ETV Bharat / state

ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੇ ਨਾਲ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਗੁਰਦੁਆਰਾ ਦੁੱਖ ਨਿਵਾਰਨ 'ਚ ਕੀਤਾ ਜਾਵੇਗਾ ਕੁਆਰੰਟੀਨ - Nanded Sahib

ਨਾਂਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂਆਂ ਨੂੰ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਮਾਤਾ ਨਾਨਕੀ ਸਰਾਂ 'ਚ ਕੁਆਰੰਟੀਨ ਕੀਤਾ ਜਾਵੇਗਾ, ਜਿਸ ਦਾ ਦੌਰਾ ਡਿਪਟੀ ਕਮਿਸ਼ਨਰ ਨੇ ਕੀਤਾ।

ਫ਼ੋਟੋ
ਫ਼ੋਟੋ
author img

By

Published : May 3, 2020, 10:57 AM IST

ਪਟਿਆਲਾ: ਨਾਂਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂਆਂ ਨੂੰ ਪਟਿਆਲਾ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਮਾਤਾ ਨਾਨਕੀ ਸਰਾਂ 'ਚ ਕੁਆਰੰਟੀਨ ਕੀਤਾ ਜਾਵੇਗਾ, ਜਿਸ ਦਾ ਦੌਰਾ ਡਿਪਟੀ ਕਮਿਸ਼ਨਰ ਨੇ ਕੀਤਾ ਤੇ ਦੌਰੇ ਦੌਰਾਨ ਸ਼ਰਧਾਲੂਆਂ ਲਈ ਗੁਰਦੁਆਰਾ ਸਾਹਿਬ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਵੀਡੀਓ

ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਦੱਸਿਆ ਕਿ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ 'ਚ ਨਾਂਦੇੜ ਸਾਹਿਬ ਤੋਂ ਆਏ ਸ਼ਰਧਾਲੂਆਂ ਦੇ ਨਾਲ ਪਟਿਆਲਾ 'ਚ ਪੌਜ਼ੀਟਿਵ ਆਏ 21 ਮਰੀਜ਼ਾਂ ਨੂੰ ਰੱਖਿਆ ਜਾਵੇਗਾ। ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਨਾਂਦੇੜ ਸਾਹਿਬ ਤੋਂ ਪਰਤੇ ਸਾਰੇ ਸ਼ਰਧਾਲੂਆਂ ਪ੍ਰਤੀ ਕਿਸੇ ਤਰ੍ਹਾਂ ਦਾ ਸ਼ੰਕਾ ਆਪਣੇ ਮਨਾਂ ਵਿੱਚ ਨਹੀਂ ਲਿਆਉਣਾ ਲਈ ਕਿਹਾ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਲੜਣ ਲਈ ਸੂਬਾ ਸਰਕਾਰ ਵੱਲੋਂ ਜਾਰੀ ਹੋਈ ਹਿਦਾਇਤਾਂ ਦੀ ਪਾਲਣਾ ਕਰਨੀ ਹੈ।

ਇਹ ਵੀ ਪੜ੍ਹੋ:ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਬੇਰੀ 'ਚੋਂ ਖ਼ੂਨ ਨਿਕਲਣ ਦੀ ਫੈਲਾਈ ਜਾ ਰਹੀਆ ਅਫ਼ਵਾਹ

ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਠਹਿਰਾਏ ਸ਼ਰਧਾਲੂਆਂ ਦੀ ਸਿਹਤ ਜਾਂਚ ਲਈ ਸਿਹਤ ਵਿਭਾਗ ਵੱਲੋਂ ਡਾਕਟਰਾਂ ਦੀ ਟੀਮ, ਪੁਲਿਸ ਵੱਲੋਂ ਸੁਰੱਖਿਆ ਅਤੇ ਨਗਰ ਨਿਗਮ ਵੱਲੋਂ ਸਫ਼ਾਈ ਅਤੇ ਸੈਨੇਟਾਈਜੇਸ਼ਨ ਦੇ ਵੀ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਇੱਕ ਸੈਕਟਰ ਮੈਜਿਸਟਰੇਟ ਵੀ ਤਾਇਨਾਤ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.