ETV Bharat / state

ਪਟਿਆਲਾ: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 522 ਨਵੇਂ ਮਾਮਲੇ - ਸਿਵਲ ਸਰਜਨ ਡਾ. ਸਤਿੰਦਰ ਸਿੰਘ

ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 522 ਨਵੇਂ ਕੋਵਿਡ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 29578 ਹੋ ਗਈ ਹੈ। ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 308 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 25513 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3365 ਹੈ। 6 ਹੋਰ ਕੋਵਿਡ ਪੌਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 705 ਹੋ ਗਈ ਹੈ।

ਫ਼ੋਟੋ
ਫ਼ੋਟੋ
author img

By

Published : Apr 24, 2021, 10:38 AM IST

ਪਟਿਆਲਾ: ਪਿਛਲੇ 24 ਘੰਟਿਆਂ ਵਿੱਚ ਪਟਿਆਲਾ ਵਿੱਚ 522 ਨਵੇਂ ਕੋਵਿਡ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਸ ਨਾਲ ਜ਼ਿਲ੍ਹੇ ਵਿੱਚ ਕੋਵਿਡ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ 29578 ਹੋ ਗਈ ਹੈ। ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 308 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ। ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 25513 ਹੋ ਗਈ ਹੈ। ਜ਼ਿਲ੍ਹੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 3365 ਹੈ। 6 ਹੋਰ ਕੋਵਿਡ ਪੌਜ਼ੀਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਮੌਤਾਂ ਦੀ ਗਿਣਤੀ 705 ਹੋ ਗਈ ਹੈ।

ਵੇਖੋ ਵੀਡੀਓ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਪੌਜ਼ੀਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 522 ਕੇਸਾਂ ਵਿੱਚੋਂ ਪਟਿਆਲਾ ਸ਼ਹਿਰ ਤੋਂ 326, ਨਾਭਾ ਤੋਂ 24, ਸਮਾਣਾ ਤੋਂ 8, ਰਾਜਪੁਰਾ ਤੋਂ 58, ਬਲਾਕ ਭਾਦਸੋ ਤੋਂ 27, ਬਲਾਕ ਕੌਲੀ ਤੋਂ 22, ਬਲਾਕ ਕਾਲੋਮਾਜਰਾ ਤੋਂ 14, ਬਲਾਕ ਹਰਪਾਲਪੁਰ ਤੋਂ 16, ਬਲਾਕ ਦੁਧਣਸਾਧਾਂ ਤੋ 12 ਅਤੇ ਬਲਾਕ ਸ਼ੁਤਰਾਣਾ ਤੋਂ 14 ਕੇਸ ਰਿਪੋਰਟ ਹੋਏ ਹਨ। ਇਨ੍ਹਾਂ ਕੇਸਾਂ ਵਿੱਚੋਂ 45 ਪੌਜ਼ੀਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਅਤੇ 477 ਓ.ਪੀ.ਡੀ. ਵਿੱਚ ਆਏ ਨਵੇਂ ਫੱਲੂ ਅਤੇ ਬਗੈਰ ਫੱਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ਵਿੱਚੋਂ ਆਏ ਪੌਜ਼ੀਟਿਵ ਮਰੀਜ਼ ਸ਼ਾਮਲ ਹਨ।

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਜ਼ਿਲ੍ਹੇ ਵਿੱਚ ਕੋਵਿਡ ਦੇ ਵੱਧਦੇ ਹੋਏ ਦਾਖਲਿਆਂ ਦੀ ਸਥਿਤੀ ਨੂੰ ਦੇਖਦੇ ਹੋਏ ਗੰਭੀਰ ਮਰੀਜ਼ਾਂ ਨੂੰ ਹਸਪਤਾਲਾ ਵਿੱਚ ਦਾਖਲ਼ੇ ਲਈ ਕੋਈ ਪ੍ਰੇਸ਼ਾਨੀ ਨਾ ਹੋਏ ,ਇਸ ਲਈ ਸਰਕਾਰੀ ਅਤੇ ਪ੍ਰਮਾਣਿਤ ਪ੍ਰਾਈਵੇਟ ਹਸਪਤਾਲਾਂ ਵਿਚ ਲੋੜ ਮੁਤਾਬਕ ਬੈਡਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਕਿ ਆਕਸੀਜਨ ਦੀ ੳਪਲਬਤਾ ਅਤੇ ਸਖਤ ਨਿਗਰਾਨੀ ਰੱਖੀ ਜਾ ਰਹੀ ਹੈ।

ਇਸ ਤੋਂ ਇਲਾਵਾ ਆਮ ਜਨਤਾ ਜ਼ਿਲ੍ਹੇ ਦੇ ਕੋਵਿਡ ਹਸਪਤਾਲਾਂ ਵਿੱਚ ਖਾਲੀ ਬੈਡਾ ਦੀ ਸਥਿਤੀ ਬਾਰੇ ਹੈਲਪਲਾਈਨ ਨੰਬਰ 104 ਜਾਂ ਜ਼ਿਲ੍ਹਾ ਪ੍ਰਬੰਧਕੀ ਦਫ਼ਤਰ ਦੇ ਹੈਲਪ ਲਾਈਨ ਨੰਬਰ 0175-2350550 ਤੋਂ ਵੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆ ਰਿਹਾ ਹੈ ਕਿ ਕੁਝ ਲੋਕਾਂ ਵੱਲੋਂ ਕਈ ਵਾਰੀ ਕੋਵਿਡ ਟੈਸਟਿੰਗ ਸਮੇਂ ਆਪਣਾ ਪਤਾ/ ਮੋਬਾਇਲ ਨੰਬਰ ਬਾਰੇ ਗ਼ਲਤ ਜਾਣਕਾਰੀ ਦਿੱਤੀ ਜਾਂਦੀ ਹੈ ਜਿਸ ਨਾਲ ਕੋਵਿਡ ਪੌਜ਼ੀਟਿਵ ਆਉਣ ਉੱਤੇ ਅਜਿਹੇ ਮਰੀਜ਼ ਨੂੰ ਲੱਭਣਾ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਟੈਸਟਿੰਗ ਸਮੇਂ ਆਪਣਾ ਪਤਾ ਸਹੀ ਦੱਸਣ।

ETV Bharat Logo

Copyright © 2025 Ushodaya Enterprises Pvt. Ltd., All Rights Reserved.