ਪਟਿਆਲਾ: ਬੀਤੇ ਦਿਨੀਂ ਪੰਜਾਬ ਵਿੱਚ ਬਿਜਲੀ ਦੀਆਂ ਦਰਾਂ ਵਿੱਚ ਵਾਧੇ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਲੋਕਾਂ ਵਿੱਚ ਦਰਾਂ ਵਿੱਚ ਹੋਣ ਵਾਲੇ ਵਾਧੇ ਕਰਕੇ ਰੋਸ ਹੈ ਅਤੇ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਸਤੀ ਬਿਜਲੀ ਦੇਣ ਦੇ ਸਾਰੇ ਵਾਅਦੇ ਖੋਖਲੇ ਸਾਬਿਤ ਹੋ ਰਹੇ ਹਨ।
ਇਸ ਦੇ ਨਾਲ ਹੀ ਲੋਕਾਂ ਨੇ ਕਿਹਾ ਕਿ ਦਿੱਲੀ ਵਿੱਚ ਤਾਂ ਕਾਂਗਰਸ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ 600 ਯੂਨਿਟ ਫਰੀ ਬਿਜਲੀ ਦੇਣਗੇ ਅਤੇ ਜਿਸ ਸੂਬੇ ਵਿੱਚ ਬਿਜਲੀ ਬਣਦੀ ਹੈ ਉਸ ਸੂਬੇ ਵਿੱਚ ਹੀ ਬਿਜਲੀ ਦੀਆਂ ਦਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਹੈਦਰਾਬਾਦ ਦੇ ਸਤੀਸ਼ ਕੁਮਾਰ ਦਾ ਪਲਾਸਟਿਕ ਮੁਕਤ ਸ਼ਹਿਰ ਬਣਾਉਣ ਲਈ ਖ਼ਾਸ ਉਪਰਾਲਾ
ਸਥਾਨਕ ਲੋਕਾਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਵੱਲੋਂ ਸਿਰਫ਼ ਵੋਟਾਂ ਦੇ ਪ੍ਰਚਾਰ ਲਈ ਹੀ ਇਨ੍ਹਾਂ ਅਜਿਹੇ ਮੁੱਦਿਆਂ ਦੀ ਵਰਤੋ ਕੀਤੀ ਜਾਂਦੀ ਹੈ। ਪਰ ਹਕੀਕਤ ਵਿੱਚ ਅਜਿਹਾ ਕੁੱਝ ਵੀ ਨਹੀਂ ਹੋਇਆ ਸਗੋਂ ਸਰਕਾਰ ਨੇ ਦਰਾਂ ਵਿੱਚ ਹੋਰ ਵਾਧਾ ਕਰ ਦਿੱਤਾ ਹੈ।