ETV Bharat / state

Patiala:ਕਿਸਾਨਾਂ ਨੇ ਬਿਜਲੀ ਬੋਰਡ ਦੇ ਦਫ਼ਤਰ ਦਾ ਕੀਤਾ ਘਿਰਾਉ - ਬਿਜਲੀ ਬੋਰਡ ਮੈਨੇਜਮੈਂਟ

ਪਟਿਆਲਾ ਵਿਚ ਕਿਸਾਨਾਂ ਨੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਬਿਜਲੀ ਬੋਰਡ (Power Board) ਦੇ ਮੁੱਖ ਦਫ਼ਤਰ ਦਾ ਘਿਰਾਉ ਕੀਤਾ ਹੈ।ਕਿਸਾਨਾਂ ਦੀ ਮੰਗ ਹੈ ਕਿ 8 ਘੰਟੇ ਬਿਜਲੀ ਅਤੇ ਘਰਾਂ ਦੀ 24 ਘੰਟੇ (Hours) ਬਿਜਲੀ ਦਿੱਤੀ ਜਾਵੇ।

Patiala:ਕਿਸਾਨਾਂ ਨੇ ਬਿਜਲੀ ਬੋਰਡ ਦੇ ਦਫ਼ਤਰ ਦਾ ਕੀਤਾ ਘਿਰਾਉ

author img

By

Published : Jul 5, 2021, 4:01 PM IST

ਪਟਿਆਲਾ:ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਤਰਫ ਤੋਂ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਨੂੰ ਲੈ ਕੇ ਬਿਜਲੀ ਬੋਰਡ (Power Board) ਪਟਿਆਲਾ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਗਿਆ ਹੈ।ਇਸ ਮੌਕੇ ਕ੍ਰਾਂਤੀਕਾਰੀ ਕਿਸਾਨਾਂ ਨੇ ਬਿਜਲੀ ਬੋਰਡ ਮੈਨੇਜਮੈਂਟ ਅਤੇ ਕੈਪਟਨ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੇ ਮੰਗ ਕੀਤੀ ਕਿ ਸਾਨੂੰ ਮੋਟਰਾਂ ਦੇ ਉੱਤੇ 8 ਘੰਟੇ ਬਿਜਲੀ ਅਤੇ ਘਰਾਂ ਦੇ ਵਿੱਚ 24 ਘੰਟੇ (hours) ਬਿਜਲੀ ਦਿੱਤੀ ਜਾਵੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੇਕਰ ਜਲਦ ਤੋਂ ਜਲਦ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਅਣਮਿੱਥੇ ਸਮੇਂ ਲਈ ਧਰਨਾ ਦਿੱਤਾ ਜਾਵੇਗਾ।

Patiala:ਕਿਸਾਨਾਂ ਨੇ ਬਿਜਲੀ ਬੋਰਡ ਦੇ ਦਫ਼ਤਰ ਦਾ ਕੀਤਾ ਘਿਰਾਉ

ਕਿਸਾਨ ਆਗੂ ਗੁਰਨਾਮ ਸਿੰਘ ਨੇ ਆਖਿਆ ਕਿ ਸਾਨੂੰ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਜਲੀ ਦੀ ਸਮੱਸਿਆਂ (Power Problems)ਆ ਰਹੀ ਹੈ। ਜਿਸ ਕਰਕੇ ਅਸੀਂ ਖੇਤਾਂ ਦੇ ਵਿੱਚ ਕੰਮ ਨਹੀਂ ਕਰ ਰਹੇ ਹਾਂ ਅਤੇ ਘਰਾਂ ਦੇ ਵਿੱਚ ਸਾਡੇ ਬੱਚੇ ਬਹੁਤ ਹੀ ਪਰੇਸ਼ਾਨ ਹਨ।ਸਾਡੀ ਮੰਗ ਹੈ ਕਿ ਖੇਤਾਂ ਦੇ ਉੱਤੇ ਕੰਮ ਕਰਨ ਲਈ ਸਾਨੂੰ 8 ਘੰਟੇ ਬਿਜਲੀ ਦਿੱਤੀ ਜਾਵੇ ਅਤੇ ਨਾਲ ਹੀ ਘਰਾਂ ਦੇ ਵਿੱਚ ਸਾਨੂੰ 24 ਘੰਟੇ ਬਿਜਲੀ ਦਿੱਤੀ ਜਾਵੇ।

ਕਿਸਾਨ ਆਗੂ ਕੁਲਦੀਪ ਕੌਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਵੱਡੇ ਵੱਡੇ ਵਾਅਦੇ ਕੀਤੇ ਸੀ ਕਿ ਉਹ ਖੇਤਾਂ ਦੇ ਉੱਤੇ 8 ਘੰਟੇ ਬਿਜਲੀ ਦਿੱਤੀ ਜਾਵੇਗੀ ਅਤੇ ਘਰਾਂ ਦੇ ਵਿੱਚ 24 ਘੰਟੇ ਬਿਜਲੀ ਦਿੱਤੀ ਜਾਵੇਗੀ ਪਰ ਇਸ ਤਰ੍ਹਾਂ ਦਾ ਕੁਝ ਵੀ ਨਹੀਂ ਹੈ। ਸਰਕਾਰ ਵੱਲੋਂ ਲੰਬੇ ਲੰਬੇ ਕੱਟ ਲਗਾਏ ਜਾ ਰਹੇ ਹਨ।

ਇਹ ਵੀ ਪੜੋ:ਹਾਈਕੋਰਟ ਵਲੋਂ ਐੱਸਐੱਸਪੀ ਚੰਡੀਗੜ੍ਹ ਨੂੰ ਨਬਾਲਗ ਕੁੜੀ ਦੀ ਕਸਟਡੀ ਲੈਣ ਦੇ ਨਿਰਦੇਸ਼

ETV Bharat Logo

Copyright © 2025 Ushodaya Enterprises Pvt. Ltd., All Rights Reserved.