ਪਟਿਆਲਾ: ਜ਼ਿਲ੍ਹੇ ਦੇ ਖੰਡਾ ਚੌਕ ਵਿੱਚ ਮਾਸਟਰ ਅਤੇ ਮੋਟੀਵੇਟਰ ਯੂਨੀਅਨ ਦੇ ਮੁਲਾਜ਼ਮਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜਦੋਂ ਉਹ ਖੰਡਾ ਚੌਕ ਤੋਂ ਰੋਸ ਪ੍ਰਦਰਸ਼ਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਹਿਲ ਨੂੰ ਘੇਰਨ ਲਈ ਅੱਗੇ ਵੱਧੇ ਤਾਂ ਪਲਿਸ ਵੱਲੋਂ ਪੋਲੋ ਗਰਾਉਂਡ ਦੇ ਸਾਹਮਣੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ ਗਿਆ।
ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਮੌਜੂਦ ਸੀ ਤੇ ਬੈਰੀਗੇਟ ਲੱਗੇ ਹੋਏ ਸਨ। ਕੁੱਝ ਦੇਰ ਤੱਕ ਪੁਲਿਸ ਨਾਲ ਪ੍ਰਦਰਸ਼ਨਕਾਰੀਆਂ ਦੀ ਧੱਕਾਮੁਕੀ ਹੋਈ ਤੇ ਪ੍ਰਦਸ਼ਰਨਕਾਰੀ ਉੱਥੇ ਹੀ ਬੈਠ ਗਏ। ਧਰਨਾ ਦੇਣ ਲਈ ਆਏ ਪ੍ਰਦਰਸ਼ਨਕਾਰੀਆਂ ਨੂੰ ਐਸਡੀਐਮ ਨੇ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਭਲਕੇ ਮੀਟਿੰਗ ਕਰਵਾ ਦਿੱਤੀ ਜਾਵੇਗੀ ਪਰ ਪ੍ਰਦਰਸ਼ਨਕਾਰੀ ਸਹਿਮਤ ਨਹੀਂ ਹੋਏ।
ਇਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ ਤੇ ਕੁਝ ਨੂੰ ਆਪਣੀ ਗ੍ਰਿਫ਼ਤ ਵਿੱਚ ਲੈ ਲਿਆ। ਇਸ ਬਾਰੇ ਗੱਲ ਕਰਦਿਆਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਕਾਫ਼ੀ ਸਮੇਂ ਤੋਂ ਆਪਣੀ ਮੰਗਾਂ ਨੂੰ ਪੂਰਾ ਕਰਨ ਲਈ ਕਹਿ ਰਹੇ ਹਨ ਪਰ ਕੋਈ ਸੁਣਵਾਈ ਨਹੀਂ ਹੋ ਰਹੀ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਇਸੇ ਤਰ੍ਹਾਂ ਪ੍ਰਦਰਸ਼ਨ ਕਰਦੇ ਰਹਿਣਗੇ।