨਾਮ ਸਿੰਘ ਚਡੂਨੀ