ਪਟਿਆਲਾ: ਸੂਬਾ ਸਰਕਾਰ ਵੱਲੋਂ ਕੋਰੋਨਾ ਨੂੰ ਲੈ ਕੇ ਮੁੜ ਤੋਂ ਸਕੂਲ-ਕਾਲਜਾਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ, ਜਿਸਦਾ ਵਿਦਿਆਰਥੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬੀ ਯੂਨੀਵਰਸਿਟੀ ਵਿਖੇ DSO ਵੱਲੋਂ ਇੱਕ ਸੰਘਰਸ਼ ਰੱਖਿਆ ਗਿਆ ਸੀ ਜਿਸ ਵਿੱਚ ਮਜ਼ਦੂਰ ਆਗੂ ਨੌਦੀਪ ਕੌਰ ਅਤੇ ਸ਼ਿਵ ਕੁਮਾਰ ਪਟਿਆਲਾ ਦੀ ਯੂਨੀਵਰਸਿਟੀ ਦੇ ਵਿੱਚ ਪਹੁੰਚੀ।
ਮਜ਼ਦੂਰ ਆਗੂ ਨੌਦੀਪ ਕੌਰ ਨੇ ਕਿਹਾ ਕਿ ਕਿ ਭਲਕੇ ਕੇਂਦਰ ਸਰਕਾਰ ਦੇ ਖਿਲਾਫ ਬਾਰਡਰਾਂ ’ਤੇ ਵਿਸ਼ਾਲ ਮਾਰਚ ਕੀਤਾ ਜਾਵੇਗਾ, ਜਿਸ ਵਿੱਚ ਕਿਸਾਨਾਂ ਦਾ ਸਮਰਥਨ ਕਰਨ ਲਈ ਉਹ ਅਤੇ ਸ਼ਿਵ ਕੁਮਾਰ ਪਹੁੰਚ ਰਹੇ ਹਨ। ਇਸ ਦੌਰਾਨ ਨੌਦੀਪ ਕੌਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਦਾ ਵੱਧ ਤੋਂ ਵੱਧ ਸਮਰਥਨ ਕਰੋ।
ਵਿਦਿਆਰਥੀਆਂ ਨਾਲ ਕੀਤੀ ਜਾ ਰਿਹਾ ਖਿਲਵਾੜ
ਨੌਦੀਪ ਕੌਰ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਇਹ ਸਰਾਸਰ ਗਲਤ ਹੈ ਯੂਨੀਵਰਸਿਟੀਆਂ ਬੰਦ ਨਹੀਂ ਕਰਨੀਆਂ ਚਾਹੀਦੀਆਂ ਹਨ। ਇਸ ਦੇ ਨਾਲ ਵਿਦਿਆਰਥੀਆਂ ਦਾ ਭਵਿੱਖ ਖਰਾਬ ਹੁੰਦਾ ਜਾ ਰਿਹਾ ਹੈ।
ਇਹ ਵੀ ਪੜੋ: ਬਾਦਲ ਪਰਿਵਾਰ ਕਿਸਾਨੀ ਹਿਤੈਸ਼ੀ ਹੋਣ ਦਾ ਢੌਂਗ ਕਰ ਰਿਹੈ: ਭਗਵੰਤ ਮਾਨ
ਦੂਜੇ ਪਾਸੇ ਮਜਦੂਰ ਆਗੂ ਸ਼ਿਵ ਕੁਮਾਰ ਨੇ ਦੱਸਿਆ ਕਿ ਕੇਂਦਰ ਸਰਕਾਰ ਜਿੰਨੀਆਂ ਮਰਜ਼ੀ ਗਲਤ ਨੀਤੀਆਂ ਕਿਸਾਨਾਂ ਦੇ ਖਿਲਾਫ ਕਰ ਲਵੇ ਪਰ ਅਖੀਰ ਵਿਚ ਜਿੱਤ ਤਾ ਕਿਸਾਨਾਂ ਦੀ ਹੀ ਹੋਵੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਨੂੰ ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ, ਕੇਂਦਰ ਸਰਕਾਰ ਜੋ ਮਰਜ਼ੀ ਕਰੇ ਅਸੀਂ ਤਾਂ ਕਿਸਾਨਾਂ ਦੇ ਨਾਲ ਹਾਂ ਅਸੀਂ ਹੁਣ ਇਨ੍ਹਾਂ ਨੂੰ ਵੋਟਾਂ ਨਹੀਂ ਪਾਵਾਂਗੇ ਚਾਹੇ ਇਹ ਜੋ ਮਰਜ਼ੀ ਕਰੇ ਜਾਣ।