ETV Bharat / state

ਪਟਿਆਲਾ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 7, ਪ੍ਰਨੀਤ ਕੌਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

author img

By

Published : Apr 17, 2020, 5:49 PM IST

ਪਟਿਆਲਾ ਵਿੱਚ ਕੋਰੋਨਾ ਦੇ ਹੋਰ 3 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 7 ਹੋ ਗਈ ਹੈ। ਇਸੇ ਨੂੰ ਲੈ ਕੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਲੋਕਾਂ ਨੂੰ ਆਪਣੀ ਸਿਹਤ ਦਾ ਧਿਆਨ ਰੱਖਣ ਦੀ ਅਪੀਲ ਕੀਤੀ ਹੈ।

ਪਟਿਆਲੇ 'ਚ ਕੋਰੋਨਾ ਮਾਮਲਿਆਂ ਨੂੰ ਲੈ ਕੇ ਪ੍ਰਨੀਤ ਕੌਰ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਕੀਤੀ ਅਪੀਲ

ਪਟਿਆਲਾ : ਸ਼ਹਿਰ ਵਿੱਚ ਕੋਰੋਨਾ ਦਾ ਕਹਿਰ ਵੱਧਦਾ ਹੀ ਜਾ ਰਿਹਾ ਹੈ। ਪਟਿਆਲਾ ਸ਼ਹਿਰ ਵਿੱਚ ਬੀਤੀਂ ਕੱਲ੍ਹ ਕੋਰੋਨਾ ਵਾਇਰਸ ਦੇ 3 ਹੋਰ ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਤੁਹਾਨੂੰ ਦੱਸ ਦਈਏ ਕਿ ਪਟਿਆਲਾ ਸ਼ਹਿਰ ਵਿੱਚ ਹੁਣ ਕੁੱਲ 7 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।

ਇਸ ਸਬੰਧੀ ਲੋਕ ਸਭਾ ਤੋਂ ਮੈਂਬਰ ਪ੍ਰਨੀਤ ਕੌਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਵਿੱਚ ਕੋਰੋਨਾ ਦੇ ਮਾਮਲੇ ਵੱਧਦੇ ਜਾ ਰਹੇ ਹਨ, ਜਿਸ ਨੂੰ ਲੈ ਕੇ ਸਰਕਾਰ ਨੇ ਅੱਜ ਤੋਂ ਹੀ ਘਰ ਘਰ ਸਕਰੀਨਿੰਗ ਸ਼ੁਰੂ ਕਰ ਦਿੱਤੀ ਗਈ ਹੈ। ਸਾਰੇ ਸ਼ਹਿਰ ਨਿਵਾਸੀਆਂ ਨੂੰ ਕਿਸੀ ਵੀ ਲਾਗ ਤੋਂ ਬਚਾਅ ਲਈ ਉਨ੍ਹਾਂ ਦੀ ਜਾਂਚ ਕੀਤੀ ਜਾਵੇਗੀ।

ਵੇਖੋ ਵੀਡੀਓ।

ਪ੍ਰਨੀਤ ਕੌਰ ਨੇ ਪੰਜਾਬ ਵਾਸੀਆਂ ਨੂੰ ਆਪਣੀ ਸਿਹਤ ਦਾ ਪੂਰਾ ਧਿਆਨ ਰੱਖਣ ਲਈ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਅਧਿਕਾਰੀਆਂ ਨੇ ਜਿਹੜੇ ਪਟਿਆਲਾ ਵਿੱਚ ਨਵੇਂ ਮਾਮਲੇ ਆਏ ਸਨ, ਉਨ੍ਹਾਂ ਮਰੀਜ਼ਾਂ ਨੂੰ ਵੀ ਏਕਾਂਤਵਾਸ ਵਿੱਚ ਰੱਖ ਦਿੱਤਾ ਹੈ ਅਤੇ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਵੀ ਭਾਲ ਕੀਤੀ ਜਾ ਰਹੀ ਹੈ।

ਕਿਸਾਨਾਂ ਦੀਆਂ ਫ਼ਸਲਾਂ ਬਾਰੇ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਜਾਣ ਵੇਲੇ ਸਮਾਜਿਕ ਦੂਰੀ ਪ੍ਰੋਟੋਕੋਲ ਨੂੰ ਬਣਾਈ ਰੱਖਣ, ਲਗਾਤਾਰ ਹੱਥ ਧੋਣਾ ਅਤੇ ਮੂੰਹ ਨੂੰ ਢੱਕ ਕੇ ਰੱਖਣਾ ਵੀ ਯਕੀਨੀ ਬਣਾਉਣ। ਉਨ੍ਹਾਂ ਨਾਲ ਇਹ ਵੀ ਕਿਹਾ ਕਿ ਸਰਕਾਰ ਨੇ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਕਰ ਦਿੱਤੇ ਹਨ ਤੇ ਇਕੱਲੇ-ਇਕੱਲੇ ਕਿਸਾਨ ਦੀ ਫ਼ਸਲ ਦੀ ਖ਼ਰੀਦ ਕੀਤੀ ਜਾਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.