ETV Bharat / state

ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਪਟਿਆਲਾ 'ਚ ਰਾਤ ਦਾ ਕਰਫ਼ਿਊ ਲਾਗੂ - ਕਰਫਿਊ ਦੌਰਾਨ ਰਾਤ 11 ਵਜੇ

ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਤਸਵੀਰ
ਤਸਵੀਰ
author img

By

Published : Mar 11, 2021, 8:51 PM IST

ਪਟਿਆਲਾ: ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਨੇ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।

ਲੋਕ ਹਿੱਤਾਂ ਦੇ ਮੱਦੇਨਜ਼ਰ ਕੋਵਿਡ-19 ਦੇ ਪ੍ਰਭਾਵ ਨੂੰ ਰੋਕਣ ਲਈ ਲਗਾਇਆ ਗਿਆ ਇਹ ਕਰਫਿਊ ਮਿਤੀ 12 ਮਾਰਚ ਤੋਂ ਅਗਲੇ ਹੁਕਮਾਂ ਤੱਕ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਰਾਤ ਦਾ ਕਰਫ਼ਿਊ ਐਲਾਨਿਆ
ਰਾਤ ਦਾ ਕਰਫ਼ਿਊ ਐਲਾਨਿਆ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ, ਫ਼ੌਜ ਅਤੇ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਅਤੇ ਜਰੂਰੀ ਸੇਵਾਵਾਂ, ਮੈਡੀਕਲ ਐਮਰਜੈਂਸੀ ਅਤੇ ਕੋਈ ਹੋਰ ਐਮਰਜੈਂਸੀ ਜਿਸ ਨਾਲ ਕਿਸੇ ਦੀ ਜਾਨ-ਮਾਲ ਨੂੰ ਖ਼ਤਰਾ ਹੋਵੇ 'ਤੇ ਲਾਗੂ ਨਹੀਂ ਹੋਵੇਗਾ।

ਇਸ ਮੌਕੇ ਕੁਮਾਰ ਅਮਿਤ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਵਿਡ-19 ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਗੂ ਇਸ ਕਰਫਿਊ ਦੌਰਾਨ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਗ਼ੈਰ ਜ਼ਰੂਰੀ ਗਤੀਵਿਧੀਆਂ ਲਈ ਵਿਅਕਤੀਗਤ ਆਉਣ-ਜਾਣ 'ਤੇ ਪਾਬੰਦੀ ਹੋਵੇਗੀ।

ਇਨ੍ਹਾਂ ਹੁਕਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਅਤੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਬ-ਡਵੀਜ਼ਨ ਮੈਜਿਸਟਰੇਟ ਲਾਗੂ ਕਰਵਾਉਣਾ ਯਕੀਨ ਬਣਾਉਣਗੇ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.