ਪਟਿਆਲਾ:ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਇੱਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ, ਐੱਨ.ਕੇ ਸ਼ਰਮਾ ਸਮੇਤ ਅਕਾਲੀ ਦਲ ਦੀ ਲੀਡਰਸ਼ਿਪ ਮੌਜੂਦ ਰਹੀ। ਇਸ ਮੌਕੇ ਅਕਾਲੀ ਦਲ ਦੇ ਇਨ੍ਹਾਂ ਆਗੂਆਂ ਵੱਲੋਂ ਪੰਜਾਬ ਸਰਕਾਰ ‘ਤੇ ਜਮ ਕੇ ਨਿਸ਼ਾਨੇ ਸਾਧੇ ਗਏ। ਅਕਾਲੀ ਦਲ ਦਾ ਕਹਿਣਾ ਹੈ, ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ। ਉਨ੍ਹਾਂ ਵਿੱਚੋਂ ਇੱਕ ਵੀ ਵਾਅਦਾ ਪੂਰਾ ਨਹੀਂ ਹੋਇਆ।
ਅਕਾਲੀ ਦਲ ਦਾ ਕਹਿਣਾ ਹੈ, ਕਿ ਅੱਜ ਪੰਜਾਬ ਦੇ ਨੌਜਵਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਘਰ-ਘਰ ਨੌਕਰੀ ਵਾਲਾ ਵਾਅਦੇ ਬਾਰੇ ਪੁੱਛਦੇ ਹਨ, ਕਿਸਾਨ ਪੂਰਨ ਕਰਜ਼ ਮੁਆਫੀ ਬਾਰੇ ਪੁੱਛਦੇ ਹਨ, ਕੱਚੇ ਮੁਲਾਜ਼ਮ ਆਪਣੀ ਪੱਕੀ ਨੌਕਰੀ ਬਾਰੇ ਪੁੱਛਦੇ ਹਨ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੇ ਵਾਅਦਿਆ ਦਾ ਕੋਈ ਉੱਤਰ ਨਹੀਂ ਦੇ ਰਹੇ।
ਡੇਰਾਬਸੀ ਤੋਂ ਵਿਧਾਇਕ ਐੱਨ.ਕੇ ਸ਼ਰਮਾ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਜਮ ਕੇ ਨਿਸ਼ਾਨੇ ਸਾਧੇ, ਉਨ੍ਹਾਂ ਕਿਹਾ ਕਿ ਸਿੱਧੂ ਦੇ ਪ੍ਰਧਾਨ ਬਣਨ ਨਾਲ ਨਾ ਤਾਂ ਕਾਂਗਰਸ ਤੇ ਨਾ ਹੀ ਪੰਜਾਬ ਨੂੰ ਕੋਈ ਫਾਇਦਾ ਹੋਣਾ ਹੈ। ਉਨ੍ਹਾਂ ਨੇ ਕਿਹਾ, ਕਾਂਗਰਸ ਦੀ ਸਰਕਾਰ ਵਿੱਚ ਸਭ ਤੋਂ ਵੱਧ ਭ੍ਰਿਸ਼ਟਾਚਾਰ ਨਵਜੋਤ ਸਿੰਘ ਸਿੱਧੂ ਦੇ ਮਹਿਕੇ ਵਿੱਚ ਹੋਇਆ ਹੈ।
ਅਕਾਲੀ ਵਿਧਾਇਕ ਐੱਨ.ਕੇ ਸ਼ਰਮਾ ਨੇ ਕਿਹਾ, ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਲਈ ਪੰਜਾਬ ਦੇ ਲੋਕ ਬਹੁਤ ਕਹਾਲੇ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕ ਜਾਣਦੇ ਹਨ, ਕਿ ਜੇਕਰ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਮੁੱਖ ਮੰਤਰੀ ਹੋਵੇਗਾ, ਤਾਂ ਇੱਕ ਵਧੀਆਂ ਪੰਜਾਬ ਦੀ ਸਿਰਜਨਾ ਕਰ ਸਕਦਾ ਹੈ।