ETV Bharat / state

Navjot Singh Sidhu Release: ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਟੁੱਟਿਆ ਸਸਪੈਂਸ, ਅੱਜ ਆਉਣਗੇ ਜੇਲ੍ਹੋਂ ਬਾਹਰ - ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅੱਜ ਰਿਹਾਈ ਹੋ ਰਹੀ ਹੈ। ਇਸ ਸਬੰਧੀ ਸਿੱਧੂ ਦੇ ਟਵਿੱਟਰ ਅਕਾਊਂਟ ਤੋਂ ਇਕ ਟਵੀਟ ਜਾਰੀ ਹੋਇਆ ਹੈ, ਜਿਸ ਵਿੱਚ ਪੁਸ਼ਟੀ ਕੀਤੀ ਗਈ ਹੈ ਕਿ ਉਸ ਦੀ ਰਿਹਾਈ ਹੋ ਰਹੀ ਹੈ।

Suspense broken over the release of Navjot Sidhu, he will come out of jail tomorrow
ਨਵਜੋਤ ਸਿੱਧੂ ਦੀ ਰਿਹਾਈ ਨੂੰ ਲੈ ਕੇ ਟੁੱਟਿਆ ਸਸਪੈਂਸ, ਕੱਲ੍ਹ ਆਉਣਗੇ ਜੇਲ੍ਹੋਂ ਬਾਹਰ
author img

By

Published : Mar 31, 2023, 2:53 PM IST

Updated : Apr 1, 2023, 10:54 AM IST

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਸਸਪੈਂਸ ਆਖਰ ਟੁੱਟ ਗਿਆ ਹੈ। ਦਰਅਸਲ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵਿੱਟਰ ਹੈਂਡਲ ਤੋਂ ਇਕ ਟਵੀਟ ਜਾਰੀ ਕਰਦਿਆਂ ਇਹ ਜਾਣਕਾਰੀ ਦਿੱਤੀ ਹੈ ਕਿ ਉਹ ਜੇਲ੍ਹ ਤੋਂ ਬਾਹਰ ਆ ਰਹੇ ਹਨ। ਜੇਲ੍ਹ ਪ੍ਰਸ਼ਾਸਨ ਦੀ ਪੁਸ਼ਟੀ ਤੋਂ ਬਾਅਦ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦਰਅਸਲ ਸਿੱਧੂ 34 ਸਾਲ ਪੁਰਾਣੇ ਰੋਡਰੇਜ਼ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਇਕ ਸਾਲ ਦੀ ਸਜ਼ਾ ਕੱਟ ਰਹੇ ਸਨ।

ਪਹਿਲਾਂ 26 ਜਨਵਰੀ ਨੂੰ ਬਾਹਰ ਆਉਣ ਦੇ ਸੀ ਕਿਆਸ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 26 ਜਨਵਰੀ 2023 ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿਚੋਂ ਬਾਹਰ ਆਉਣ ਦੀ ਸੰਭਾਵਨਾ ਸੀ। 26 ਜਨਵਰੀ ਨੂੰ ਗਣਤੰਤਰ ਦਿਹਾੜੇ ਦੇ ਮੌਕੇ 'ਤੇ 50 ਕੈਦੀ ਰਿਹਾਅ ਕੀਤੇ ਜਾਣੇ ਸਨ, ਜਿਨ੍ਹਾਂ ਵਿਚ ਨਵਜੋਤ ਸਿੱਧੂ ਦਾ ਨਾਂ ਵੀ ਸ਼ਾਮਿਲ ਸੀ। ਉਸ ਸਮੇਂ ਅਧਿਕਾਰੀਆਂ ਨੇ ਦੱਸਿਆ ਸੀ ਕਿ ਚੰਗੇ ਆਚਰਣ ਦੇ ਚੱਲਦਿਆਂ ਨਵਜੋਤ ਸਿੱਧੂ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਪਰ ਰਿਹਾਈ ਦੀ ਤਰੀਕ ਤੈਅ ਹੁੰਦਿਆਂ ਹੀ ਪੰਜਾਬ ਦੀ ਸਿਆਸਤ ਗਰਮਾ ਗਈ। ਪੰਜਾਬ ਕਾਂਗਰਸ ਵਿਚ ਸਿੱਧੂ ਦੀ ਰਿਹਾਈ ਤੋਂ ਪਹਿਲਾਂ ਹਲਚਲ ਸ਼ੁਰੂ ਹੋ ਗਈ ਸੀ। ਇਨ੍ਹਾਂ ਸਭ ਵਿਚਕਾਰ ਨਵਜੋਤ ਸਿੱਧੂ ਦੀ ਰਿਹਾਈ ਰੱਦ ਹੋ ਗਈ ਤੇ ਲਗਾਤਾਰ ਸਸਪੈਂਸ ਬਰਕਰਾਰ ਰਹੇ।

