ਚੰਡੀਗੜ੍ਹ : ਰੋਡਵੇਜ ਕੇਸ ਵਿੱਚ ਪਟਿਆਲਾ ਜੇਲ੍ਹ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਰਹੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚਰਚਾਵਾਂ ਨੇ ਮੁੜ ਜ਼ੋਰ ਫੜ ਲਿਆ ਹੈ। ਸੂਤਰਾਂ ਮੁਤਾਬਕ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ। ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਪਟਿਆਲਾ ਸੈਂਟਰਲ ਜੇਲ੍ਹ ਤੋਂ ਬਾਹਰ ਆ ਸਕਦੇ ਹਨ । ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਦੀ 1 ਅਪ੍ਰੈਲ ਨੂੰ ਛੁੱਟੀ ਮਿਲੇਗੀ। ਜੇਲ੍ਹ ਦੇ ਨਿਯਮਾਂ ਅਨੁਸਾਰ ਕੈਦ ਕੱਟ ਰਹੇ ਕਿਸੇ ਵੀ ਕੈਦੀ ਨੂੰ ਮਹੀਨੇ ਵਿਚ ਚਾਰ ਛੁੱਟੀਆਂ ਮਿਲਦੀਆਂ ਹਨ। ਪਰ ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਜੇਲ੍ਹ ਜਾਣ ਤੋਂ ਬਾਅਦ ਕੋਈ ਛੁੱਟੀ ਨਹੀਂ ਲਈ ਹੈ।
ਹਾਲਾਂਕਿ, ਰੋਡਰੇਜ ਕੇਸ ਵਿੱਚ, ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 19 ਮਈ 2022 ਨੂੰ 1 ਸਾਲ ਦੀ ਸਜ਼ਾ ਸੁਣਾਈ ਸੀ। ਜੇਕਰ ਉਸ ਸਜ਼ਾ ਅਨੁਸਾਰ ਦੇਖੀਏ ਤਾਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ 18 ਮਈ ਨੂੰ ਹੋਵੇਗੀ। ਅਜਿਹੇ 'ਚ ਜਦੋਂ ਨਵਜੋਤ ਸਿੰਘ ਸਿੱਧੂ ਨੇ ਚਾਰ ਮਹੀਨਾਵਾਰ ਛੁੱਟੀਆਂ ਨਹੀਂ ਲਈਆਂ ਹਨ ਤਾਂ ਉਨ੍ਹਾਂ ਦੀਆਂ 12 ਮਹੀਨਿਆਂ ਦੇ ਹਿਸਾਬ ਨਾਲ 48 ਛੁੱਟੀਆਂ ਹੋ ਗਈਆਂ ਹਨ, ਜਿਸ ਦੇ ਮੱਦੇਨਜ਼ਰ ਚਰਚਾ ਹੈ ਕਿ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦੱਸ ਦੇਈਏ ਕਿ 26 ਜਨਵਰੀ ਨੂੰ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਸੀ। ਪਰ ਉਹ 26 ਜਨਵਰੀ ਨੂੰ ਰਿਹਾਅ ਨਹੀਂ ਹੋ ਸਕਿਆ। ਕਿਉਂਕਿ ਇਸ ਨੂੰ ਸੂਬਾ ਸਰਕਾਰ ਨੇ ਮਨਜ਼ੂਰੀ ਨਹੀਂ ਦਿੱਤੀ ਸੀ। ਜਿਸ ਕਾਰਨ ਨਵਜੋਤ ਸਿੰਘ ਸਿੱਧੂ 26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਸਨ।
ਇਹ ਵੀ ਪੜ੍ਹੋ : Child's Murder : ਪਿਤਾ ਸਾਹਮਣੇ ਹਮਲਾਵਰਾਂ ਨੇ 6 ਸਾਲਾ ਮਾਸੂਮ ਨੂੰ ਮਾਰੀਆਂ ਗੋਲੀਆਂ
ਰੋਡ ਰੇਜ ਮਾਮਲੇ ਵਿੱਚ ਇੱਕ ਵਿਅਕਤੀ ਦੀ ਹੋਈ ਸੀ ਮੌਤ: ਜਿਕਰਯੋਗ ਹੈ ਕਿ ਰੋਡ ਰੇਜ ਮਾਮਲੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਸੀ। ਨਵਜੋਤ ਸਿੱਧੂ ਦੀ ਪਟਿਆਲਾ ਚ ਪਾਰਕਿੰਗ ਵਾਲੀ ਥਾਂ ਨੂ ਲੈਕੇ ਸ਼ਖ਼ਸ ਨਾਲ ਬਹਿਸ ਹੋਈ ਸੀ ਇਸ ਦੌਰਾਨ ਸਿੱਧੂ ਦੇ ਨਾਲ ਇੱਕ ਹੋਰ ਦੋਸਤ ਮੌਜੂਦ ਸੀ। ਇਸ ਮੌਕੇ ਦੋਵਾਂ ਤੇ ਸ਼ਖ਼ਸ ਨੂੰ ਕੁੱਟਣ ਦੇ ਇਲਜ਼ਾਮ ਲੱਗੇ ਸਨ ਅਤੇ ਇਸ ਦੌਰਾਨ ਬਾਅਦ ਵਿੱਚ ਸ਼ਖ਼ਸ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ ਹਾਈਕੋਰਟ ਨੇ 2006 ਵਿੱਚ ਸਿੱਧੂ ਨੂੰ ਦੋਸ਼ੀ ਠਹਿਰਾਇਆ ਸੀ।
ਇਹ ਵੀ ਪੜ੍ਹੋ : ਜੇਲ੍ਹ ਪਹੁੰਚੇ ਸਿੱਧੂ, ਪਟਿਆਲਾ ਜੇਲ੍ਹ ’ਚ ਕੱਟੀ ਪਹਿਲੀ ਰਾਤ
ਸੁਪਰੀਮ ਕੋਰਟ ਤੋਂ ਨਹੀਂ ਮਿਲੀ ਸੀ ਰਾਹਤ: ਸਿੱਧੂ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਸਿੱਧੂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ ਐਮ ਸਿੰਘਵੀ ਨੇ ਜਸਟਿਸ ਏ ਐਮ ਖਾਨਵਿਲਕਰ ਦੀ ਅਗਵਾਈ ਵਾਲੇ ਬੈਂਚ ਦੇ ਸਾਹਮਣੇ ਇਸ ਮਾਮਲੇ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਸਾਬਕਾ ਕ੍ਰਿਕਟਰ ਨੂੰ ਆਤਮ ਸਮਰਪਣ ਕਰਨ ਲਈ ਕੁਝ ਹਫ਼ਤਿਆਂ ਦੀ ਲੋੜ ਹੈ। ਸਿੱਧੂ ਦੇ ਵਕੀਲਾਂ ਵੱਲੋਂ ਸਿੱਧੂ ਦੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਗਿਆ ਸੀ। ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਆਤਮ ਸਮਰਪਣ ਦੌਰਾਨ ਸਿੱਧੂ ਨੇ ਕਿਸੇ ਨਾਲ ਗੱਲ ਨਹੀਂ ਕੀਤੀ।