ਪਟਿਆਲਾ: ਪਟਿਆਲਾ ਦੀ ਸੈਂਟਰਲ ਸਟੇਟ ਲਾਇਬ੍ਰੇਰੀ ਵਿਖੇ ਅੱਜ ਸ਼ਨੀਵਾਰ ਨੂੰ 'ਪਟਿਆਲਾ ਲਿਟਰੇਚਰ ਫੈਸਟੀਵਲ' ਤਹਿਤ ਵਿਰਾਸਤੀ ਰੌਣਕਾਂ ਲੱਗੀਆਂ। ਇਸ ਦੌਰਾਨ ਹੀ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਸਿੰਘ ਜੋੜੇਮਾਜਰਾ ਅਤੇ ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਇਸ ਦੌਰਾਨ ਹੀ ਮੰਤਰੀ ਚੇਤਨ ਸਿੰਘ ਸਿੰਘ ਜੋੜੇਮਾਜਰਾ, ਹਰਮੀਤ ਸਿੰਘ ਪਠਾਣਮਾਜਰਾ, ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਦੀ ਸੈਂਟਰਲ ਸਟੇਟ ਲਾਇਬ੍ਰੇਰੀ ਨੂੰ ਪੰਜਾਬ ਸਰਕਾਰ ਵੱਲੋਂ ਸੰਭਾਲਿਆ ਜਾਵੇਗਾ। ਜੋ ਕਿ ਪਿਛਲੀਆਂ ਸਰਕਾਰਾਂ ਵੱਲੋਂ ਅੱਖੋਂ ਪਰੋਖੇ ਕੀਤਾ ਗਿਆ ਸੀ।
ਸੈਂਟਰ ਲਾਇਬ੍ਰੇਰੀ ਸਾਡੇ ਪਟਿਆਲਾ ਸ਼ਹਿਰ ਦਾ ਤਾਜ:- ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਪਟਿਆਲਾ ਦੀ ਸੈਂਟਰਲ ਸਟੇਟ ਲਾਇਬ੍ਰੇਰੀ ਸਾਡੀ ਵਿਰਾਸਤ ਹੈ, ਪੂੰਜੀ ਦੀ ਜਾਣਕਾਰੀ ਮਹੱਤਵਪੂਰਨ ਹੈ। ਇਤਿਹਾਸ ਵਿਰਾਸਤੀ ਚੀਜਾਂ ਸਾਨੂੰ ਬਹੁਤ ਕੁੱਝ ਸਿੱਖਣ ਬਾਰੇ ਦੱਸਦੀਆਂ ਨੇ ਅਤੇ ਸੈਂਟਰ ਲਾਇਬ੍ਰੇਰੀ ਸਾਡੇ ਪਟਿਆਲਾ ਸ਼ਹਿਰ ਦਾ ਤਾਜ ਹੈ।
ਸੈਂਟਰਲ ਸਟੇਟ ਲਾਇਬ੍ਰੇਰੀ ਲਈ 8.26 ਕਰੋੜ ਰੁਪਏ ਮਨਜ਼ੂਰ:- ਉੱਥੇ ਹੀ ਇਸ ਦੌਰਾਨ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਸਿੰਘ ਜੋੜੇਮਾਜਰਾ ਨੇ ਗੱਲਬਾਤ ਕਰਦਿਆ ਕਿਹਾ ਕਿ ਅੱਜ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੇ ਪਟਿਆਲਾ ਦੀ ਸੈਂਟਰਲ ਸਟੇਟ ਲਾਇਬ੍ਰੇਰੀ ਵਿੱਚ ਪਏ ਅਨਮੁੱਲ ਖ਼ਜ਼ਾਨੇ ਦੇ ਡਿਜ਼ੀਟਲਾਈਜੇਸ਼ਨ ਲਈ 8.26 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਇਸ ਦੌਰਾਨ ਹੀ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਉੱਤੇ ਤੰਜ਼ ਕੱਸਦਿਆ ਕਿਹਾ ਕਿ ਦੁੱਖ ਵਾਲੀ ਗੱਲ ਹੈ ਕਿ ਜਿਨ੍ਹਾਂ ਦੇ ਬਜ਼ੁਰਗਾਂ ਤੇ ਪਟਿਆਲਾ ਸਹਿਰ ਵੱਸਿਆ ਹੈ ਉਨ੍ਹਾਂ ਨੇ ਆਪਣੇ ਰਾਜ ਦੌਰਾਨ ਪਟਿਆਲਾ ਦੀ ਸੈਂਟਰਲ ਸਟੇਟ ਲਾਇਬ੍ਰੇਰੀ ਦੀ ਸੰਭਾਲ ਨਹੀਂ ਕੀਤੀ।