ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਚੰਦੂਮਾਜਰਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਘੇਰਿਆ। ਚੰਦੂਮਾਜਰਾ ਨੇ ਕਿਹਾ ਕਿ ਇਕ ਪਾਸੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਧੱਕੇਸ਼ਾਹੀ ਕਰ ਹੀ ਰਹੀ ਹੈ ਦੂਜੇ ਪਾਸੇ ਸ਼ਹੀਦ ਹੋ ਰਹੇ ਕਿਸਾਨਾਂ ਦੀ ਸੂਬਾ ਸਰਕਾਰ ਕੋਈ ਮਦਦ ਵੀ ਨਹੀਂ ਕਰ ਰਹੀ ਹੈ।
ਕੈਪਟਨ ਸਰਕਾਰ ਦੇਵੇਂ ਕਿਸਾਨਾਂ ਨੂੰ ਮੁਆਵਜ਼ਾ
ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੀ ਕੋਈ ਸਹਾਇਤਾ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਮੰਗ ਕਰਦੇ ਹੋਏ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਹੋ ਰਹੇ ਕਿਸਾਨਾਂ ਦਾ ਕਰਜਾ ਮੁਆਫ ਕਰੇ ਅਤੇ ਨਾਲ ਹੀ 50 ਲੱਖ ਮੁਆਵਜ਼ਾ ਅਤੇ ਇੱਕ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਕਿਹਾ ਕਿ ਕੇਂਦਰ ਖਿਲਾਫ ਸੰਘਰਸ਼ ਕਰ ਰਹੇ ਕਿਸਾਨਾਂ ਰੋਜ਼ਾਨਾਂ ਹੀ ਸ਼ਹੀਦ ਹੋ ਰਹੇ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਕਿਸਾਨਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਦੇ ਰਹੀ ਹੈ।
ਇਹ ਵੀ ਪੜੋ: ਪੰਜਾਬ 'ਚ ਮੁੜ ਇੱਕ ਦਿਨ 'ਚ ਸਭ ਤੋਂ ਵੱਧ ਮਾਮਲੇ ਆਏ ਸਾਹਮਣੇ, ਮੌਤਾਂ 'ਚ ਵੀ ਵਾਧਾ
ਕੇਂਦਰ ਨੂੰ ਕਿਸਾਨਾਂ ਦੀ ਮੰਗ ਪੂਰੀ ਕਰਨੀ ਚਾਹੀਦੀ ਹੈ- ਚੰਦੂਮਾਜਰਾ
ਇਸ ਤੋਂ ਇਲਾਵਾ ਚੰਦੂਮਾਜਰਾ ਨੇ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਨੂੰ ਲੈ ਕੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਹਨ। ਪਰ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਨਹੀਂ ਛੱਡ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਜੇਕਰ ਕੇਂਦਰ ਨੇ ਕਿਸਾਨਾਂ ਦੀ ਮੰਗਾਂ ਨੂੰ ਪੂਰਾ ਨਾ ਕੀਤਾ ਤਾਂ ਇਹ ਸੰਘਰਸ਼ ਹੋਰ ਵੀ ਤੇਜ਼ ਹੋਵੇਗਾ।
ਕੇਂਦਰ ਕਿਸਾਨਾਂ ਵੱਲ ਧਿਆਨ ਨਹੀਂ ਦੇ ਰਹੀ ਹੈ-ਚੰਦੂਮਾਜਰਾ
ਚੰਦੂਮਾਜਰਾ ਨੇ ਕਿਹਾ ਕਿ ਇਸ ਸਮੇਂ ਮੁਖ ਮੁੱਦਾ ਕਿਸਾਨਾਂ ਦਾ ਹੈ ਜਿਸ ਵੱਲ ਕੇਂਦਰ ਦਾ ਬਿਲਕੁੱਲ ਵੀ ਧਿਆਨ ਨਹੀਂ ਹੈ। ਜੋ ਰਵੱਇਆ ਕੇਂਦਰ ਕਿਸਾਨਾਂ ਲਈ ਵਰਤ ਰਹੀ ਹੈ ਉਸਨੂੰ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ। ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਸੂਬਾ ਸਰਕਾਰ ਸ਼ਹੀਦ ਕਿਸਾਨਾਂ ਦਾ ਸਾਰਾ ਕਰਜਾ ਮੁਆਫ ਕਰੇ।