ਪਟਿਆਲਾ : ਪੰਜਾਬ ਦੇ ਸਮੁੱਚੇ ਬਿਜਲੀ ਖ਼ਪਤਕਾਰਾਂ ਦੇ ਮੀਟਰ 31 ਮਾਰਚ 2026 ਤੱਕ ਪ੍ਰੀ-ਪੇਡ ਹੋ ਜਾਣਗੇ। ਇਹ ਫ਼ੈਸਲਾ ਸਿਰਫ ਪੰਜਾਬ ਦੇ ਮਾਮਲੇ 'ਚ ਨਹੀਂ ਹੈ ਸਗੋਂ ਸਮੁੱਚੇ ਦੇਸ਼ ਦੇ ਬਿਜਲੀ ਖ਼ਪਤਕਾਰਾਂ ਦੇ ਮੀਟਰ ਪ੍ਰੀ-ਪੇਡ ਕਰਨ ਦੀ ਇਹ ਯੋਜਨਾ ਕੇਂਦਰ ਸਰਕਾਰ ਨੇ ਤਿਆਰ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਨੇ ਸਵਾ 3 ਲੱਖ ਕਰੋੜ ਰੁਪਏ ਦੀ ਲਾਗਤ ਨਾਲ ਸਮੁੱਚੇ ਬਿਜਲੀ ਖ਼ਪਤਕਾਰਾਂ ਦੇ ਪ੍ਰੀ-ਪੇਡ ਮੀਟਰ (Pre-Paid Meter) ਕਰਨ ਦਾ ਫ਼ੈਸਲਾ ਲਿਆ ਹੈ।
ਪ੍ਰੀ-ਪੇਡ ਲਾਉਣ ਦੀ ਯੋਜਨਾ
ਹਰ ਸੂਬੇ 'ਚ ਇਹ ਯੋਜਨਾ ਵੱਖ-ਵੱਖ ਪੜਾਵਾਂ 'ਚ ਲਾਗੂ ਕੀਤੀ ਜਾਵੇਗੀ ਪਰ ਪੰਜਾਬ 'ਚ ਬਿਜਲੀ ਕੰਪਨੀ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਕੁੱਝ ਸਾਲ ਪਹਿਲਾਂ ਤੋਂ ਹੀ ਬਿਜਲੀ ਖ਼ਪਤਕਾਰਾਂ ਦੇ ਮੀਟਰ ਪ੍ਰੀ-ਪੇਡ ਲਾਉਣ ਦੀ ਯੋਜਨਾ 'ਤੇ ਕੰਮ ਕਰ ਰਿਹਾ ਹੈ।
31 ਮਾਰਚ 2026 ਤੱਕ ਲੱਗਣਗੇ ਪ੍ਰੀ-ਪੇਡ ਮੀਟਰ
ਇਸ ਬਾਰੇ ਪਾਵਰਕਾਮ ਦੇ ਚੀਫ਼ ਇੰਜੀਨੀਅਰਜ਼ ਮੀਟਿਰਿੰਗ ਜੀ. ਐੱਸ. ਬਾਵਾ ਨੇ ਦੱਸਿਆ ਕਿ ਪੰਜਾਬ ਵਿਚ ਪ੍ਰੀ-ਪੇਡ ਮੀਟਰ ਲਾਉਣ ਦੀ ਯੋਜਨਾ ਅਨੁਸਾਰ ਪਹਿਲਾਂ ਟੈਂਡਰ (Tender) ਲਗਾਏ ਗਏ ਸਨ।ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਤਹਿਤ ਮੁੜ ਤੋਂ ਟੈਂਡਰ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਵੇਰਵੇ ਅਗਲੇ ਹਫ਼ਤੇ ਤੱਕ ਮਿਲਣ ਦੀ ਸੰਭਾਵਨਾ ਹੈ। ਤਕਰੀਬਨ ਸਵਾ ਕੁ ਤਿੰਨ ਕਰੋੜ ਲੱਖ ਰੁਪਏ ਦੀ ਇਸ ਯੋਜਨਾ ਤਹਿਤ 31 ਮਾਰਚ, 2026 ਤੱਕ ਪ੍ਰੀ-ਪੇਡ ਮੀਟਰ ਲਗਾਏ ਜਾਣ ਦੀ ਤਜਵੀਜ਼ ਹੈ।
ਪ੍ਰੀ-ਪੇਡ ਮੀਟਰ ਨਾਲ ਚੋਰੀ ਹੋਵੇਗੀ ਖਤਮ
ਪੰਜਾਬ 'ਚ ਪ੍ਰੀ-ਪੇਡ ਮੀਟਰ ਲੱਗਣ ਨਾਲ ਬਿਜਲੀ ਦੀ ਚੋਰੀ ਖਤਮ ਹੋ ਜਾਵੇਗੀ।ਇਸ ਕਦਮ ਨਾਲ ਬਿਜਲੀ ਦੀ ਚੋਰੀ ਦੀ ਮੁਹਿੰਮ ਵਿਚ ਵੱਡੀ ਠੱਲ੍ਹ ਪੈਣ ਦੀ ਸੰਭਾਵਨਾ ਹੈ। ਹੁਣ ਤੱਕ ਪੰਜਾਬ 'ਚ ਬਿਜਲੀ ਚੋਰੀ ਇਕ ਵੱਡਾ ਮਸਲਾ ਬਣੀ ਹੋਈ ਹੈ। ਪ੍ਰੀ-ਪੇਡ ਮੀਟਰ ਲੱਗਣ ਦੀ ਸੂਰਤ 'ਚ ਮਤਲਬ ਇਹ ਹੋਵੇਗਾ ਕਿ ਨਿੱਜੀ ਖ਼ਪਤਕਾਰ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਅਜਿਹੇ ਹਾਲਾਤ 'ਚ ਖ਼ਪਤਕਾਰ ਆਪ ਚੌਕਸ ਰਹਿਣਗੇ। ਇਸ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਇਹ ਵੀ ਪੜੋ:ਗੈਂਗਸਟਰ ਸੇਖੋਂ ਦਾ ਪੁਲਿਸ ਮੁਕਾਬਲਾ, 4 ਪਿਸਤੌਲਾਂ ਸਮੇਤ ਕਾਬੂ