ਪਟਿਆਲਾ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ (Minister for Rural Development and Panchayats of Punjab) ਕੁਲਦੀਪ ਸਿੰਘ ਧਾਲੀਵਾਲ ਭੁੱਨਰਹੇੜੀ ਬਲਾਕ ਦੇ ਪਿੰਡ ਨੈਣ ਖੁਰਦ (Nain Khurd village of Bhunarheri block) ਪਹੁੰਚੇ, ਪਿਛਲੇ ਦਿਨੀਂ ਆਪਣੀ ਸਹਿਮਤੀ ਨਾਲ ਜੰਗਲਾਤ ਵਿਭਾਗ (Department of Forests) ਦੀ ਕਰੀਬ 43 ਏਕੜ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਛੱਡਣ ਵਾਲੇ ਪਰਿਵਾਰ ਦਾ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਵੱਲੋਂ ਮਾਤਾ ਪਰਮਿੰਦਰ ਕੌਰ ਦੀ ਝੋਲੀ ਕਣਕ ਦੇ ਦਾਣੇ ਪਾ ਕੇ ਰਵਾਇਤੀ ਢੰਗ ਨਾਲ ਧੰਨਵਾਦ ਕੀਤਾ।
ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ (Cabinet Minister Kuldeep Dhaliwal) ਨੇ ਰਵਾਇਤੀ ਢੰਗ ਨਾਲ ਪਰਿਵਾਰ ਦੀ ਬਜ਼ੁਰਗ ਔਰਤ ਦੀ ਝੋਲੀ 'ਚ ਕਣਕ ਪਾ ਕੇ ਪਰਮਾਤਮਾ ਕੋਲ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਵੀ ਕੀਤੀ। ਇਸ ਮੌਕੇ ਜ਼ਮੀਨ ਤੋਂ ਕਬਜ਼ਾ ਛੱਡਣ ਵਾਲੇ ਮਹਿਕ ਰਣਜੀਤ ਸਿੰਘ ਗਰੇਵਾਲ ਅਤੇ ਮੰਤਰੀ ਦੇ ਨਾਲ ਵਿਸ਼ੇਸ਼ ਤੌਰ 'ਤੇ ਪੁੱਜੇ ਬਲਤੇਜ ਪੰਨੂ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਵੱਲੋਂ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ, ''ਇਸ ਪਰਿਵਾਰ ਨੇ ਸਰਕਾਰ ਦੇ ਰਿਜਕ 'ਚ ਵਾਧੇ ਲਈ ਇਸ ਜ਼ਮੀਨ ਨੂੰ ਛੱਡਿਆ ਹੈ ਇਸ ਲਈ ਪੰਜਾਬ ਸਰਕਾਰ ਵੱਲੋਂ ਉਹ ਪਰਿਵਾਰ ਦੇ ਰਿਜਕ 'ਚ ਵਾਧੇ ਦੀ ਅਰਦਾਸ ਕਰਦੇ ਹੋਏ ਕਣਕ ਦੇ ਦਾਣੇ ਲੈ ਕੇ ਆਏ ਹਨ।''
ਇਸ ਤੋਂ ਮਗਰੋਂ ਕੁਲਦੀਪ ਧਾਲੀਵਾਲ ਨੇ ਉਜ ਜ਼ਮੀਨ ਦਾ ਵੀ ਦੌਰਾ ਕੀਤਾ, ਜਿੱਥੋਂ ਦਹਾਕਿਆਂ ਪੁਰਾਣਾ ਨਜਾਇਜ਼ ਕਬਜ਼ਾ ਵੀ ਛੁਡਵਾਇਆ ਗਿਆ ਹੈ, ਇੱਥੇ ਪੱਤਰਕਾਰਾਂ ਨਾਲ ਗ਼ੈਰ-ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ 'ਤੇ ਛੱਪੜਾਂ ਤੋਂ ਕਬਜ਼ੇ ਛੁਡਵਾਉਣ ਦੀ ਮੁਹਿੰਮ ਨੂੰ ਰਾਜ ਭਰ 'ਚ ਵੱਡਾ ਹੁੰਗਾਰਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਜ਼ਮੀਨਾਂ 'ਤੇ ਕੁਝ ਕਬਜ਼ੇ ਅਧਿਕਾਰੀਆਂ ਦੀ ਅਣਗਹਿਲੀ ਕਰਕੇ ਹੋਏ, ਕੁਝ ਵੋਟਾਂ ਦੀ ਗੰਧਲੀ ਸਿਆਸਤ ਕਰਕੇ ਅਤੇ ਬਾਕੀ ਸੀਨਾਜ਼ੋਰੀ ਨਾਲ ਪਰੰਤੂ ਹੁਣ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਦੀ ਸਰਕਾਰ ਦੀ ਮਜ਼ਬੂਤ ਇੱਛਾ ਸ਼ਕਤੀ ਕਰਕੇ ਸਾਰੇ ਨਜਾਇਜ਼ ਕਬਜ਼ੇ ਛੁਡਵਾ ਲਏ ਜਾਣਗੇ।
ਇੱਕ ਸਵਾਲ ਦੇ ਜਵਾਬ 'ਚ ਪੰਚਾਇਤ ਮੰਤਰੀ ਨੇ ਕਿਹਾ ਕਿ ਬਹੁਤੀਆਂ ਜ਼ਮੀਨਾਂ ਖੇਤੀਬਾੜੀ ਵਾਲੀਆਂ ਹਨ, ਜੋਕਿ ਖਾਲੀ ਕਰਵਾ ਕੇ ਖੁੱਲੀ ਬੋਲੀ ਤੇ ਪਾਰਦਰਸ਼ੀ ਢੰਗ ਨਾਲ ਠੇਕੇ 'ਤੇ ਦਿੱਤੀਆਂ ਜਾਣਗੀਆਂ ਜਦਕਿ ਅੰਮ੍ਰਿਤਸਰ, ਲੁਧਿਆਣਾ ਤੇ ਇੱਕ ਦੋ ਹੋਰ ਸ਼ਹਿਰਾਂ 'ਚ ਸਨਅਤੀ ਖੇਤਰ ਦੀਆਂ ਵੀ ਜ਼ਮੀਨਾਂ ਹਨ, ਜਿਨ੍ਹਾਂ 'ਤੇ ਸਨਅਤਾਂ ਲਾਈਆਂ ਜਾਣਗੀਆਂ। ਕੁਲਦੀਪ ਧਾਲੀਵਾਲ ਨੇ ਨਜਾਇਜ਼ ਕਾਬਜ਼ਕਾਰਾਂ ਨੂੰ ਅਪੀਲ ਕੀਤੀ ਕਿ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਉਹ ਖ਼ੁਦ ਹੀ ਅਜਿਹੇ ਕਬਜ਼ੇ ਛੱਡ ਦੇਣ ਪਰੰਤੂ ਅਜਿਹਾ ਨਾ ਹੋਣ 'ਤੇ ਪੰਜਾਬ ਸਰਕਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕਰੇਗੀ। ਉਨ੍ਹਾਂ ਨੇ ਹੋਰ ਕਿਹਾ ਕਿ ਜਿਹੜੀਆਂ ਜ਼ਮੀਨਾਂ ਦੇ ਕੇਸ ਅਦਾਲਤਾਂ 'ਚ ਚੱਲਦੇ ਹਨ, ਉਸ ਲਈ ਸੀਨੀਅਰ ਵਕੀਲਾਂ ਦੀਆਂ ਸੇਵਾਵਾਂ ਲੈਕੇ ਕੇਸ ਜਿੱਤੇ ਜਾਣਗੇ।
ਪਿੰਡਾਂ ਦੇ ਵਿਕਾਸ ਬਾਬਤ ਇੱਕ ਸਵਾਲ ਦਾ ਜਵਾਬ ਦਿੰਦਿਆਂ ਪੰਚਾਇਤ ਮੰਤਰੀ ਨੇ ਕਿਹਾ ਕਿ ਪਿੰਡਾਂ 'ਚ ਦੋ ਵੱਡੀਆਂ ਸਮੱਸਿਆਵਾਂ ਹਨ, ਪਹਿਲੀ ਪੀਣ ਵਾਲੇ ਸਾਫ਼ ਪਾਣੀ ਦੀ ਅਤੇ ਦੂਜੀ ਗੰਦੇ ਪਾਣੀ ਦੇ ਨਿਕਾਸ ਦੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਹੀ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੀ ਸਰਕਾਰ ਬਹੁਤ ਹੀ ਵਧੀਆ ਢੰਗ ਨਾਲ ਕਰੇਗੀ।
ਇਹ ਵੀ ਪੜ੍ਹੋ: ਸਿੱਖਿਆ ਮੰਤਰੀ ਦੇ ਘਰ ਅੱਗੇ ਹੁੰਦੇ ਪ੍ਰਦਰਸ਼ਨਾਂ ਨੇ ਤਪਾਏ ਗੁਆਂਢੀ ਤੇ ਦੁਕਾਨਦਾਰ