ਇਸ ਦੇ ਨਾਲ ਹੀ ਅਧਿਆਪਕਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਸਰਕਾਰ 'ਤੇ ਭਰੋਸਾ ਨਹੀਂ ਰਿਹਾ ਹੈ, ਤੇ ਜੇਕਰ ਉਨ੍ਹਾਂ ਦੀ ਮੀਟਿੰਗ ਸਿੱਖਿਆ ਮੰਤਰੀ ਤੇ ਕੈਪਟਨ ਨਾਲ ਨਾ ਹੋਈ ਤਾਂ ਉਹ ਮੁੜ 17 ਜਾਂ 18 ਨੂੰ ਪ੍ਰਦਰਸ਼ਨ ਕਰਨਗੇ।
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਅਧਿਆਪਕਾਂ 'ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੌਰਾਨ ਕਈ ਅਧਿਆਪਕ ਜ਼ਖ਼ਮੀ ਹੋ ਗਏ ਸਨ।
ਅਧਿਆਪਕਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਉਨ੍ਹਾਂ ਨੇ ਅੱਜ ਮੁੜ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ 'ਤੇ ਪੁਲਿਸ ਪ੍ਰਸ਼ਾਸਨ ਨੇ ਡਾਂਗਾਂ ਵ੍ਹਰਾਈਆਂ ਅਤੇ ਪਾਣੀ ਦੀਆਂ ਵਾਛੜਾਂ ਕੀਤੀਆਂ ਗਈਆਂ। ਕਈ ਅਧਿਆਪਕ ਜ਼ਖ਼ਮੀ ਵੀ ਹੋ ਗਏ ਹਨ ਜੋ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ।
ਜ਼ਿਕਰਯੋਗ ਹੈ ਕਿ ਸਾਂਝੇ ਮੋਰਚੇ ਦੇ ਅਧਿਆਪਕ ਲੰਮੇ ਸਮੇਂ ਤੋਂ ਬਿਨਾਂ ਤਨਖ਼ਾਹ ਕਟੌਤੀ ਤੋਂ ਪੱਕੇ ਹੋਣ ਲਈ ਸੰਘਰਸ਼ ਕਰ ਰਹੇ ਹਨ ਜਿਸ ਦੇ ਚੱਲਦਿਆਂ ਅਧਿਆਪਕਾਂ ਨੇ ਅੱਜ ਪੱਕਾ ਮੋਰਚਾ ਪਟਿਆਲਾ ਵਿਖੇ ਲਗਾਇਆ ਸੀ।