ਪਟਿਆਲਾ: ਪੰਜਾਬ ਵਿੱਚ ਦਿਨੋਂ-ਦਿਨ ਵੱਧ ਰਹੇ ਸੜਕੀ ਹਾਦਸਿਆਂ ਦੇ ਕਾਰਨ ਅਨੇਕਾਂ ਹੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਜਾ ਰਹੀਆਂ ਹਨ। ਨਾਭਾ ਬਲਾਕ ਦੇ ਪਿੰਡ ਮੰਡੌੜ ਦੇ ਰਹਿਣ ਵਾਲੇ 28 ਸਾਲਾ ਨੌਜਵਾਨ ਨਰਿੰਦਰ ਸਿੰਘ ਜੋ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਦੋ ਸਾਥੀਆਂ ਦੇ ਨਾਲ ਕੰਮ ਤੇ ਜਾ ਰਿਹਾ ਸੀ। ਜਿਸ ਦਾ ਗਰਿੱਡ ਚੌਕ ਨਜ਼ਦੀਕ ਕਾਰ ਦੇ ਨਾਲ ਟੱਕਰ ਹੋਣ ਤੋਂ ਬਾਅਦ ਬੱਸ ਦੇ ਨਾਲ ਟੱਕਰ ਹੋਣ ਕਾਰਨ ਨਰਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਉਸਦੇ ਦੋ ਸਾਥੀ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਏ। ਇਸ ਦਰਦਨਾਕ ਹਾਦਸੇ ਦੀ ਸਾਰੀ ਘਟਨਾ ਸੀਸੀਟੀਵੀ ਫੁਟੇਜ ਵਿੱਚ ਕੈਦ ਹੋ ਗਈ।
ਜਾਣਕਾਰੀ ਮੁਤਾਬਕ ਮ੍ਰਿਤਕ ਨਰਿੰਦਰ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਸੀ ਸਾਰੇ ਘਰ ਦਾ ਗੁਜ਼ਾਰਾ ਉਸਦੇ ਸਿਰ ਤੇ ਹੀ ਨਿਰਭਰ ਸੀ ਤੇ ਮ੍ਰਿਤਕ ਨਰਿੰਦਰ ਸਿੰਘ ਦੋ ਬੱਚੇ ਵੀ ਹਨ। ਇਸ ਮੌਕੇ ਮ੍ਰਿਤਕ ਨਰਿੰਦਰ ਸਿੰਘ ਦੇ ਦੋਸਤ ਕਿਹਾ ਕਿ ਤਿੰਨੋਂ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਨਾਭੇ ਜਸਪਾਲ ਕਾਲੋਨੀ ਵਿਚ ਕੰਮ ਤੇ ਆ ਰਹੇ ਸਨ ਜਿਸ ਦਾ ਗਰਿੱਡ ਚੌਕ ਨਜ਼ਦੀਕ ਹਾਦਸਾ ਵਾਪਰ ਗਿਆ, ਜਿਸ ਵਿੱਚ ਨਰਿੰਦਰ ਸਿੰਘ ਦੀ ਮੌਤ ਹੋ ਗਈ।
ਇਸ ਮੌਕੇ ਸਰਕਾਰੀ ਹਸਪਤਾਲ ਦੇ ਐਸਐਮਓ ਡਾ. ਦਲਬੀਰ ਕੌਰ ਕਿਹਾ ਕਿ ਸਾਡੇ ਕੋਲ ਸੜਕ ਹਾਦਸੇ ਦਾ ਕੇਸ ਆਇਆ ਹੈ ਜਿਸ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਨਾਲ ਦੋ ਨੌਜਵਾਨ ਜਿਨ੍ਹਾਂ ਵਿੱਚ ਇਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਅਤੇ ਤੀਸਰਾ ਨੌਜਵਾਨ ਦਾ ਨਾਭਾ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਹੈ।
ਇਸ ਮੌਕੇ ਪੁਲਿਸ ਦੇ ਜਾਂਚ ਅਧਿਕਾਰੀ ਸੁਖਦਰਸ਼ਨ ਸਿੰਘ ਕਿਹਾ ਕਿ ਅਸੀਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੋ ਜਾਂਚ ਦੇ ਵਿੱਚ ਦੋਸ਼ੀ ਪਾਇਆ ਗਿਆ, ਉਸਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਰਾਜੋਆਣਾ 'ਤੇ SC ਨੇ ਕੇਂਦਰ ਨੂੰ ਫ਼ੈਸਲਾ ਲੈਣ ਲਈ 6 ਹੋਰ ਹਫਤਿਆਂ ਦਾ ਦਿੱਤਾ ਸਮਾਂ