ਚੰਡੀਗੜ੍ਹ/ਪਟਿਆਲਾ : 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਸਜ਼ਾ ਭੁਗਤਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਪਟਿਆਲਾ ਜੇਲ੍ਹ ਵਿੱਚੋਂ ਰਿਹਾਈ ਹੋ ਗਈ ਹੈ। ਜੇਲ੍ਹ ਵਿੱਚੋਂ ਰਿਹਾਈ ਤੋਂ ਹੋਣ ਤੋਂ ਬਾਅਦ ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਗੱਲਬਾਤ ਕੀਤੀ। ਇਸ ਮੌਕੇ ਨਵਜੋਤ ਸਿੰਘ ਸਿੱਧੂ ਦਾ ਜੇਲ੍ਹ ਵਿੱਚੋਂ ਬਾਹਰ ਆਉਣ ਉੱਤੇ ਕਾਂਗਰਸੀ ਆਗੂਆਂ ਨੇ ਨਿੱਘਾ ਸਵਾਗਤ ਕੀਤਾ।
ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਸਿੱਧੂ ਸਿੱਧਾ ਆਪਣੇ ਘਰ ਗਏ, ਜਿੱਥੇ ਪਰਿਵਾਰ ਵਾਲਿਆਂ ਅਤੇ ਸਿੱਧੂ ਦੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਰਿਹਾਈ ਤੋਂ ਬਾਅਦ ਗੁਰੂਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ, ਫਿਰ ਕਾਲੀ ਮਾਤਾ ਮੰਦਰ ਪਟਿਆਲਾ ਵਿਖੇ ਨਤਮਸਤਕ ਹੋਣ ਤੋਂ ਬਾਅਦ ਆਪਣੇ ਘਰ ਜਾਣਗੇ। ਪਰ ਉਹ ਜੇਲ੍ਹ ਤੋਂ ਸਿੱਧਾ ਘਰ ਹੀ ਪਹੁੰਚੇ।
-
#WATCH | Congress leader Navjot Singh Sidhu released from Patiala jail, approximately 10 months after he was sentenced to one-year jail by Supreme Court in a three decades old road rage case pic.twitter.com/kzVB2vMnpk
— ANI (@ANI) April 1, 2023 " class="align-text-top noRightClick twitterSection" data="
">#WATCH | Congress leader Navjot Singh Sidhu released from Patiala jail, approximately 10 months after he was sentenced to one-year jail by Supreme Court in a three decades old road rage case pic.twitter.com/kzVB2vMnpk
— ANI (@ANI) April 1, 2023#WATCH | Congress leader Navjot Singh Sidhu released from Patiala jail, approximately 10 months after he was sentenced to one-year jail by Supreme Court in a three decades old road rage case pic.twitter.com/kzVB2vMnpk
— ANI (@ANI) April 1, 2023
ਪੰਜਾਬ ਦੇ ਮੌਜੂਦਾਂ ਹਾਲਾਤਾਂ ਨੂੰ ਲੈ ਕੇ ਕਹੀ ਵੱਡੀ ਗੱਲ:- ਜੇਲ੍ਹ ਵਿੱਚੋਂ ਬਾਹਰ ਆਉਂਦਿਆ ਹੀ ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਗਵਰਨਰ ਰਾਜ ਲਗਾਉਣ ਦੀ ਸਾਜ਼ਿਸ ਚੱਲ ਰਹੀ ਹੈ। ਉਹਨਾਂ ਕਿਹਾ ਕਿ ਜੋ ਪੰਜਾਬ ਨੂੰ ਤਬਾਹ ਕਰੇਗਾ, ਉਹ ਖੁਦ ਹੀ ਤਬਾਹ ਹੋ ਜਾਵੇਗਾ। ਸਿੱਧੂ ਨੇ ਕਿਹਾ ਕਿ ਮੈਂ ਆਪਣੇ ਪਰਿਵਾਰ ਲਈ ਨਹੀਂ ਲੜ ਰਿਹਾ, ਆਪਣੇ ਪੰਜਾਬ ਲਈ ਲੜ ਰਿਹਾ ਹਾਂ। ਇਸ ਦੌਰਾਨ ਹੀ ਰਾਹੁਲ ਗਾਂਧੀ ਦੀ ਤਾਰੀਫ ਕਰਦਿਆ ਸਿੱਧੂ ਨੇ ਕਿਹਾ ਕਿ 'ਕ੍ਰਾਂਤੀ ਦਾ ਨਾਮ ਰਾਹੁਲ ਗਾਂਧੀ' ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਨਕਾਮੀਆਂ ਲੁਕਾਉਣ ਲਈ ਪੰਜਾਬ ਦਾ ਮਾਹੌਲ ਖ਼ਰਾਬ ਕਰ ਰਹੀ ਹੈ।
-
#WATCH | Patiala: Whenever a dictatorship came to this country a revolution has also come and this time, the name of that revolution is Rahul Gandhi. He will rattle the govt: Navjot Singh Sidhu soon after his release from Patiala jail pic.twitter.com/wkrBrObxDG