ਇਹ ਵੀ ਪੜ੍ਹੋ : Jaggu Bhagwanpuria Gang: ਜੱਗੂ ਭਗਵਾਨਪੁਰੀਆ ਗਿਰੋਹ ਦਾ ਇਕ ਮੈਂਬਰ ਗ੍ਰਿਫਤਾਰ, ਹਥਿਆਰ ਸਣੇ ਕਾਰਤੂਸ ਬਰਾਮਦ

  • This is to inform everyone that Sardar Navjot Singh Sidhu will be released from Patiala Jail tomorrow.

    (As informed by the concerned authorities).

    — Navjot Singh Sidhu (@sherryontopp) March 31, 2023 " class="align-text-top noRightClick twitterSection" data=" ">

ਨਵਜੋਤ ਸਿੱਧੂ ਦੀ ਭੈਣ ਨੇ ਕੀਤੀ ਸੀ ਭਾਵੁਕ ਅਪੀਲ : ਕਾਂਗਰਸ ਦੇ ਸੀਨੀਅਰ ਆਗੂ ਅਤੇ ਪਟਿਆਲਾ ਜੇਲ੍ਹ ਵਿੱਚ ਸਜ਼ਾ ਭੁਗਤ ਰਹੇ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਇਕ ਵਾਰ ਫਿਰ ਤੋਂ ਚਰਚਾ ਖੱਟ ਰਹੀ ਹੈ। ਜਾਣਕਾਰੀ ਮੁਤਾਬਿਕ ਨਵਜੋਤ ਸਿੰਘ ਸਿੱਧੂ ਦੀ ਭੈਣ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਵੁਕ ਅਪੀਲ ਕੀਤੀ ਹੈ। ਆਪਣੇ ਵੀਡੀਓ ਸੰਦੇਸ਼ ਰਾਹੀਂ ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਦੀ ਕੈਂਸਰ ਸਰਜਰੀ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੂੰ ਰਿਹਾਅ ਕੀਤਾ ਜਾਵੇ। ਉਹਨਾਂ ਆਖਿਆ ਕਿ ਤਰਸ ਦੇ ਆਧਾਰ ਤੇ ਨਵਜੋਤ ਸਿੱਧੂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : Punjab Cabinet meeting: ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਦੌਰਾਨ ਕਿਸਾਨਾਂ ਤੇ ਪੀੜਤ ਲੋਕਾਂ ਲਈ ਕੀਤੇ ਵੱਡੇ ਐਲਾਨ

ਪਹਿਲਾਂ ਵੀ ਕਈ ਵਾਰ ਮੀਡੀਆ ਸਾਹਮਣੇ ਆ ਚੁੱਕੇ ਸਿੱਧੂ ਦੀ ਭੈਣ : ਦੱਸ ਦਈਏ ਕਿ ਨਵਜੋਤ ਸਿੱਧੂ ਦੀ ਭੈਣ ਨੇ ਕਈ ਵਾਰ ਮੀਡੀਆ ਸਾਹਮਣੇ ਆ ਕੇ ਸੁਰਖੀਆਂ ਬਟੋਰੀਆਂ ਹਨ। ਕਈ ਵਾਰ ਉਹ ਨਵਜੋਤ ਸਿੱਧੂ ਅਤੇ ਉਹਨਾਂ ਦੇ ਪਰਿਵਾਰ ਤੇ ਗੰਭੀਰ ਇਲਜ਼ਾਮ ਲਗਾਏ ਹਨ। ਜਿਹਨਾਂ ਦਾ ਸਿੱਧੂ ਪਰਿਵਾਰ ਨੇ ਖੰਡਨ ਕੀਤਾ ਹੈ ਅਤੇ ਨਵਜੋਤ ਕੌਰ ਸਿੱਧੂ ਨੇ ਤਾਂ ਉਹਨਾਂ ਨਾਲ ਰਿਸ਼ਤੇਦਾਰ ਹੋਣ ਤੋਂ ਸਾਫ਼ ਇਨਕਾਰ ਕੀਤਾ ਹੈ। ਸੁਮਨ ਤੂਰ ਦਾ ਦਾਅਵਾ ਹੈ ਕਿ ਉਹ ਅਮਰੀਕਾ ਵਿਚ ਰਹਿੰਦੇ ਹਨ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਹ ਪੰਜਾਬ ਆਏ ਹਨ।

Last Updated : Apr 1, 2023, 10:54 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.