ਨਾਭਾ: ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਮੋਰਨਿੰਗ ਫੁੱਟਬਾਲ ਕਲੱਬ ਨਾਭਾ ਵੱਲੋਂ ਚੌਥਾ ਫੁਟਬਾਲ ਟੂਰਨਾਮੈਂਟ ਦਾ ਉਪਰਾਲਾ ਕੀਤਾ ਗਿਆ। ਜਿਸ ਦੀ ਸ਼ੁਰੂਆਤ ਰਿਪੁਦਮਨ ਕਾਲਜ ਸਟੇਡੀਅਮ ਵਿਖੇ ਧੂਮ ਧੜੱਕੇ ਨਾਲ ਹੋਈ। ਇਸ ਟੂਰਨਾਮੈਂਟ ਦਾ ਰਸਮੀ ਉਦਘਾਟਨ ਨਾਭਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਰਜਨੀਸ਼ ਮਿੱਤਲ ਸ਼ੈਂਟੀ ਵੱਲੋਂ ਕੀਤਾ ਗਿਆ।
ਇਸ ਮੌਕੇ ਰਜਨੀਸ਼ ਮਿੱਤਲ ਸ਼ੈਂਟੀ ਨੇ ਕਿਹਾ ਕਿ ਇਹ ਬਹੁਤ ਹੀ ਚੰਗਾ ਉਪਰਾਲਾ ਮੋਰਨਿੰਗ ਫੁਟਬਾਲ ਕਲੱਬ ਦੇ ਵੱਲੋਂ ਕੀਤਾ ਗਿਆ ਹੈ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਜਾ ਸਕੇ। ਉਹਨਾਂ ਨੇ ਕਿਹਾ ਕਿ ਖੇਡਾਂ ਨਾਲ ਮਨੁੱਖੀ ਸਰੀਰ ਸਿਹਤਮੰਦ ਅਤੇ ਚੁਸਤ ਰਹਿੰਦਾ ਹੈ।
ਇਹ ਵੀ ਪੜੋ: ਕਾਂਗਰਸੀ ਆਗੂ ਭੁੱਲਰ ਕਤਲ ਕੇਸ 'ਚ ਫ਼ਰੀਦਕੋਟ ਪੁਲਿਸ ਨੇ ਹਥਿਆਰਾਂ ਸਮੇਤ 5 ਮੁਲਜ਼ਮ ਕੀਤੇ ਕਾਬੂ
ਇਸ ਮੌਕੇ ਮੋਰਨਿੰਗ ਫੁਟਬਾਲ ਕਲੱਬ ਦੇ ਪ੍ਰਧਾਨ ਦਲੀਪ ਕੁਮਾਰ ਗੋਗੀ ਨੇ ਕਿਹਾ ਕਿ ਅਸੀਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਚਾਰ ਦਿਨਾਂ ਫੁਟਬਾਲ ਟੂਰਨਾਮੈਂਟ ਕਰਵਾਇਆ ਹੈ। ਜਿਸ ਦਾ ਅੱਜ ਰਸਮੀ ਉਦਘਾਟਨ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ ਦੂਰ ਦਰਾਡੇ ਤੋਂ ਆ ਕੇ ਟੀਮਾਂ ਹਿੱਸਾ ਲੈਂਦੀਆਂ ਹਨ ਤੇ ਜੇਤੂ ਟੀਮਾਂ ਨੂੰ ਵਿਸ਼ੇਸ਼ ਰੂਪ ’ਚ ਸਨਮਾਨਿਤ ਵੀ ਕੀਤਾ ਜਾਂਦਾ ਹੈ।