— ANI (@ANI) April 1, 2023 " class="align-text-top noRightClick twitterSection" data="
">#WATCH | Patiala: Whenever a dictatorship came to this country a revolution has also come and this time, the name of that revolution is Rahul Gandhi. He will rattle the govt: Navjot Singh Sidhu soon after his release from Patiala jail pic.twitter.com/wkrBrObxDG
— ANI (@ANI) April 1, 2023#WATCH | Patiala: Whenever a dictatorship came to this country a revolution has also come and this time, the name of that revolution is Rahul Gandhi. He will rattle the govt: Navjot Singh Sidhu soon after his release from Patiala jail pic.twitter.com/wkrBrObxDG
— ANI (@ANI) April 1, 2023
ਸੁਰੱਖਿਆ ਘਟਾਉਣ ਸਬੰਧੀ ਨਵਜੋਤ ਸਿੰਘ ਦਾ ਸ਼ਬਦੀ ਵਾਰ:- ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਨਿਸ਼ਾਨਾ ਸਾਧਦਿਆ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇੱਕ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਆਪਣੀ ਸੁਰੱਖਿਆ ਘਟਾਉਣ ਸਬੰਧੀ ਸਿੱਧੂ ਮੂਸੇਵਾਲਾ ਦੀ ਮੌਤ ਦਾ ਹਵਾਲਾ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਨੇ ਇੱਕ ਸਿੱਧੂ ਮਰਵਾ ਦਿੱਤਾ ਹੈ, ਹੁਣ ਦੂਜਾ ਸਿੱਧੂ ਹੋਰ ਮਰਵਾ ਦੇਵੇ।
-
I was supposed to be released around noon but they delayed it. They wanted media people to leave. Whenever a dictatorship came to this country a revolution has also come and this time, the name of that revolution is Rahul Gandhi. He will rattle the govt: Navjot Singh Sidhu soon… pic.twitter.com/L51NwG9b2h
— ANI (@ANI) April 1, 2023 " class="align-text-top noRightClick twitterSection" data="
">I was supposed to be released around noon but they delayed it. They wanted media people to leave. Whenever a dictatorship came to this country a revolution has also come and this time, the name of that revolution is Rahul Gandhi. He will rattle the govt: Navjot Singh Sidhu soon… pic.twitter.com/L51NwG9b2h
— ANI (@ANI) April 1, 2023I was supposed to be released around noon but they delayed it. They wanted media people to leave. Whenever a dictatorship came to this country a revolution has also come and this time, the name of that revolution is Rahul Gandhi. He will rattle the govt: Navjot Singh Sidhu soon… pic.twitter.com/L51NwG9b2h
