ਪਟਿਆਲਾ: ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਹੱਥ ਲੱਗੀ ਜਦ ਉਨ੍ਹਾਂ ਤੇਜ਼ਧਾਰ ਹਥਿਆਰਾਂ ਨਾਲ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕੀਤਾ। ਇਸਦੇ ਨਾਲ ਹੀ ਪੁਲਿਸ ਨੇ ਗਿਰੋਹ ਤੋਂ ਤੇਜ਼ਧਾਰ ਹਥਿਆਰ ਅਤੇ 315 ਬੋਰ ਦੀ ਇੱਕ ਦੇਸੀ ਪਿਸਤੌਲ ਵੀ ਜ਼ਬਤ ਕੀਤੀ। ਹਥਿਆਰਾਂ ਦੇ ਨਾਲ ਨਾਲ ਪੁਲਿਸ ਨੇ ਚੋਰ ਗਿਰੋਹ ਤੋਂ ਇੱਕ ਮੋਟਰਸਾਈਕਲ ਅਤੇ ਇੱਕ ਐਕਟਿਵਾ ਬਰਾਮਦ ਕੀਤੀ ਹੈ।
ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਗਿਰੋਹ ਦੇ 9 ਮੈਂਬਰ ਹਨ, ਜਿਨ੍ਹਾਂ ਵਿੱਚੋਂ 6 ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਹੁਣ ਤੱਕ ਇਹ ਗਿਰੋਹ 40 ਵਾਰਦਾਤਾਂ ਨੂੰ ਅੰਜਾਮ ਦੇ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਦ ਲੋਕ ਸਵੇਰੇ ਹੀ ਮੰਡੀ ਜਾਂਦੇ ਸਨ ਜਾਂ ਸਵੇਰੇ ਕੰਮ ਤੇ ਜਾਂਦੇ ਸਨ, ਉਸ ਵਖਤ ਇਹ ਗਿਰੋਹ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ।
ਕਈ ਵਾਰ ਉਨ੍ਹਾਂ ਨਾਲ ਲੋਕਾਂ ਨਾਲ ਝੜਪ ਹੋ ਜਾਂਦੀ ਸੀ, ਜਿਸ ਕਾਰਨ ਉਨ੍ਹਾਂ ਨੇ ਤੇਜ਼ਧਾਰ ਹਥਿਆਰ ਰੱਖਣੇ ਸ਼ੁਰੂ ਕਰ ਦਿੱਤੇ ਸਨ ਅਤੇ ਇਸ ਤੋਂ ਬਾਅਦ ਉਹ 6 ਜੁਰਮ ਕਰ ਰਹੇ ਸਨ। ਉਨ੍ਹਾਂ ਵਿੱਚੋਂ ਦੋ ਅਪਰਾਧੀ ਆਈਟੀਆਈ ਕਰ ਰਹੇ ਹਨ। ਇਨ੍ਹਾਂ ਅਪਰਾਧੀਆਂ ਨੇ 10 ਵਾਰਦਾਤਾਂ ਵਿੱਚ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਪਰ ਲੋਕ ਖੁਸ਼ਕਿਸਮਤ ਨਾਲ ਬਚ ਗਏ ਸਨ।
ਪੁਲਿਸ ਨੇ ਮੁਲਜ਼ਮਾ ਨੂੰ ਹਿਰਾਸਤ ਵਿੱਚ ਲੈਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਜਾਰੀ ਹੈ