ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਜਾ ਰਹੇ ਪੱਕੇ ਕਰਨ ਦੀ ਮੰਗ ਕਰ ਰਹੇ ਜਲ ਸਪਲਾਈ ਮੁਲਾਜ਼ਮਾਂ ’ਤੇ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ। ਇਸ ਦੌਰਾਨ ਜਲ ਸਪਲਾਈ ਕਾਮਿਆਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੂੰ ਕਾਬੂ ਕਰਨ ਲਈ ਆਗੂਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।
ਇਸ ਮੌਕੇ ਪ੍ਰਦਰਸ਼ਨ ਕਰ ਰਹੇ ਜਲ ਸਪਲਾਈ ਕਾਮਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਲੱਗੇ ਮੋਟੀਵੇਟਰਾਂ ਨੂੰ ਅੱਖੋਂ-ਪਰੋਖੇ ਕੀਤਾ ਗਿਆ ਹੈ। ਬੀਤੇ ਦਿਨੀਂ ਸਰਕਾਰ ਵਲੋਂ ਨਵੀਂ ਭਰਤੀ ਲਈ ਪੋਸਟਾਂ ਵੀ ਕੱਢੀਆਂ ਗਈਆਂ ਹਨ ਜਦੋਂਕਿ ਸਰਕਾਰ ਨੂੰ ਚਾਹੀਦਾ ਸੀ ਕਿ ਉਹ ਪਹਿਲਾਂ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਦੀ। ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਮੁਲਾਜ਼ਮਾਂ ਨੂੰ ਪੱਕੇ ਨਹੀਂ ਕੀਤਾ ਜਾਂਦਾ ਉਦੋਂ ਤਕ ਸੰਘਰਸ਼ ਜਾਰੀ ਰਹੇਗਾ।