— ANI (@ANI) April 1, 2023
ਮੁਫ਼ਤ ਸਕੀਮਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਸ਼ਬਦੀ ਹਮਲੇ:- ਕਾਂਗਰਸੀ ਸਾਬਕਾ ਪ੍ਰਧਾਨ ਨਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਤੇ ਮੁਫ਼ਤ ਸਕੀਮਾਂ ਨੂੰ ਲੈ ਕੇ ਨਿਸ਼ਾਨਾ ਸਾਧਦਿਆ ਕਿਹਾ ਕਿ ਮੁੱਖ ਮੰਤਰੀ ਨੇ ਚੋਣਾਂ ਤੋਂ ਪਹਿਲਾ ਹਰਾ ਪੈੱਨ ਲੋਕਾਂ ਦੀ ਭਲਾਈ ਚਲਾਉਣ ਲਈ ਕਿਹਾ ਸੀ। ਪਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹੁਣ ਮੁੱਖ ਮੰਤਰੀ ਦਾ ਹਰਾ ਪੈੱਨ ਕਿੱਥੇ ਗਿਆ। ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਫ਼ਤ ਨੂੰ ਦੇਣ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਤੋਂ ਪਹਿਲਾ ਇਹ ਨਹੀਂ ਦੱਸਿਆ ਕਿ ਸਰਕਾਰ ਨੇ 25 ਹਜ਼ਾਰ ਕਰੋੜ ਦਾ ਕਰਜ਼ਾ ਚੁੱਕ ਕੇ ਮੁਫ਼ਤ ਬਿਜਲੀ ਦਿੱਤੀ ਹੈ। ਉਹਨਾਂ ਕਿਹਾ ਕਿ ਮੁਫ਼ਤ ਬਿਜਲੀ ਦਾ ਕਰਜ਼ਾ ਪੰਜਾਬ ਦੇ ਲੋਕਾਂ ਨੇ ਹੀ ਵਾਪਸ ਕਰਨਾ ਹੈ।
-
Punjab | A few formalities are being done right now. He should be out of jail in an hour from now: Karan Sidhu, son of Congress leader Navjot Singh Sidhu, outside Patiala jail pic.twitter.com/zyimb5GFHx
— ANI (@ANI) April 1, 2023 " class="align-text-top noRightClick twitterSection" data="
">Punjab | A few formalities are being done right now. He should be out of jail in an hour from now: Karan Sidhu, son of Congress leader Navjot Singh Sidhu, outside Patiala jail pic.twitter.com/zyimb5GFHx
— ANI (@ANI) April 1, 2023Punjab | A few formalities are being done right now. He should be out of jail in an hour from now: Karan Sidhu, son of Congress leader Navjot Singh Sidhu, outside Patiala jail pic.twitter.com/zyimb5GFHx
— ANI (@ANI) April 1, 2023
ਨਹੀਂ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ : ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਰਾਜਾ ਵੜਿੰਗ ਸਾਬਕਾ ਪ੍ਰਧਾਨ ਸਿੱਧੂ ਦੇ ਸਵਾਗਤ ਲਈ ਪਟਿਆਲਾ ਨਹੀਂ ਪਹੁੰਚੇ। ਦੱਸ ਦਈਏ ਕਿ ਰਾਜਾ ਵੜਿੰਗ ਵੱਲੋਂ ਕੱਲ੍ਹ ਦੇ ਅੰਮ੍ਰਿਤਸਰ ਰੋਸ ਮਾਰਚ ਤੋਂ ਬਾਅਦ ਕੀਤੀ ਪ੍ਰੈੱਸ ਕਾਨਫਰੰਸ ਵਿੱਚ ਹੀ ਦੱਸ ਦਿੱਤਾ ਗਿਆ ਸੀ ਕਿ ਉਨ੍ਹਾਂ ਦੇ ਹੋਰ ਰੁਝੇਵਿਆਂ ਕਾਰਨ ਉਹ ਉਨ੍ਹਾਂ ਦੇ ਸਵਾਗਤ ਲਈ ਨਹੀਂ ਜਾ ਸਕਦੇ। ਇਹ ਵੀ ਯਾਦ ਰਹੇ ਕਿ ਰਾਜਾ ਵੜਿੰਗ ਦੀ ਤਾਜਪੋਸ਼ੀ ਸਮੇਂ ਨਵਜੋਤ ਸਿੱਧੂ ਵੀ ਸਮਾਗਮ ਵਿੱਚ ਪਹੁੰਚੇ ਤਾਂ ਜ਼ਰੂਰ ਸਨ, ਪਰ ਉਨ੍ਹਾਂ ਨੂੰ ਮਿਲਣ ਵਾਸਤੇ ਸਟੇਜ ਤੱਕ ਨਹੀਂ ਗਏ ਸਨ। ਇਹ ਵੀ ਸਿਆਸੀ ਗਲਿਆਰਿਆਂ ਵਿੱਚ ਉਸ ਸਮੇਂ ਚਰਚਾ ਦਾ ਵਿਸ਼ਾ ਸੀ।
ਇਹ ਵੀ ਪੜ੍ਹੋ : Navjot Singh Sidhu Release: ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਟੁੱਟਿਆ ਸਸਪੈਂਸ, ਅੱਜ ਆਉਣਗੇ ਜੇਲ੍ਹੋਂ ਬਾਹਰ