ਪਟਿਆਲਾ: ਜ਼ਿਲ੍ਹੇ ਦੇ ਪੀ.ਆਰ.ਟੀ.ਸੀ. ਦੇ ਮੁੱਖ ਦਫਤਰ ਦੇ ਸਾਹਮਣੇ ਪੀ.ਆਰ.ਟੀ.ਸੀ. ਵਰਕਰ ਯੂਨੀਅਨ ਸਮੇਤ 6 ਜੱਥੇਬੰਦੀਆਂ ਨੇ ਬੁੱਧਵਾਰ ਨੂੰ ਸੂਬਾ ਸਰਕਾਰ ਖਿਲਾਫ ਧਰਨਾ ਦਿੱਤਾ। ਆਪਣੀਆਂ ਮੰਗਾਂ ਬਾਰੇ ਜਾਣਕਾਰੀ ਦਿੰਦਿਆਂ ਨਿਰਮਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਸਮੇਂ ਸਿਰ ਨਾ ਤਾਂ ਤਨਖਾਹਾਂ ਮਿਲਦੀਆਂ ਹਨ ਅਤੇ ਨਾ ਹੀ ਪੈਨਸ਼ਨਕਾਰਾਂ ਨੂੰ ਪੈਨਸ਼ਨ ਮਿਲ ਰਹੀ ਹੈ।
ਉਨ੍ਹਾਂ ਕੱਚੇ ਕਾਮਿਆਂ ਨੂੰ ਪੱਕਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਹਰ ਮਹਿਨੇ 35 ਕਰੌੜ ਦੀ ਮਦਦ ਦੇਵੇ, ਵਰਕਰਾਂ ਦੇ 70 ਕਰੌੜ ਦੇ ਬਕਾਏ ਸਮੇਤ ਬਣਦੀਆਂ ਤਰੱਕਿਆਂ ਵੀ ਦਿੱਤੀਆਂ ਜਾਣ।
ਉਨ੍ਹਾਂ ਕਿਹਾ ਕਿ ਕੰਟਰੈਕਟ 'ਤੇ ਲੱਗੇ ਵਰਕਰਾਂ ਦੀਆਂ ਤਨਖਾਹਾਂ ਵਿੱਚ 2,500 ਰੁਪਏ ਦਾ ਵਾਧਾ ਕੀਤਾ ਜਾਵੇ ਅਤੇ ਕੋਵਿਡ ਕਾਰਨ ਡਿਉਟੀ ਸਮੇਂ ਸਹੀ ਪ੍ਰਬੰਧ ਕੀਤੇ ਜਾਣ। ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ 'ਚ ਜੱਥੇਬੰਦੀਆਂ ਨੇ ਆਉਣ ਵਾਲੀ 16 ਸਤੰਬਰ ਨੂੰ ਵੱਡਾ ਇਕੱਠ ਕਰ ਧਰਨਾ ਦੇਣ ਦੀ ਚਿਤਾਵਨੀ ਵੀ ਦਿੱਤੀ ਹੈ।