ਪਟਿਆਲਾ:ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਆਏ ਦਿਨ ਵੱਖ-ਵੱਖ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸ ਤਹਿਤ ਹੀ ਪਟਿਆਲਾ ਦੀ ਪੁਲਿਸ ਵੱਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਕਈ ਤਰ੍ਹਾਂ ਦੇ ਕੰਮ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਨਸ਼ਾ ਰਹਿਤ ਜੀਵਨ ਬਤੀਤ ਕਰਨ ਬਾਰੇ ਅਤੇ ਨਸ਼ੇ ਵਿੱਚ ਲੱਗੇ ਨੌਜਵਾਨਾਂ ਨੂੰ ਇਲਾਜ ਕਰਵਾਉਣ ਸੁਚੇਤ ਕੀਤਾ ਜਾਂਦਾ ਹੈ।
ਇਸ ਦੇ ਤਹਿਤ ਥਾਣਾ ਕੋਤਵਾਲੀ ਪਟਿਆਲਾ ਨੇ ਇੱਕ ਸ਼ੱਕੀ ਵਿਅਕਤੀ ਨੂੰ ਘਲੋੜੀ ਗੇਟ ਛੋਟੀ ਨਦੀ ਦੇ ਕੋਲ ਸ਼ੱਕ ਦੇ ਆਧਾਰ 'ਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਵਿਚੋਂ ਇਕ ਕਿੱਲੋ 500 ਗ੍ਰਾਮ ਅਫ਼ੀਮ ਬਰਾਮਦ ਹੋਈ ਹੈ। ਇਹ ਮੁਲਜ਼ਮ ਵਿਅਕਤੀ ਯੂਪੀ ਦੇ ਜ਼ਿਲ੍ਹਾ ਬਰੇਲੀ ਦੇ ਪਿੰਡ ਹੈਪੀ ਗੰਜ ਦਾ ਰਹਿਣ ਵਾਲਾ ਹੈ।
ਇਹ ਵੀ ਪੜੋ: ਰਜਤ ਸ਼ਰਮਾ ਨੇ ਡੀਡੀਸੀਏ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਇਸ ਬਾਰੇ ਜਾਣਕਾਰੀ ਦਿੰਦਿਆਂ ਡੀਐੱਸਪੀ ਯੋਗੇਸ਼ ਸ਼ਰਮਾ ਨੇ ਇਕ ਪ੍ਰੈੱਸ ਕਾਨਫਰੰਸ ਕੀਤੀ ਜਿਸ ਦੇ ਵਿੱਚ ਉਨ੍ਹਾਂ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੇ ਐੱਸਐੱਚਓ ਸੁਖਦੇਵ ਸਿੰਘ ਅਤੇ ਪੁਲਿਸ ਪਾਰਟੀ ਵੱਲੋਂ ਇਕ ਕਿੱਲੋ 500 ਗ੍ਰਾਮ ਅਫੀਮ ਬਰਾਮਦ ਕੀਤੀ ਜਿਸ ਦੇ ਤਹਿਤ ਮੁਕੱਦਮਾ ਨੰਬਰ 308 ਧਾਰਾ ਐਨਡੀਪੀਐਸ ਐਕਟ ਥਾਣਾ ਘਟਨਾ ਕੋਤਵਾਲੀ ਵਿੱਚ ਦਰਜ ਕਰ ਦਿੱਤਾ ਗਿਆ ਅਤੇ ਦੋਸ਼ੀ ਕੋਲੋ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਵੀ ਸ਼ੱਕ ਜ਼ਾਹਿਰ ਕੀਤਾ ਕਿ ਇਸ ਤੋਂ ਡੂੰਘਾਈ ਵਿੱਚ ਪੁੱਛਗਿੱਛ ਕਰਨ ਨਾਲ ਵੱਡੇ ਖੁਲਾਸੇ ਸਾਹਮਣੇ ਆਉਣ ਦੀ ਸੰਭਾਵਨਾ ਹੈ।