ਪਟਿਆਲਾ: ਕਿਲ੍ਹਾ ਮੁਬਾਰਕ ਦੇ ਬੁਰਜ ਬਾਬਾ ਆਲਾ ਸਿੰਘ ਜੀ ਵਿਖੇ ਮਹਾਰਾਜਾ ਯਾਦਵਿੰਦਰ ਸਿੰਘ ਦੇ ਜਨਮ ਦਿਹਾੜੇ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਪੂਜਾ ਵੀ ਕੀਤੀ ਗਈ। ਇਸ ਬਾਰੇ ਸਾਂਸਦ ਪ੍ਰਨੀਤ ਕੌਰ ਨੇ ਦੱਸਿਆ ਕਿ ਉਹ ਆਪਣੇ ਸਹੁਰਾ ਸਾਹਿਬ ਮਹਾਰਾਜਾ ਯਾਦਵਿੰਦਰ ਸਿੰਘ ਜੀ ਨੂੰ ਉਨ੍ਹਾਂ ਦੇ ਜਨਮ ਦਿਵਸ 'ਤੇ ਸ਼ਰਧਾਂਜਲੀ ਭੇਟ ਕਰਦੇ ਹਨ।
ਉਨ੍ਹਾਂ ਕਿਹਾ ਕਿ ਵੰਡ ਵੇਲੇ ਉਹ ਪਟਿਆਲਾ ਦੀ ਰਿਆਸਤ ਦੀ ਸ਼ਾਂਤਮਈ ਢੰਗ ਨਾਲ ਭਾਰਤੀ ਯੂਨੀਅਨ ਵਿੱਚ ਸ਼ਾਮਿਲ ਹੋਣ ਲਈ ਜ਼ਿੰਮੇਵਾਰ ਸੀ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਜੀ ਨਾਲ ਵਿਆਹ ਤੋਂ ਬਾਅਦ ਇੱਕ ਯਾਦਗਾਰੀ ਤਸਵੀਰ ਵੀ ਸਾਂਝੀ ਕੀਤੀ। ਮਹਾਰਾਣੀ ਪ੍ਰਨੀਤ ਕੌਰ ਨੇ ਜਿਸ ਵਿੱਚ ਮਹਾਰਾਜਾ ਯਾਦਵਿੰਦਰ ਸਿੰਘ ਜੀ ਵੀ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ: JNU ਹਮਲਾ: ਹਿੰਦੂ ਰੱਖਿਆ ਦਲ ਦੇ ਪ੍ਰਧਾਨ ਪਿੰਕੀ ਚੌਧਰੀ ਗ੍ਰਿਫ਼ਤਾਰੀ ਦੇਣ ਨੂੰ ਤਿਆਰ