ਪਟਿਆਲਾ: ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਵਰਕਰਾਂ ਨਾਲ 2022 ਦੀਆਂ ਚੋਣਾਂ ਸਬੰਧੀ ਇੱਕ ਮੀਟਿੰਗ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਪਹਿਲਾਂ ਅਸੀਂ ਕਿਸਾਨੀ ਅੰਦੋਲਨ ਕਾਰਨ ਮੀਟਿੰਗਾਂ ਬੰਦ ਕੀਤੀਆਂ ਹੋਈਆਂ ਸਨ, ਪਰ ਹੁਣ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਸਾਨੂੰ ਮੁੜ ਮੀਟਿੰਗਾਂ ਕਰਨੀਆਂ ਪੈ ਰਹੀਆਂ ਹਨ। ਇਸ ਮੌਕੇ ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੀ ਹੈ ਜਿਹਨਾਂ ’ਚੋਂ ਇੱਕ ਵੀ ਪੂਰਾ ਨਹੀਂ ਹੋਵੇਗਾ। ਉਹਨਾਂ ਨੇ ਕਿਹਾ ਕਿ ਸਰਕਾਰ ਨੇ ਸੱਤਾ ’ਚ ਆਉਣ ਤੋਂ ਪਹਿਲਾਂ ਵੀ ਕਈ ਵਾਅਦੇ ਕੀਤੇ ਸਨ ਪਰ ਇੱਕ ਵੀ ਪੂਰਾ ਨਹੀਂ ਕੀਤਾ।
ਇਹ ਵੀ ਪੜੋ: ਦੀਪ ਸਿੱਧੂ ਦੇ ਭਰਾ ਨੇ ਮੋਦੀ ਸਰਕਾਰ ਨੂੰ ਖੂਨ ਨਾਲ ਲਿਖਿਆ ਪੱਤਰ
ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਕਿ ਸਾਡੀ ਪਾਰਟੀ 2022 ਦੀਆਂ ਚੋਣਾਂ ਸੂਬੇ ਭਰ ’ਚ ਲੜੇਗੀ ਤੇ ਜਿੱਤ ਵੀ ਹਾਸਲ ਕਰੇਗੀ। ਇਸ ਮੌਕੇ ਉਹਨਾਂ ਨੇ ਅਕਾਲੀ ਦਲ ਤੇ ਭਾਜਪਾ ’ਤੇ ਵੀ ਤਿੱਖੇ ਹਮਲੇ ਕੀਤੇ। ਉਹਨਾਂ ਨੇ ਕਿਹਾ ਕਿ ਸਾਡੀ ਪਾਰਟੀ ਕਿਸਾਨੀ ਹਮਾਇਤੀ ਹੈ ਜਦਕਿ ਕਾਂਗਰਸ ਤੇ ਭਾਜਪਾ ਕਿਸਾਨ ਵਿਰੋਧੀ ਹਨ।
ਇਹ ਵੀ ਪੜੋ: ਬਹਿਬਲ ਕਲਾਂ ਗੋਲੀਕਾਂਡ ਮਾਮਲਾ: ਫ਼ਰੀਦਕੋਟ ਦੀ ਅਦਾਲਤ ’ਚ ਹੋਈ ਸੁਣਵਾਈ