ਪਟਿਆਲਾ: ਨਹਿਰੂ ਪਾਰਕ ਦੇ ਨਜ਼ਦੀਕ ਮੰਦਿਰ ਵਿਖੇ ਬੂਟੇ ਲਗਾਉਣ ਦੇ ਲਈ ਪਹੁੰਚੇ ਬੀਜੇਪੀ (BJP) ਦੇ ਆਗੂ ਹਰਿੰਦਰ ਕੋਹਲੀ ਦਾ ਕਿਸਾਨਾਂ ਵੱਲੋਂ ਘਿਰਾਉ ਕੀਤਾ ਗਿਆ।ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬੀਜੇਪੀ ਆਗੂ ਹਰਿੰਦਰ ਕੋਹਲੀ ਦਾ ਘਿਰਾਉ ਕੀਤਾ ਗਿਆ ਹੈ ਕਿਉਂਕਿ ਜਥੇਬੰਦੀ ਵੱਲੋਂ ਪਿੰਡ ਵਿਚ ਬੀਜੇਪੀ ਦੇ ਵਰਕਰਾਂ ਦੇ ਆਉਣ ਉਤੇ ਰੋਕ ਲਗਾਈ ਹੋਈ ਹੈ।
ਕ੍ਰਾਂਤੀਕਾਰੀ ਕਿਸਾਨ ਜਥੇਬੰਦੀ (Farmers' Organization) ਦੀ ਮਹਿਲਾ ਵਿੰਗ ਦਾ ਪ੍ਰਧਾਨ ਜਸਵਿੰਦਰ ਕੌਰ ਦਾ ਕਹਿਣਾ ਹੈ ਕਿ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਦਾ ਅਸੀਂ ਵਿਰੋਧ ਕਰਾਂਗੇ ਕਿਉਂਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਅਪੀਲ ਕੀਤੀ ਗਈ ਹੈ ਕਿ ਪਿੰਡਾਂ ਵਿਚ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਵਰਕਰ ਨੂੰ ਨਾ ਆਉਣ ਦਿੱਤਾ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਸਾਡੇ ਪਿੰਡਾਂ ਵਿਚ ਕਿਸੇ ਵੀ ਰਾਜਨੀਤਿਕ ਪਾਰਟੀ ਦਾ ਕੋਈ ਵੀ ਮੈਂਬਰ ਨਾ ਆਵੇ।ਜੇਕਰ ਕਿਸੇ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸਦਾ ਜ਼ਿੰਮੇਵਾਰ ਉਹ ਖੁਦ ਹੋਵੇਗਾ।
ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬੀਜੇਪੀ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਕੋਹਲੀ ਵੱਲੋਂ ਕਦੇ ਮਾਸਕ ਵੰਡਣ ਦੇ ਬਹਾਨੇ ਕਦੇ ਉਹ ਬੂਟੇ ਲਗਾਉਣ ਦੇ ਬਹਾਨੇ ਆ ਜਾਂਦਾ ਹੈ ਇਸ ਕਰਕੇ ਇਸ ਦਾ ਕਿਸਾਨਾਂ ਵੱਲੋਂ ਘਿਰਾਉ ਕੀਤਾ ਜਾਂਦਾ ਹੈ।ਕਿਸਾਨ ਆਗੂਆਂ ਨੇ ਵਿਰੋਧ ਕਰਦੇ ਹੋਏ ਕਿਹਾ ਹੈ ਕਿ ਕੋਈ ਵੀ ਰਾਜਨੀਤਿਕ ਪਾਰਟੀ ਦਾ ਵਰਕਰ ਪਿੰਡ ਵਿਚ ਨਾ ਆਵੇ।