ਥਾਪਰ ਯੂਨੀਵਰਸਿਟੀ ’ਚ 93 ਵਿਦਿਆਰਥੀ ਕੋੋਰੋਨਾ ਪਾਜ਼ੀਟਿਵ, ਜਸ਼ਨ ਦੀ ਵੀਡੀਓ ਵਾਇਰਲ ! - ਯੂਨੀਵਰਸਿਟੀ ਅਤੇ ਸਿਹਤ ਵਿਭਾਗ ਉੱਤੇ ਸਵਾਲ ਖੜ੍ਹੇ ਹੋ ਰਹੇ
ਥਾਪਰ ਯੂਨੀਵਰਸਿਟੀ (Thapar University) ਵਿੱਚ ਨਵੇੇਂ ਸਾਲ ਦਾ ਜਸ਼ਨ ਮਨਾਏ ਜਾਣ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ। ਇਸ ਵੀਡੀਓ ਨੂੰ ਲੈਕੇ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਉੱਤੇ ਸਵਾਲ ਖੜ੍ਹੇ ਹੋ ਰਹੇ ਹਨ।
ਪਟਿਆਲਾ: ਕੋਰੋਨਾ ਦੇ ਨਵੇਂ ਵੈਰੀਏਂਟ ਓਮੀਕਰੋਨ ਕਾਰਨ ਪੂਰੇ ਵਿਸ਼ਵ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਭਾਰਤ ਵਿੱਚ ਵੀ ਓਮੀਕਰੋਨ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਦੇਸ਼ ਵਿੱਚ ਵਧ ਰਹੇ ਕੋਰੋਨਾ ਦੇ ਖਤਰੇ ਨੂੰ ਵੇਖਦਿਆਂ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਆਪਣੇ ਪੱਧਰ ਉੱਤੇ ਵੱਡੇ ਫੈਸਲੇ ਲਏ ਜਾ ਰਹੇ ਹਨ ਤਾਂ ਕਿ ਓਮੀਕਰੋਨ ਦੇ ਕਹਿਰ ਤੋਂ ਬਚਿਆ ਜਾ ਸਕੇ। ਇਸਦੇ ਨਾਲ ਹੀ ਦੂਜੇ ਪਾਸੇ ਕਈ ਤਰ੍ਹਾਂ ਦੀਆਂ ਕੋਰੋਨਾ ਨੂੰ ਲੈਕੇ ਲਾਪਰਵਾਹੀਆਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਮਾਮਲਾ ਪਟਿਆਲਾ ਤੋਂ ਸਾਹਮਣੇ ਆਇਆ ਹੈ। ਕੋੋਰੋਨਾ ਹਦਾਇਤਾਂ ਨੂੰ ਲੈਕੇ ਥਾਪਰ ਯੂਨੀਵਰਸਿਟੀ ਵਿਵਾਦਾਂ ਚ ਆ ਗਈ ਹੈ। ਇੱਕ ਪਾਸੇ ਥਾਪਰ ਯੂਨੀਵਰਸਿਟੀ ਵਿੱਚ ਹੁਣ ਤੱਕ ਕੋਵਿਡ ਦੇ ਨਾਲ 93 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ ਉੱਤੇਥੇ ਹੀ ਦੂਸਰੇ ਪਾਸੇ ਇੱਕ ਵਾਇਰਲ ਵੀਡੀਓ ਨੇ ਯੂਨੀਵਰਸਿਟੀ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।
ਇਹ ਵਾਇਰਲ ਵੀਡੀਓ ਥਾਪਰ ਯੂਨੀਵਰਸਿਟੀ ਦੀ ਦੱਸੀ ਜਾ ਰਹੀ ਜਿੱਥੇ ਬੱਚੇ ਨਵਾਂ ਸਾਲ ਮਨਾਉਂਦੇ ਨਜ਼ਰ ਆ ਰਹੇ ਹਨ। ਇਸ ਮਸਲੇ ਨੂੰ ਲੈਕੇ ਪਟਿਆਲਾ ਦੇ ਸਿਹਤ ਵਿਭਾਗ ਦੇ ਅਧਿਕਾਰੀ ਡਾਕਟਰ ਸੁਮੀਤ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਕੰਟੈਨਮੈਂਟ ਜ਼ੋਨ ਵਿਚ ਸਾਰੇ ਸੈਂਪਲ ਲਏ ਗਏ ਹਨ ਜਿੰਨ੍ਹਾਂ ਵਿੱਚੋਂ 93 ਵਿਦਿਆਰਥੀ ਕੋਵਿਡ ਪਾਜ਼ੀਟਿਵ ਹਨ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਾਕੀ ਵੀ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਉਹ ਵਿਭਾਗ ਨੂੰ ਜਾਣਕਾਰੀ ਦੇਣ। ਇਸਦੇ ਨਾਲ ਹੀ ਵਾਇਰਲ ਵੀਡੀਓ ਨੂੰ ਲੈਕੇ ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਪ੍ਰਸ਼ਾਸ਼ਨ ਦੇ ਨਾਲ ਇਸ ਸਬੰਧੀ ਗੱਲ ਕਰਨਗੇ ਕਿਉਂਕਿ ਉਨ੍ਹਾਂ ਕੋਲ ਇਹ ਵੀਡੀਓ ਮੀਡੀਆ ਦੇ ਮਾਧਿਅਮ ਰਾਹੀਂ ਆਈ ਹੈ।
ਇਹ ਵੀ ਪੜ੍ਹੋ: SIT ਵਲੋਂ ਲਖੀਮਪੁਰ ਖੀਰੀ ਮਾਮਲੇ 'ਚ ਦੋ ਕਿਸਾਨ ਗ੍ਰਿਫ਼ਤਾਰ